ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ’ ਚ ਪਾਰਟੀ ਵਰਕਰਾਂ ਨੇ ਸ਼ਿਵਾਲਿਕ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ
ਇਯਾਲੀ/ਥਰੀਕੇ, 21 ਨਵੰਬਰ (ਮਨਜੀਤ ਸਿੰਘ ਦੁੱਗਰੀ)- ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖੰਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਦਾਦੀ ਦੇ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਹਲਕਾ ਗਿੱਲ ਤੋਂ ਇੰਚਾਰਜ ਅਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਜੱਲੂਪੁਲ ਖੇੜੇ ਲਈ ਆਪਣੇ ਸਾਥੀਆਂ ਸਮੇਤ ਕਾਫ਼ਲੇ ਦੇ ਰੂਪ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਮਾਤਾ ਜੀ ਦਾ ਵਿਛੋੜਾ ਪਰਿਵਾਰ ਅਤੇ ਸਨੇਹੀਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਅਜੀਤ ਡੈਸਕ
24-11-2026