ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਵਲੋਂ ਇਲਾਕੇ ‘ ਚ ਮੀਟਿੰਗਾਂ ਦਾ ਦੌਰ ਤੇਜ
ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਵਲੋਂ ਧਿਆਨ ਸਭਾ ਹਲਕਾ ਗਿੱਲ ਤੋਂ ਟਿਕਟ ਦੇ ਦਾਅਵੇਦਾਰ ਸਰਬਜੀਤ ਸਿੰਘ ਕਾਕਾ ਨੇ ਇਲਾਕੇ ਵਿਚ ਆਪਣੀਆਂ ਸਰਗਰਮੀਆਂ ਤੇਜ ਕਰਦਿਆਂ ਵੱਖ-ਵੱਖ ਮੀਟਿੰਗਾਂ ਰਾਹੀਂ ਲੋਕਾਂ ਨਾਲ ਸੰਪਰਕ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਬਾਬਾ ਦੀਪ ਸਿੰਘ ਨਗਰ, ਧਾਂਦਰਾ ਰੋਡ ਵਿਖੇ ਪੰਚ ਜਥੇਦਾਰ ਸੁਰਜੀਤ ਸਿੰਘ ਦੀ ਰਹਿਨੁਮਾਈ ਹੇਠ ਮੀਟਿੰਗਾਂ ਕਰਵਾਈ ਗਈ, ਜਿਸ ਵਿਚ ਸਰਬਜੀਤ ਸਿੰਘ ਕਾਕਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਵਲੋਂ ਧਿਆਨ ਸਭਾ ਹਲਕਾ ਗਿੱਲ ਤੋਂ ਟਿਕਟ ਦੇ ਦਾਅਵੇਦਾਰ ਸਰਬਜੀਤ ਸਿੰਘ ਕਾਕਾ ਨੇ ਇਲਾਕੇ ਵਿਚ ਆਪਣੀਆਂ ਸਰਗਰਮੀਆਂ ਤੇਜ ਕਰਦਿਆਂ ਵੱਖ-ਵੱਖ ਮੀਟਿੰਗਾਂ ਰਾਹੀਂ ਲੋਕਾਂ ਨਾਲ ਸੰਪਰਕ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਬਾਬਾ ਦੀਪ ਸਿੰਘ ਨਗਰ, ਧਾਂਦਰਾ ਰੋਡ ਵਿਖੇ ਪੰਚ ਜਥੇਦਾਰ ਸੁਰਜੀਤ ਸਿੰਘ ਦੀ ਰਹਿਨੁਮਾਈ ਹੇਠ ਮੀਟਿੰਗਾਂ ਕਰਵਾਈ ਗਈ, ਜਿਸ ਵਿਚ ਸਰਬਜੀਤ ਸਿੰਘ ਕਾਕਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸਰਬਜੀਤ ਸਿੰਘ ਕਾਕਾ ਨੇ ਕੇਂਦਰ ਦੇ ਮੋਦੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਹਿਤ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪੰਜਾਬ ਦੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਪੰਜਾਬ, ਜੋ ਕਦੇ ਵਿਕਾਸ ਦੇ ਮਾਮਲੇ ਵਿਚ ਮੋਹਰੀ ਸੂਬਿਆਂ ਵਿਚ ਸ਼ਾਮਲ ਸੀ। ਅੱਜ ਸਰਕਾਰ ਦੀਆਂ ਨੀਤੀਆਂ ਕਾਰਨ ਪਛੜ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਸਿਰ ਕਰਜ਼ੇ ਦਾ ਬੋਝ ਲਗਾਤਾਰ ਵੱਧ ਰਿਹਾ ਹੈ ਅਤੇ ਸਰਕਾਰ ਹਰ ਰੋਜ਼ ਵੱਡੀ ਰਕਮ ਕਰਜ਼ੇ ਵਲੋਂ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਵਿਕਾਸ ਕਾਰਜਾਂ ਦੀ ਥਾਂ ਸਰਕਾਰ ਦੀ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ ’ਤੇ ਖ਼ਰਚਿਆ ਜਾ ਰਿਹਾ ਹੈ। ਕਾਕਾ ਨੇ ਪੰਜਾਬ ਨੂੰ ਨਸ਼ਾ ਮੁਕਤ, ਕਰਜ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਦੇ ਨਾਲ-ਨਾਲ ਵਿਕਾਸ ਤੇ ਖ਼ੁਸ਼ਹਾਲੀ ਲਿਆਉਣ ਲਈ ਭਾਜਪਾ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਪੰਚ ਸੁਰਜੀਤ ਸਿੰਘ ਨੇ ਸਰਬਜੀਤ ਸਿੰਘ ਕਾਕਾ ਨੂੰ ਉਘਾ ਸਮਾਜ ਸੇਵਕ ਦੱਸਦਿਆਂ ਪਾਰਟੀ ਲੀਡਰਸ਼ਿਪ ਤੋਂ ਉਨ੍ਹਾਂ ਨੂੰ ਟਿਕਟ ਦੇਣ ਦੀ ਮੰਗ ਕੀਤੀ। ਇਸ ਮੌਕੇ ਸੁੱਚਾ ਸਿੰਘ, ਅੰਮ੍ਰਿਤ ਪਾਲ ਸਿੰਘ, ਸਤਨਾਮ ਸਿੰਘ, ਅਮਰੀਕ ਸਿੰਘ, ਸ਼ਭੀ ਭਾਰਦਵਾਜ, ਸ਼ੈਂਟੀ, ਨਵਦੀਪ ਸਿੰਘ, ਮੰਨੂੰ, ਅਮਰਜੀਤ ਕੌਰ ਆਦਿ ਮੌਜੂਦ ਸਨ।