ਸ਼ਾਲੀਮਾਰ ਸਕੂਲ ਲੁਧਿਆਣਾ ਦੇ ਸਮੂਹ ਵਿਦਿਆਰਥੀ ਬਣੇ ਨਗਰ ਕੀਰਤਨ ਦਾ ਹਿੱਸਾ
ਡਾਬਾ/ਲੁਹਾਰਾ, 21 ਨਵੰਬਰ (ਕੁਲਵੰਤ ਸਿੰਘ ਸੱਪਲ)-ਗੁਰਦੁਆਰਾ ਖੂਹੀਸਰ ਸਾਹਿਬ, ਕੋਟ ਮੰਗਲ ਸਿੰਘ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਵਾਹਿਗੁਰੂ ਦਾ ਸ਼ਬਦ ਗਾਣ ਕੀਤਾ ਅਤੇ ਗੁਰੂ ਸਾਹਿਬ ਦੇ ਦਰਸ਼ਨ ਕੀਤੇ।
ਡਾਬਾ/ਲੁਹਾਰਾ, 21 ਨਵੰਬਰ (ਕੁਲਵੰਤ ਸਿੰਘ ਸੱਪਲ)-ਗੁਰਦੁਆਰਾ ਖੂਹੀਸਰ ਸਾਹਿਬ, ਕੋਟ ਮੰਗਲ ਸਿੰਘ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਵਾਹਿਗੁਰੂ ਦਾ ਸ਼ਬਦ ਗਾਣ ਕੀਤਾ ਅਤੇ ਗੁਰੂ ਸਾਹਿਬ ਦੇ ਦਰਸ਼ਨ ਕੀਤੇ। ਨਗਰ ਕੀਰਤਨ ਦੌਰਾਨ ਥਾਂ-ਥਾਂ ’ਤੇ ਲੰਗਰ ਵੀ ਲਗਾਏ ਹੋਏ ਸਨ। ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦਾ ਪ੍ਰਸ਼ਾਦ ਅਤੇ ਲੰਗਰ ਵੀ ਛਕਾਇਆ ਗਿਆ। ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਇੰਚਾਰਜ ਅਧਿਆਪਕ ਵੀ ਮੌਜੂਦ ਰਹੇ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਜੁੜੇ ਇਤਿਹਾਸ ਬਾਰੇ ਜਾਣਕਾਰੀ ਵੀ ਦਿੱਤੀ। ਗੁਰਦੁਆਰਾ ਕਮੇਟੀ ਵਲੋਂ ਸਕੂਲ ਨੂੰ ਸਨਮਾਨਿਤ ਵੀ ਕੀਤਾ ਗਿਆ। ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰਪੁਰਬ ਦੀ ਬਹੁਤ-ਬਹੁਤ ਵਧਾਈ ਦਿੱਤੀ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੀਆਂ ਸਿੱਖਿਆਵਾਂ ਦਾ ਪਾਲਨ ਕਰਨ ਅਤੇ ਆਪਣੇ ਧਰਮ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਵੀ ਦਿੱਤੀ।