25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰੂ ਘਰਾਂ ’ ਚ ਸ਼ਰਧਾਪੂਰਵਕ ਮਨਾਇਆ

ਲੁਧਿਆਣਾ, 24 ਨਵੰਬਰ-ਮਨੁੱਖਤਾ ਦੇ ਰਹਿਬਰ ਤੇ ਜਗਤ ਗੁਰੂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ ’ਚ ਬੜੇ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰਕੇ ਗੁਰਬਾਣੀ ਕਥਾ ਕੀਰਤਨ ਸੁਣ ਕੇ ਆਪਣਾ ਜੀਵਨ ਸਫਲਾ ਕੀਤਾ। ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਸੇਵਾ ਸੁਸਾਇਟੀਆਂ ਵਲੋਂ ਥਾਂ-ਥਾਂ ‘ਤੇ ਕਈ ਤਰ੍ਹਾਂ ਦੇ ਲੰਗਰ ਲਗਾਏ ਗਏ ਅਤੇ ਗੁਰੂ ਘਰਾਂ ਨੂੰ ਰੰਗ-ਬਰੰਗੀਆਂ ਲਾਈਟਾਂ ਨਾਲ ਸਜਾਇਆ ਹੋਇਆ ਸੀ ਅਤੇ ਰਾਤ ਨੂੰ ਸੰਗਤਾਂ ਵਲੋਂ ਦੀਪਮਾਲਾ ਕੀਤੀ ਗਈ।

ਅਜੀਤ ਡੈਸਕ 25-11-2026
ਲੁਧਿਆਣਾ, 24 ਨਵੰਬਰ-ਮਨੁੱਖਤਾ ਦੇ ਰਹਿਬਰ ਤੇ ਜਗਤ ਗੁਰੂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ ’ਚ ਬੜੇ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰਕੇ ਗੁਰਬਾਣੀ ਕਥਾ ਕੀਰਤਨ ਸੁਣ ਕੇ ਆਪਣਾ ਜੀਵਨ ਸਫਲਾ ਕੀਤਾ। ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਸੇਵਾ ਸੁਸਾਇਟੀਆਂ ਵਲੋਂ ਥਾਂ-ਥਾਂ ‘ਤੇ ਕਈ ਤਰ੍ਹਾਂ ਦੇ ਲੰਗਰ ਲਗਾਏ ਗਏ ਅਤੇ ਗੁਰੂ ਘਰਾਂ ਨੂੰ ਰੰਗ-ਬਰੰਗੀਆਂ ਲਾਈਟਾਂ ਨਾਲ ਸਜਾਇਆ ਹੋਇਆ ਸੀ ਅਤੇ ਰਾਤ ਨੂੰ ਸੰਗਤਾਂ ਵਲੋਂ ਦੀਪਮਾਲਾ ਕੀਤੀ ਗਈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1, ਦੁੱਗਰੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਗੁਰਮਤਿ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ। ਸਮਾਗਮ ਦੀ ਸ਼ੁਰੂਆਤ ਸਵੇਰੇ ਅੰਮ੍ਰਿਤ ਵੇਲੇ ਤੋਂ ਹੋਈ, ਜਿਸ ਦੌਰਾਨ ਸਵੇਰੇ 4:30 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੱਚਖੰਡ ਸਾਹਿਬ ਤੋਂ ਪ੍ਰਕਾਸ਼ ਅਸਥਾਨ ‘ਤੇ ਸੁਸ਼ੋਭਿਤ ਕੀਤਾ ਗਿਆ। ਇਸ ਉਪਰੰਤ ਸੰਗਤੀ ਰੂਪ ਵਿਚ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਆਸਾ ਦੀ ਵਾਰ ਦੇ ਕੀਰਤਨ ਤੋਂ ਬਾਅਦ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਭਾਈ ਗਗਨਦੀਪ ਸਿੰਘ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੀਤ ਗ੍ਰੰਥੀ ਭਾਈ ਜਗਦੀਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੇ ਉਪਰਾਲੇ ਵਜੋਂ ਕੀਰਤਨ ਮੁਕਾਬਲੇ ਕਰਵਾਏ ਗਏ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਘਰ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਬੀਬੀ ਦਵਿੰਦਰ ਕੌਰ, ਮਨਜੀਤ ਕੌਰ, ਕੁਲਜੀਤ ਕੌਰ, ਰਜਿੰਦਰ ਕੌਰ, ਬਲਵਿੰਦਰ ਕੌਰ ਬੱਤਰਾ, ਜਸਪਾਲ ਕੌਰ ਮਖੀਜਾ, ਰਵਿੰਦਰ ਕੌਰ ਢੱਲ ਅਤੇ ਸਰਬਜੀਤ ਕੌਰ ਬੇਦੀ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਇਸ ਤੋਂ ਬਾਅਦ ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਨਾਨਕ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਵਿਚਾਰ ਸਾਂਝੇ ਕੀਤੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਤੇ ਉਨ੍ਹਾਂ ਦੀਆਂ ਉਦਾਸੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਵਿੰਦਰਪਾਲ ਸਿੰਘ ਨੇ ਇਲਾਹੀ ਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਅਤੇ ਖੰਡੇ-ਬਾਟੇ ਦੀ ਪਾਹੁਲ ਛਕ ਕੇ ‘ਗੁਰੂ ਵਾਲੇ’ ਬਣਨ ਦੀ ਪ੍ਰੇਰਨਾ ਦਿੱਤੀ। ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਸਮੂਹ ਰਾਗੀ ਜੱਥਿਆਂ, ਪ੍ਰਚਾਰਕਾਂ ਅਤੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਮਨੁੱਖਤਾ ਦੇ ਰਹਿਬਰ ਤੇ ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗੁਰਮਤਿ ਸਮਾਗਮ ਵਿਚ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਜਸ ਗਾਉਂਦਿਆ ਤੇ ਸੱਚ ਦਾ ਉਪਦੇਸ਼ ਦਿੰਦਿਆਂ ਜੋ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ, ਉਨ੍ਹਾਂ ਦੇ ਵੱਧ ਤੋਂ ਵੱਧ ਧਾਰਨੀ ਬਣੀਏ, ਖਾਸ ਕਰਕੇ ਗੁਰੂ ਨਾਨਕ ਦੇਵ ਜੀ ਵਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ। ਉਨਾਂ ਕਿਹਾ ਕਿ ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਜਾਤ-ਪਾਤ, ਧਰਮ ਦੀਆਂ ਸੌੜੀਆਂ ਵਲਗਣਾਂ ਤੋ ਉਪਰ ਉਠ ਕੇ ਆਪਸੀ ਇਕਜੁੱਟਤਾ ਅਤੇ ਏਕਤਾ ਦਾ ਉਪਦੇਸ਼ ਦਿੱਤਾ, ਉੱਥੇ ਨਾਲ ਹੀ ਦਿਖਾਵੇ ਦੀਆਂ ਰਸਮਾਂ ਰਿਵਾਜਾਂ ਨੂੰ ਛੱਡ ਕੇ ਮਨੁੱਖ ਨੂੰ ਸੱਚੇ ਦਿਲੋਂ ਪ੍ਰਭੂ ਸਿਮਰਨ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤੀ ਬਖਸ਼ਣ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਹੋਏ ਗੁਰਮਤਿ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਨੰਦ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਭਾਈ ਜਸਪਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਸਾਹਿਬ ਅੰਮ੍ਰਿਤਸਰ, ਭਾਈ ਇਕਬਾਲ ਸਿੰਘ ਮੰਨਾਵਾ ਹਜ਼ੂਰੀ ਰਾਗੀ ਸ਼੍ਰੀ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥਿਆਂ ਸਮੇਤ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜੱਥਿਆਂ ਤੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਸਮਾਗਮ ‘ਚ ਸ਼ਾਮਿਲ ਸੰਗਤਾਂ ਦਾ ਧੰਨਵਾਦ ਕਰਦਿਆਂ ਕੀਰਤਨੀ ਜੱਥਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਹਰਮੀਤ ਸਿੰਘ ਡੰਗ, ਅਵਤਾਰ ਸਿੰਘ ਬੀ.