21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਐਕਟਿਵਾ ’ਤੇ ਜਾ ਰਹੀ ਔਰਤ ਪਾਸੋਂ ਪਰਸ ਖੋਹਣ ਵਾਲੇ ਦੋ ਗ੍ਰਿਫ਼ਤਾਰ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਐਕਟਿਵਾ ’ਤੇ ਜਾ ਰਹੀ ਔਰਤ ਪਾਸੋਂ ਪਰਸ ਖੋਹਣ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸਵਿੰਦਰ ਕੌਰ ਨੇ ਦੱਸਿਆ ਕਿ ਉਹ ਆਪਣੀ ਭੈਣ ਨਾਲ ਐਕਟਿਵਾ ’ਤੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਮਾਡਲ ਟਾਊਨ ਵਿਖੇ ਜਾ ਰਹੇ ਸੀ, ਜਦੋਂ ਉਹ ਰਾਜਪੁਰਾ ਚੌਕ ਕਰਾਸ ਕਰਕੇ ਧਾਮੀ ਆਈ ਕੇਅਰ ਦੇ ਸਾਹਮਣੇ ਰੋਜ਼ ਗਾਰਡਨ ਪਾਸ ਪੁੱਜੇ ਤਾਂ ਪਿਛਲੇ ਪਾਸਿਓਂ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਉਸ ਦੇ ਗਲ ਵਿਚ ਪਾਇਆ ਪਰਸ ਖੋਹ ਕੇ ਫ਼ਰਾਰ ਹੋ ਗਏ।

ਅਜੀਤ ਡੈਸਕ 21-11-2026
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਐਕਟਿਵਾ ’ਤੇ ਜਾ ਰਹੀ ਔਰਤ ਪਾਸੋਂ ਪਰਸ ਖੋਹਣ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸਵਿੰਦਰ ਕੌਰ ਨੇ ਦੱਸਿਆ ਕਿ ਉਹ ਆਪਣੀ ਭੈਣ ਨਾਲ ਐਕਟਿਵਾ ’ਤੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਮਾਡਲ ਟਾਊਨ ਵਿਖੇ ਜਾ ਰਹੇ ਸੀ, ਜਦੋਂ ਉਹ ਰਾਜਪੁਰਾ ਚੌਕ ਕਰਾਸ ਕਰਕੇ ਧਾਮੀ ਆਈ ਕੇਅਰ ਦੇ ਸਾਹਮਣੇ ਰੋਜ਼ ਗਾਰਡਨ ਪਾਸ ਪੁੱਜੇ ਤਾਂ ਪਿਛਲੇ ਪਾਸਿਓਂ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਉਸ ਦੇ ਗਲ ਵਿਚ ਪਾਇਆ ਪਰਸ ਖੋਹ ਕੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਪ੍ਰਦੀਪ ਸਿੰਘ ਤੇ ਕਮਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਪਾਸੋਂ ਮੋਟਰਸਾਈਕਲ ਤੇ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਤੇ ਸਾਹਿਤ ਉਤਸਵ ਅੱਜ ਤੋਂ ਸ਼ੁਰੂ ਅਗਲੀ ਖ਼ਬਰ ਲਵ ਦ੍ਰਾਵਿੜ ਵਲੋਂ ਧਰਮ ਰਤਨ ਲਛਮਣ ਦ੍ਰਾਵਿੜ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।