25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਡਾ . ਸਰਦਾਰਾ ਸਿੰਘ ਜੌਹਲ ਪਦਮਸ੍ਰੀ ਡਾ . ਰਤਨ ਸਿੰਘ ਜੱਗੀ ਯਾਦਗਾਰੀ ਪੰਜਾਬ ਰਤਨ ਸਨਮਾਨ ਨਾਲ ਸਨਮਾਨਿਤ

ਲੁਧਿਆਣਾ, 24 ਨਵੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਪੰਜਾਬੀ ਭਵਨ ਵਿਖੇ ਸਮਾਪਤ ਹੋ ਗਿਆ।

ਅਜੀਤ ਡੈਸਕ 25-11-2026
ਲੁਧਿਆਣਾ, 24 ਨਵੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਪੰਜਾਬੀ ਭਵਨ ਵਿਖੇ ਸਮਾਪਤ ਹੋ ਗਿਆ। ਅੱਜ ਅਖੀਰਲੇ ਦਿਨ ਸਮਾਗਮ ਦਾ ਆਰੰਭ ਕਰਦਿਆਂ ਸਭ ਨੂੰ ਜੀ ਆਇਆਂ ਨੂੰ ਕਹਿੰਦਿਆਂ ਅਕਾਦਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਸੈਸ਼ਨ ਦਾ ਆਗਾਜ਼ ਕੀਤਾ। ਸਮਾਗਮ ਦੀ ਪ੍ਰਧਾਨਗੀ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸਰਬਜੀਤ ਸਿੰਘ, ਡਾ. ਗੁਲਜ਼ਾਰ ਸਿੰਘ ਪੰਧੇਰ, ਮਾਲਵਿੰਦਰ ਸਿੰਘ ਜੱਗੀ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਅਮਰਜੀਤ ਸਿੰਘ ਟਿੱਕਾ, ਡਾ. ਗੁਰਮੇਲ ਸਿੰਘ ਨੇ ਕੀਤੀ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਪਹੁੰਚੇ ਪਬਲਿਸ਼ਰਾਂ ਅਤੇ ਲੇਖਕਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਤਸਵ ਦਾ ਪਹਿਲਾਂ ਦਿਨ ਕਿਤਾਬਾਂ ਨੂੰ ਸਮਰਪਿਤ ਰਿਹਾ। ਦੂਜਾ ਦਿਨ ਨਾਰੀ ਆਵਾਜ਼ ਨੂੰ ਸਮਰਪਿਤ ਰਿਹਾ ਅਤੇ ਤੀਜਾ ਦਿਨ ‘’ਆਦਿ-ਧਰਮ ਮੰਡਲ ਅਤੇ ਸਮਕਾਲੀ ਰਾਜਨੀਤੀ’’ ਨੂੰ ਦੋਵੇਂ ਦਿਨ ਕਵੀ ਦਰਬਾਰ ਵੀ ਕਰਵਾਏ ਗਏ। ਚੌਥਾ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਦਿਆਂ ਡਾ. ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਸਮਾਗਮ ਕਰਵਾਇਆ ਗਿਆ। ਅੱਜ ਪਲੇਠਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੰਜਾਬ ਰਤਨ ਸਨਮਾਨ ਡਾ. ਸਰਦਾਰਾ ਸਿੰਘ ਜੌਹਲ ਨੂੰ ਭੇਟ ਕੀਤਾ ਗਿਆ। ਉਨ੍ਹਾਂ ਡਾ. ਗੁਰਸ਼ਰਨ ਕੌਰ ਜੱਗੀ ਅਤੇ ਮਾਲਵਿੰਦਰ ਸਿੰਘ ਜੱਗੀ ਦਾ ਵੀ ਧੰਨਵਾਦ ਕੀਤਾ। ਮੁੱਖ ਮਹਿਮਾਨ ਵਜੋਂ ਵਿਧਾਇਕ ਮਨਿੰਦਰ ਸਿੰਘ ਗਿਆਸਪੁਰਾ ਨੇ ਅਕਾਦਮੀ ਅਤੇ ਡਾ. ਰਤਨ ਸਿੰਘ ਜੱਗੀ ਫਾਊਂਡੇਸ਼ਨ ਨੂੰ ਇਸ ਸ਼ੁੱਭ ਕਾਰਜ ਲਈ ਵਧਾਈ ਦਿੱਤੀ। ਇਸ ਮੌਕੇ ਡਾ. ਸਰਦਾਰਾ ਸਿੰਘ ਜੌਹਲ ਨੂੰ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੰਜਾਬ ਰਤਨ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਸਨਮਾਨ ਵਿਚ ਇਕ ਲੱਖ ਰੁਪਏ, ਸ਼ੋਭਾ ਪੱਤਰ, ਸਨਮਾਨ ਚਿੰਨ੍ਹ, ਪੁਸਤਕਾਂ ਅਤੇ ਦੋਸ਼ਾਲਾ ਸ਼ਾਮਲ ਸੀ। ਡਾ. ਸਰਦਾਰਾ ਸਿੰਘ. ਜੌਹਲ ਬਾਰੇ ਡਾ. ਗੁਰਮੇਲ ਸਿੰਘ ਨੇ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਭਾਸ਼ਨ ਦਿੱਤਾ ਗਿਆ। ਉਨ੍ਹਾਂ ਡਾ. ਰਤਨ ਸਿੰਘ ਜੱਗੀ ਦੇ ਜੀਵਨ ਅਤੇ ਸਾਹਿਤਕ ਘਾਲਣਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਮੌਕੇ ਡਾ. ਪਾਲ ਕੌਰ, ਪ੍ਰੋ. ਰਵਿੰਦਰ ਸਿੰਘ ਭੱਠਲ, ਜਸਪਾਲ ਮਾਨਖੇੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਤ੍ਰੈਲੋਚਨ ਲੋਚੀ, ਕੇ. ਸਾਧੂ ਸਿੰਘ, ਪ੍ਰਭਜੋਤ ਸੋਹੀ, ਡਾ. ਸਿਮਰਜੀਤ ਕੌਰ ਗਿੱਲ, ਨਵਤੇਜ ਗੜ੍ਹਦੀਵਾਲਾ, ਡਾ. ਗੁਰਇਕਬਾਲ ਸਿੰਘ,ਜਸਵੰਤ ਸਿੰਘ ਜ਼ਫ਼ਰ, ਖੁਸ਼ਵੰਤ ਬਰਗਾੜੀ, ਦੀਪ ਦਿਲਬਰ, ਗੁਰਪ੍ਰੀਤ ਸਿੰਘ ਤੂਰ, ਡਾ. ਜਗਦੀਸ਼ ਕੌਰ, ਸੁਰਿੰਦਰ ਦੀਪ, ਇੰਦਰਜੀਤਪਾਲ ਕੌਰ, ਮਲਕੀਅਤ ਸਿੰਘ ਔਲਖ, ਡਾ. ਰਣਜੀਤ ਸਿੰਘ, ਪਰਮਜੀਤ ਮਾਨ, ਗੁਰਦੇਵ ਸਿੰਘ, ਵਾਹਿਦ ਸਮੇਤ ਵੱਡੀ ਗਿਣਤੀ ਵਿਚ ਲੇਖਕ, ਪਾਠਕ ਅਤੇ ਸਰੋਤੇ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰੂ ਘਰਾਂ ’ ਚ ਸ਼ਰਧਾਪੂਰਵਕ ਮਨਾਇਆ ਅਗਲੀ ਖ਼ਬਰ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਬਦੌਲਤ ਅਮਿੱਟ ਛਾਪ ਛੱਡ ਗਿਆ ਗੁਰੂਕੁਲ ਸਕੂਲ ਦਾ ਸਾਲਾਨਾ ਸਮਾਗਮ ਕਰਨ ਸਿੰਘ ਡੀ.ਟੀ.ਓ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।