ਕੇ, ਸੁਖਵਿੰਦਰ ਸਿੰਘ ਹੈਪੀ ਕੋਚਰ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਐਨ.ਐਸ ਕਥੂਰੀਆ, ਰਣਜੀਤ ਸਿੰਘ ਖਾਲਸਾ, ਪ੍ਰੇਮ ਸਿੰਘ, ਇੰਦਰਬੀਰ ਸਿੰਘ ਬੱਤਰਾ, ਦਾਨ ਸਿੰਘ ਆਦਿ ਹਾਜ਼ਰ ਸਨ। ਜਵੱਦੀ ਟਕਸਾਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਸਿੱਖ ਜਗਤ ’ਚ ਧਾਰਮਿਕ ਤੇ ਸਮਾਜਿਕ ਕਾਰਜਾਂ ਲਈ ਸਮਰਪਿਤ ਜਵੱਦੀ ਟਕਸਾਲ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ 557ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਮਤਿ ਸਮਾਗਮ ਹੋਇਆ, ਜਿਸ ਵਿਚ ਟਕਸਾਲ ਦੇ ਹੋਣਹਾਰ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੀ ਬਾਣੀ ਦੇ ਤੰਤੀ ਸਾਜਾਂ ਨਾਲ ਕੀਰਤਨ ਕੀਤੇ। ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਜੁੜੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਉਸ ਵਕਤ ਦੀਆਂ ਪ੍ਰਸਥਿਤੀਆਂ ਅਤੇ ਅਜੋਕੇ ਹਾਲਾਤਾਂ ਦਾ ਜ਼ਿਕਰ ਕਰਦਿਆਂ ਗੁਰੂ ਜੀ ਵਲੋਂ ਲੋਕਾਈ ਨੂੰ ਸੱਚ ਦੇ ਦਿੱਤੇ ਉਪਦੇਸ਼ ਅਤੇ ਝੂਠ ਵਿਰੁੱਧ ਕੀਤੇ ਲਾਮਬੰਦ ਦੇ ਨਾਲ-ਨਾਲ ਇਸ ਮਿਸ਼ਨ ਦੀ ਪੂਰਤੀ ਲਈ ਤਿਆਗੇ ਸੁੱਖ-ਆਰਾਮ ਅਤੇ ਪ੍ਰਚਾਰ ਫੇਰੀਆਂ ਦਾ ਜ਼ਿਕਰ ਕਰਦਿਆਂ ਫਰਮਾਇਆ ਕਿ ਉਨ੍ਹਾਂ ਆਪਣੀ ਸੰਸਾਰਕ ਫੇਰੀ ਦਾ ਵੱਡਾ ਹਿੱਸਾ ਲੋਕ ਭਲਾਈ ਕਾਰਜਾਂ ਲਈ ਸਮਰਪਿਤ ਕੀਤਾ, ਜਿੱਥੇ ਲੋਕ ਉਨ੍ਹਾਂ ਦੇ ਇਲਾਹੀ ਦਰਸ਼ਨ ਕਰਕੇ ਨਿਹਾਲ ਹੋਏ ਉਥੇ ਉਨ੍ਹਾਂ ਗੁਰਬਾਣੀ ਰਾਹੀਂ ਲੱਖਾਂ ਲੋਕਾਂ ਨੂੰ ਸੱਚ ਦੇ ਰਾਹ ਦੇ ਪਾਂਧੀ ਵੀ ਬਣਾਇਆ। ਉਨ੍ਹਾਂ ਵੱਡੇ-ਵੱਡੇ ਧਾਰਮਿਕ ਆਗੂਆਂ, ਮੱਤਾਂ-ਮਤਾਤਰਾਂ ਦੇ ਪੈਰੋਕਾਰਾਂ ਵਿਦਵਾਨਾਂ ਨਾਲ ਵਿਚਾਰ-ਗੋਸ਼ਟੀਆਂ ਕਰਕੇ ਉਨ੍ਹਾਂ ਦਾ ਰਵੱਈਆ ਬਦਲ ਕੇ ਲੋਕਾਈ ਦੇ ਭਲੇ ਹਿੱਤ ਕਾਰਜਸ਼ੀਲ ਕੀਤਾ। ਬਾਬਾ ਜੀ ਨੇ ਸਾਖੀਆਂ ਤੇ ਇਤਿਹਾਸਕ ਹਵਾਲਿਆਂ ਨਾਲ ਦੱਸਿਆ ਕਿ ਗੁਰੂ ਸਾਹਿਬ ਜੀ ਨੇ ਆਪਣੇ ਵਕਤ ਦੇ ਮਨੁੱਖਾਂ ਦੀ ਹਰ ਕਮਜੋਰੀ, ਹਰ ਔਗੁਣ ਅਤੇ ਸਮਾਜ ਦੀ ਹਰ ਬੁਰਾਈ ਨੂੰ ਡੂੰਘੀ ਤਰ੍ਹਾਂ ਪਛਾਣਿਆ ਅਤੇ ਉਸ ਤੋਂ ਮਨੁੱਖ ਮਾਤਰ ਅਤੇ ਸਮਾਜ ਨੂੰ ਰਹਿਤ ਕਰਕੇ ਖਾਲਸ ਬਣਾਉਣ ਦੀ ਦਿਸ਼ਾ ‘ਚ ਨਿੱਗਰ ਕਾਰਜ ਕੀਤਾ। ਬਾਬਾ ਜੀ ਨੇ ਗੁਰੂ ਸਾਹਿਬ ਜੀ ਦੀ ਬਾਣੀ ਦੇ ਹਵਾਲੇ ਦਿੰਦਿਆਂ ਜੋਰ ਦਿੱਤਾ ਕਿ ਉੱਚ ਅਚਰਨਾ ਵਾਲੀ ਜੀਵਨ ਜਾਂਚ, ਗੁਰੂ ਨਾਨਕ ਨਾਮ ਲੇਵਾ ਸਿੱਖਾਂ ਨੂੰ ਉਨ੍ਹਾਂ ਦੀ ਪਾਵਨ ਬਾਣੀ ਦੇ ਅੰਮ੍ਰਿਤ ਬੋਲਾ ਰਾਹੀਂ ਪ੍ਰਾਪਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਆਓ ਗੁਰੂ ਸਾਹਿਬ ਜੀ ਦੇ ਦੱਸੇ ਮਾਰਗ ‘ਤੇ ਚੱਲਦਿਆਂ ‘ਅੰਜਨ ਮਾਹਿ ਨਿਰੰਜਨ’ ਰਹਿ ਕੇ ਅਜੋਕੇ ਦੌਰ ‘ਚ ਫੈਲੇ ਹਰੇਕ ਤਰ੍ਹਾਂ ਦੇ ਧਾਰਮਿਕ, ਸਮਾਜਿਕ ਗੁੰਮਰਾਹਕੁੰਨ ਪ੍ਰਚਾਰ ਤੋਂ ਬਚੀਏ ਅਤੇ ਸਮੁੱਚੀ ਮਨੁੱਖਤਾ ਨੂੰ ਆਪਣੀ ਸਮਰੱਥਾ ਮੁਤਾਬਕ ਗੁਰੂ ਨਾਨਕ ਪਾਤਸ਼ਾਹ ਜੀ ਦੇ ਘਰ ਦੀ ਪ੍ਰਥਾ ਨਾਲ ਰੂ-ਬ-ਰੂ ਕਰਵਾਈਏ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ‘ਚ ਸਵੇਰੇ 4 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਕਰਨ ਉਪਰੰਤ ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਭਾਈ ਬਚਿੱਤਰ (ਬਾਕੀ ਸਫ਼ਾ 8 ’ਤੇ) (ਸਫ਼ਾ 5 ਦੀ ਬਾਕੀ) ਸਿੰਘ ਬੁਰਜ ਵਾਲਿਆਂ ਦੇ ਜਥੇ ਨੇ ਕੀਤਾ। ਗਿਆਨੀ ਪਰਮਜੀਤ ਸਿੰਘ ਨੇ ਸੰਗਤਾਂ ਗੁਰਬਾਣੀ ਕਥਾ ਰਾਹੀਂ ਗੁਰੂ ਜਸ ਨਾਲ ਜੋੜਿਆ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮਾਂ ’ਚ ਜਗਜੀਤ ਸਿੰਘ, ਪ੍ਰਲਾਦ ਸਿੰਘ ਢੱਲ, ਪ੍ਰੀਤਮ ਸਿੰਘ, ਜਥੇਦਾਰ ਹੀਰਾ ਸਿੰਘ ਗਾਬੜੀਆ, ਜਸਪ੍ਰੀਤ ਸਿੰਘ, ਅਮਰੀਕ ਸਿੰਘ ਸੱਚਰ, ਮਨਿੰਦਰ ਸਿੰਘ ਆਹੂਜਾ, ਤ੍ਰਿਲੋਚਨ ਸਿੰਘ ਮਨੋਚਾ, ਸੁਖਬੀਰ ਸਿੰਘ, ਬੀਬੀ ਹਰਪ੍ਰੀਤ ਕੌਰ, ਹਰਵਿੰਦਰ ਕੌਰ, ਬਲਵਿੰਦਰ ਕੌਰ, ਜਸਵਿੰਦਰ ਕੌਰ, ਬੀਬੀ ਬਬਲੀ, ਬੀਬੀ ਮਨੋਚਾ ਅਤੇ ਬੀਬੀ ਤੇਜਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ । ਅਮ੍ਰਿੰਤ ਵੇਲੇ ਭਾਈ ਕ੍ਰਿਪਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜੱਥੇ ਵਲੋਂ ਸ੍ਰੀ ਆਸਾ ਜੀ ਦੇ ਵਾਰ ਦਾ ਰਸਭਿੰਨਾ ਕੀਰਤਨ ਸਰਵਣ ਕਰਾਇਆ ਗਿਆ। ਉਪਰੰਤ ਕੀਰਤਨ ਦਰਬਾਰ ਨਿਰੰਤਰ ਸਮਾਪਤੀ ਤੱਕ ਸਜਾਏ ਗਏ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਦੇਵ ਸਿੰਘ ਪਟਿਆਲਾ, ਭਾਈ ਹਰਸਿਦਕ ਸਿੰਘ, ਭਾਈ ਜੋਬਨਪ੍ਰੀਤ ਸਿੰਘ, ਭਾਈ ਰਾਜੇਸ਼ ਸਿੰਘ, ਭਾਈ ਕਰਨਜੀਤ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕਰਾਇਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਾਇਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਜਸਟਿਸ ਗੁਰਬੀਰ ਸਿੰਘ ਮੈਂਬਰ ਪੰਜਾਬ ਹਿਉਮਨ ਰਾਈਟਸ ਕਮਿਸ਼ਨ, ਨਰਿੰਦਰ ਸਿੰਘ ਸੰਘ ਪ੍ਰਚਾਰਕ, ਕਨੱਈਆ ਸਿੰਘ ਸੰਘ ਪ੍ਰੰਚਾਰਕ, ਰਾਸ਼ੀ ਅਗਰਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਿਸ਼ੇਸ਼ ਤੌਰ ‘ਤੇ ਗੁਰੂ ਘਰ ਵਿਖੇ ਨਤਮਸਤਕ ਹੋਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਟਰੱਸਟ ਮੈਂਬਰ ਅਮਰਜੀਤ ਸਿੰਘ ਟਿੱਕਾ ਨੇ ਕੀਰਤਨੀ ਜੱਥਿਆਂ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਸਰਨਾ, ਮੈਂਬਰ ਟਰੱਸਟ ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਜਸਵਿੰਦਰ ਸਿੰਘ ਸੇਠੀ, ਹਰਵਿੰਦਰਪਾਲ ਸਿੰਘ ਚਾਵਲਾ, ਹਰਪ੍ਰੀਤ ਸਿੰਘ ਡੰਗ, ਸੁਰਜੀਤ ਕੌਰ ਬਿੰਦਰਾ ਨੇ ਕੀਰਤਨੀ ਜੱਥਿਆਂ ਅਤੇ ਵਿਸ਼ੇਸ਼ ਮਹਿਮਾਨਾਂ ਦਾ ਸਿਰੋਪਾਓ ਅਤੇ ਦੁਸ਼ਾਲਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਾਰੇ ਆਲੇ ਦੁਆਲੇ ਲਾਈਟਾਂ ਅਤੇ ਰੰਗੀਨ ਰੌਸ਼ਨੀ ਦੀ ਸਜਾਵਟ ਕੀਤੀ ਗਈ ਸੀ। ਭਾਰੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮਾਗਮ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜਰੀ ਭਰ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫ਼ਲਾ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਨਦੀਪ ਸਿੰਘ ਨਾਨਕਸਰ ਵਾਲੇ, ਭਾਈ ਗਗਨਪ੍ਰੀਤ ਸਿੰਘ ਮੁਕਤਸਰ ਵਾਲੇ, ਹਰਸਿਦਕ ਸਿੰਘ ਲੁਧਿਆਣਾ ਵਾਲੇ, ਭਾਈ ਰਜੇਸ਼ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਇਕਬਾਲ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜੱਥਿਆਂ ਨੇ ਮਨੋਹਰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਤੇਜਿੰਦਰਪਾਲ ਸਿੰਘ, ਰਮਨਦੀਪ ਸਿੰਘ ਦੀਪਕ, ਅਮਨਪ੍ਰੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਸ਼ਰਨ ਸਿੰਘ, ਸੁਰਜੀਤ ਸਿੰਘ, ਹਰਕੀਰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ। ਸਮਾਰਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ । ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਸ-2 ਦੁੱਗਰੀ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ, ਅਰਬਨ ਅਸਟੇਟ ਫੇਸ-2, ਦੁੱਗਰੀ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਆਪਣੀ ਮਿੱਠੀ ਅਤੇ ਰਸਭਿੰਨੀ ਆਵਾਜ ਵਿਚ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜੂਰੀ ਰਾਗੀ ਭਾਈ ਆਨੰਦ ਸਿੰਘ ਅਤੇ ਭਾਈ ਇਕਬਾਲ ਸਿੰਘ ਮਨਾਵਾਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਰਾਗੀ ਸਿੰਘਾਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵਲੋਂ ਸਮੁੱਚੀ ਮਨੁੱਖਤਾ ਨੂੰ ਦਿੱਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦਾ ਮਹਾਨ ਸਿਧਾਂਤ ਦਿੱਤਾ ਹੈ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਮਿਲਵਰਤਣ ਦੀ ਭਾਵਨਾ ਨੂੰ ਮਜਬੂਤ ਕੀਤਾ ਜਾਵੇ। ਆਪਣੇ ਬੱਚਿਆਂ ਨੂੰ ਗੁਰਬਾਣੀ, ਨਾਮ ਸਿਮਰਨ ਅਤੇ ਵੰਡ ਛਕਣ ਦੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਚੰਗੇ ਸੰਸਕਾਰਾਂ ਨਾਲ ਜੋੜਿਆ ਜਾਵੇ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦਾ ਮਾਹੌਲ ਗੁਰਬਾਣੀ ਕੀਰਤਨ ਅਤੇ ਸਤਿਗੁਰੂ ਨਾਨਕ ਦੇਵ ਜੀ ਦੀ ਮਹਿਮਾ ਨਾਲ ਰੂਹਾਨੀ ਰੰਗ ਵਿਚ ਰੰਗਿਆ ਰਿਹਾ। ਸੰਗਤਾਂ ਨੇ ਸ਼ਰਧਾ ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ ਨੇ ਜਿੱਥੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਆਏ ਹੋਏ ਰਾਗੀ ਸਿੰਘਾਂ ਦੇ ਜੱਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ, ਨਿਰਭੈ ਸਿੰਘ, ਮਹਿੰਦਰ ਸਿੰਘ, ਕੰਵਲਨੈਣ ਸਿੰਘ ਭਾਟੀਆ, ਸੁੱਖਵਿੰਦਰ ਸਿੰਘ, ਨਰਿੰਦਰ ਸਿੰਘ ਕਾਲਾ, ਪੂਰਨ ਸਿੰਘ, ਗੁਰਚਰਨ ਸਿੰਘ ਸਿੱਧੂ, ਨਰਿੰਦਰ ਸਿੰਘ, ਕੁਲਦੀਪ ਸਿੰਘ, ਚਰਨਜੀਤ ਸਿੰਘ ਬੌਬੀ, ਜਤਿੰਦਰ ਸਿੰਘ ਸੇਵਕ, ਪ੍ਰਿੰਸ ਗੰਭੀਰ, ਪਰਮਿੰਦਰ ਸਿੰਘ ਰੋਲੀ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਕਵਲਪ੍ਰੀਤ ਸਿੰਘ, ਗੁਰਮੀਤ ਸਿੰਘ ਕੋਹਲੀ, ਇੰਦਰਪ੍ਰੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਗੁਰਦੁਆਰਾ ਸ਼ਹੀਦਾਂ ਫੇਰੂਮਾਨ ਸਿੱਖ ਸ਼ਹੀਦਾਂ ਦੀ ਪਾਵਨ ਯਾਦਗਾਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨਜ਼ਦੀਕ ਢੋਲੇਵਾਲ ਚੌਂਕ ਵਿਖੇ ਜਗਤ ਗੁਰੂ, ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਗਏ। ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਤੋਂ ਇਲਾਵਾ ਭਾਈ ਜਗਦੀਪ ਸਿੰਘ ਅਤੇ ਉਨ੍ਹਾਂ ਦੇ ਜੱਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਹਜੂਰੀ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਅਰਜਨ ਸਿੰਘ ਚੀਮਾ, ਮਨਪ੍ਰੀਤ ਸਿੰਘ ਪ੍ਰਿੰਸ, ਇੰਦਰਜੀਤ ਸਿੰਘ ਗੋਲਾ ਅਤੇ ਮੋਹਨ ਸਿੰਘ ਚੌਹਾਨ ਨੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਚਰਨਛੋਹ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਚਰਨਛੋਹ ਪਾਤਸ਼ਾਹੀ ਛੇਵੀਂ ਪੰਜਾਬ ਮਾਤਾ ਨਗਰ ਜਵੱਦੀ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਰਾਗੀ ਸਿੰਘਾਂ ਵਲੋਂ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸਤਵਿੰਦਰ ਸਿੰਘ ਜਵੱਦੀ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਆਏ ਜੱਥਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਸਤਵਿੰਦਰ ਸਿੰਘ ਜਵੱਦੀ ਤੋਂ ਇਲਾਵਾ ਜਤਿੰਦਰਪਾਲ ਸਿੰਘ, ਹਰਜੀਤ ਸਿੰਘ, ਮਨਦੀਪ ਸਿੰਘ, ਯੂਥ ਆਗੂ ਐਮ.