22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ’ ਚ ਨੌਜਵਾਨ ਜ਼ਖਮੀ

ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਵੱਦੀ ਕਲਾਂ ਵਿਚ ਬੀਤੀ ਦੇਰ ਰਾਤ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖਮੀ ਹੋ ਗਿਆ ਹੈ। ਜ਼ਖਮੀ ਹਾਲਤ ਵਿਚ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿੱਥੇ ਕਿ ਉਸਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ।

ਜ਼ਖਮੀ ਹਾਲਤ ਵਿਚ ਗੁਰਪ੍ਰੀਤ ਹਸਪਤਾਲ ਵਿਚ ਜੇਰੇ ਇਲਾਜ। ਅਜੀਤ ਤਸਵੀਰ 23-11-2026
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਵੱਦੀ ਕਲਾਂ ਵਿਚ ਬੀਤੀ ਦੇਰ ਰਾਤ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖਮੀ ਹੋ ਗਿਆ ਹੈ। ਜ਼ਖਮੀ ਹਾਲਤ ਵਿਚ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿੱਥੇ ਕਿ ਉਸਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖਮੀ ਹੋਏ ਨੌਜਵਾਨ ਗੁਰਪ੍ਰੀਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਸਦਾ ਲੜਕਾ ਜਵੱਦੀ ਸਥਿਤ ਐਲਏ ਗਰੀਨ ਮੈਰਿਜ ਪੈਲੇਸ ਨੇੜੇ ਜਾ ਰਿਹਾ ਸੀ ਕਿ ਦੋ ਕਾਰਾਂ ਵਿਚ ਸਵਾਰ ਇੱਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਮਲਾਵਰਾਂ ਵੱਲੋਂ ਉਸਦੀ ਕਾਰ ਦੇ ਅੱਗੇ ਆਪਣੀਆਂ ਕਾਰਾਂ ਲਗਾ ਦਿੱਤੀਆਂ। ਗੁਰਪ੍ਰੀਤ ਲਹੂ ਲੁਹਾਨ ਹੋਇਆ ਉੱਥੇ ਹੀ ਡਿੱਗ ਪਿਆ। ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਜਿਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਪਰਮਜੀਤ ਅਤੇ ਹੋਰ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ। ਪਹਿਲਾਂ ਉਸ ਨੂੰ ਪੰਚਮ ਹਸਪਤਾਲ ਲਿਆਂਦਾ ਗਿਆ, ਪਰ ਡਾਕਟਰਾਂ ਨੇ ਉਸਦੀ ਹਾਲਤ ਗੰਭੀਰ ਵੇਖਦਿਆਂ ਉਸਨੂੰ ਦੂਜੇ ਹਸਪਤਾਲ ਭੇਜ ਦਿੱਤਾ। ਪਰਮਜੀਤ ਨੇ ਦੱਸਿਆ ਕਿ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਪਰ ਦੇਰ ਸ਼ਾਮ ਤੱਕ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ, ਜਦਕਿ ਗੁਰਪ੍ਰੀਤ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਪੁਲਿਸ ਉਚ ਅਧਿਕਾਰੀਆਂ ਪਾਸੋਂ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਜੈਰਥ ਪਰਿਵਾਰ ਰਾਣੀ ਝਾਂਸੀ ਰੋਡ ’ ਤੇ ਭਗਵਾਨ ਸ੍ਰੀ ਤਿਰੂਪਤੀ ਬਾਲਾਜੀ ਦਾ ਸਵਾਗਤ ਕਰੇਗਾ - ਨੰਦਿਨੀ ਮਨੂ ਜੈਰਥ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ , ਫੇਸ -2 ਦੁੱਗਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।