ਭਾਜਪਾ ਆਗੂਆਂ ਤੇ ਵਰਕਰਾਂ ਨੇ ਸਮਰਸਤਾ ਸੰਕਲਪ ਯਾਤਰਾ ਦਾ ਕੀਤਾ ਨਿੱਘਾ ਸਵਾਗਤ
ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਸੰਕਲਪ ਯਾਤਰਾ ਦੇ ਹਲਕਾ ਗਿੱਲ ਵਿਖੇ ਪੁੱਜਣ ’ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ, ਵਰਕਰਾਂ ਤੇ ਇਲਾਕਾ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਇਲਾਕੇ ਵਿਚ ਧਾਰਮਿਕ ਸ਼ਰਧਾ ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।
ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਸੰਕਲਪ ਯਾਤਰਾ ਦੇ ਹਲਕਾ ਗਿੱਲ ਵਿਖੇ ਪੁੱਜਣ ’ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ, ਵਰਕਰਾਂ ਤੇ ਇਲਾਕਾ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਇਲਾਕੇ ਵਿਚ ਧਾਰਮਿਕ ਸ਼ਰਧਾ ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਯਾਤਰਾ ਦੇ ਨਾਲ ਭਾਜਪਾ ਐਸ. ਸੀ. ਮੋਰਚੇ ਦੇ ਕੌਮੀ ਪ੍ਰਧਾਨ ਸ਼ਿਵੇਸ਼ ਕੁਮਾਰ ਰਾਮ, ਪੰਜਾਬ ਦੇ ਜਨਰਲ ਸਕੱਤਰ ਰਜਨੀਸ਼ ਧੀਮਾਨ, ਕੁੰਵਰ ਵਿਜੇ ਪ੍ਰਤਾਪ ਸਿੰਘ, ਪੰਜਾਬ ਦੇ ਮੀਤ ਪ੍ਰਧਾਨ ਰਵੀਕਰਨ ਕਾਹਲੋਂ ਤੇ ਰਾਕੇਸ਼ ਕਪੂਰ ਸਮੇਤ ਕਈ ਆਗੂ ਪੁੱਜੇ, ਜਿਨ੍ਹਾਂ ਦਾ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਭਾਜਪਾ ਦੀ ਸਮੁੱਚੀ ਟੀਮ ਨੇ ਯਾਤਰਾ ਦਾ ਸਵਾਗਤ ਕੀਤਾ। ਇਸ ਮੌਕੇ ਸੰਨੀ ਕੈਂਥ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਏਕਤਾ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਮਰਸਤਾ ਸੰਕਲਪ ਯਾਤਰਾ ਗੁਰੂ ਦੇ ਮਹਾਨ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਸਮੂਹ ਸੰਗਤਾਂ, ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਦਾ ਯਾਤਰਾ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ’ਤੇ ਧੰਨਵਾਦ ਕੀਤਾ।