ਪੀ. ਜਵੱਦੀ, ਧਰਮਪਾਲ ਸਿੰਘ, ਮਨਜੋਤ ਸਿੰਘ, ਅਵਤਾਰ ਸਿੰਘ, ਰਾਮ ਆਸਰਾ, ਬਾਬਾ ਜਗਦੀਸ਼ ਸਿੰਘ, ਜਗਜੀਤ ਸਿੰਘ ਬੀਨਾ, ਨਿਰਮਲ ਸਿੰਘ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਪ੍ਰੇਮ ਸਿੰਘ, ਕਾਕਾ ਗੁਰਹਰਮਨ, ਮਨਵੀਰ ਸਿੰਘ, ਬੀਬੀ ਧੰਨਵੀਰ ਕੌਰ, ਬੀਬੀ ਸੋਨੀਆ ਕੌਰ, ਮਨਮੋਹਨ ਕੌਰ, ਹਰਮੀਤ ਕੌਰ, ਬਲਵਿੰਦਰ ਕੌਰ, ਸਤਨਾਮ ਕੌਰ, ਬੀਬੀ ਗਰਚਾ, ਜਸਵੀਰ ਕੌਰ, ਰਣਜੀਤ ਕੌਰ, ਜੋਗਿੰਦਰ ਕੌਰ, ਜਗਮਿੰਦਰ ਕੌਰ, ਰਵਿੰਦਰ ਕੌਰ, ਹਰਪ੍ਰੀਤ ਕੌਰ, ਸਤਨਾਮ ਕੌਰ, ਰੀਨਾ ਕਾਲੜਾ, ਗੁਰਮੀਤ ਕੌਰ ਆਦਿ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਗ੍ਰਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਗ੍ਰਾਮ ਵਿਖੇ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਰਾਗੀ ਸਿੰਘਾਂ ਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਸਵੇਰ ਤੋਂ ਹੀ ਸੰਗਤਾਂ ਗੁਰੂ ਘਰ ਨਤਮਸਤਕ ਹੋਣੀਆਂ ਸ਼ੁਰੂ ਹੋ ਗਈਆਂ ਸਨ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਤਿੰਦਰ ਸਿੰਘ ਗਿਲਹੋਤਰਾ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਆਏ ਜੱਥਿਆਂ ਨੂੰ ਸਨਮਾਨਿਤ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ। ਦੇਰ ਸ਼ਾਮ ਸੰਗਤਾਂ ਵਲੋਂ ਦੀਪਮਾਲਾ ਕੀਤੀ ਗਈ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਅਰਵਿੰਦਰਪਾਲ ਸਿੰਘ ਟਾਈਗਰ, ਹਰਭਜਨ ਸਿੰਘ ਸੱਚਦੇਵਾ, ਜਸਵੀਰ ਸਿੰਘ ਖੁਰਾਣਾ ਆਦਿ ਹਾਜ਼ਰ ਸਨ। ਗੁਰਦੁਆਰਾ ਆਲਮਗੀਰ ਵਿਖੇ ਪ੍ਰਕਾਸ਼ ਪੁਰਬ ਮਨਾਇਆ * ਸ੍ਰੀ ਗੁਰੂ ਨਾਨਕ ਦੇਵ ਜੀ ਜਗਤ ਗੁਰੂ ਹਨ-ਜਥੇਦਾਰ ਆਲਮਗੀਰ ਆਲਮਗੀਰ, (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਪਾਠ ਦੇ ਭੋਗ ਉਪਰੰਤ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਗੁਰਬਾਣੀ ਸ਼ਬਦ ਦੇ ਹਵਾਲਿਆਂ ਨਾਲ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ। ਉਪਰੰਤ ਸਾਰਾ ਦਿਨ ਚੱਲੇ ਰਾਗੀ, ਢਾਡੀ, ਕਥਾ, ਕੀਰਤਨ ਦਰਬਾਰ ਦੌਰਾਨ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੂੰ ਗੁਰੂ ਘਰ ਦੀ ਦਾਤ ਸਿਰੋਪਾਉ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਭੇਟ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿਚ ਜੁੜ ਬੈਠੀ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਸਮੂਹ ਲੁਕਾਈ ਅਤੇ ਸਾਰੇ ਜਗਤ ਦੇ ਗੁਰੂ ਹੋਏ ਹਨ, ਜਿਨ੍ਹਾਂ ਨੇ ਦੇਹਧਾਰੀ, ਮੂਰਤੀ ਅਤੇ ਬੁੱਤ ਪੂਜਾ ਤੋਂ ਵਰਜ ਕੇ ਅਕਾਲ ਪੁਰਖ ਵੀ ਅਰਾਧਨਾ ਕਰਨ ਦਾ ਸੰਦੇਸ਼ ਦੇ ਕੇ ਭੁੱਲੀ ਹੋਈ ਲੁਕਾਈ ਨੂੰ ਸਿੱਧੇ ਰਸਤੇ ਤੋਰਿਆ। ਜਥੇਦਾਰ ਆਲਮਗੀਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿਚੋਂ ਜਾਤ, ਪਾਤ, ਊਚ, ਨੀਚ ਦੇ ਕੋਹੜ ਨੂੰ ਦੂਰ ਕਰਦਿਆਂ ਮਾਨਸ ਕੀ ਜਾਤ ਸੱਭੇ ਏਕੇ ਪਹਿਚਾਨਬੋ ਦਾ ਹੋਕਾ ਦਿੱਤਾ। ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਹਾਜ਼ਰ ਸੰਗਤ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਸਮੂਹ ਨਾਨਕ ਨਾਮ ਲੇਵਾ ਸੰਗਤ ਅੰਮ੍ਰਿਤ ਪਾਨ ਕਰਕੇ ਗੁਰੂ ਵਾਲੀ ਬਣ ਕੇ ਬਾਣੀ ਅਤੇ ਬਾਣੇ ਦੀ ਧਾਰਨੀ ਬਣੇ। ਇਸ ਮੌਕੇ ਗੁਰਦੀਪ ਸਿੰਘ ਰਾਜੂ ਆਲਮਗੀਰ, ਤਲਵਿੰਦਰ ਸਿੰਘ ਮੁਲਤਾਨੀ, ਗ੍ਰੰਥੀ ਭਾਈ ਗੁਰਮੀਤ ਸਿੰਘ, ਗ੍ਰੰਥੀ ਭਾਈ ਜਰਨੈਲ ਸਿੰਘ ਜਰਖੜ, ਅੰਮ੍ਰਿਤਪਾਲ ਸਿੰਘ, ਰਵਿੰਦਰ ਸਿੰਘ, ਮਨਪ੍ਰੀਤ ਸਿੰਘ ਖੱਟੜਾ, ਰਵਿੰਦਰ ਸਿੰਘ ਭਾਈ ਹਰਿੰਦਰ ਸਿੰਘ ਜੱਸੋਵਾਲ, ਜਸਬੀਰ ਸਿੰਘ ਜੱਸ, ਮਨਮੋਹਨ ਸਿੰਘ ਮੋਹਣਾ, ਅਮਨਦੀਪ ਸਿੰਘ, ਸਿਕੰਦਰ ਸਿੰਘ ਚਬਕੀ, ਦਿਲਪ੍ਰੀਤ ਸਿੰਘ, ਪਰਗਟ ਸਿੰਘ ਗਰੇਵਾਲ ਆਲਮਗੀਰ, ਭਾਈ ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਨੇ ਗੁਰੂਘਰ ਨਤਮਸਤਕ ਹੋ ਕੇ ਜੀਵਨ ਸਫਲਾ ਕੀਤਾ। ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਵਿਖੇ ਪ੍ਰਕਾਸ਼ ਪੁਰਬ ਮਨਾਇਆ ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸ਼ਿਮਲਾਪੁਰੀ ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਬੀਰ ਸਿੰਘ ਕਲਸੀ ਦੀ ਦੇਖ-ਰੇਖ ਹੇਠ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸਹਿਜ ਪਾਠ ਦੇ ਭੋਗ ਪਾਉਣ ਨਾਲ ਹੋਈ। ਇਸ ਉਪਰੰਤ ਭਾਈ ਦਵਿੰਦਰ ਸਿੰਘ, ਬੀਬੀਆਂ ਦੇ ਜਥੇ ਬੀਬੀ ਰਾਜ ਰਾਣੀ ਰਾਜੀ, ਬੀਬੀ ਗੁਰਮੀਤ ਕੌਰ, ਪ੍ਰਧਾਨ ਬੀਬੀ ਹਰਵਿੰਦਰ ਕੌਰ, ਹਰਪਾਲ ਕੌਰ, ਕੁਲਦੀਪ ਕੌਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਗੁਰਬਾਣੀ ਦੇ ਸ਼ਬਦਾਂ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਬੀਰ ਸਿੰਘ ਕਲਸੀ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਦੇ ਸੁਚੱਜੇ ਪ੍ਰਬੰਧ ਕੀਤੇ ਗਏ। ਗੁਰਦੁਆਰਾ ਸਾਹਿਬ ਦੇ ਸਕੱਤਰ ਗੁਰਮੀਤ ਸਿੰਘ ਚਾਨਾ ਨੇ ਸਮਾਗਮ ਵਿੱਚ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਵਰਗੇ ਪਵਿੱਤਰ ਦਿਹਾੜੇ ਸਾਨੂੰ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ। ਇਸ ਮੌਕੇ ਰਾਜਿੰਦਰ ਸਿੰਘ ਬੇਦੀ, ਜਥੇਦਾਰ ਕੁਲਜੀਤ ਸਿੰਘ, ਤ੍ਰਿਲੋਕ ਸਿੰਘ ਜਗਰਾਉਂ ਵਾਲੇ, ਤ੍ਰਿਸਨ ਸੱਲ, ਸੇਵਾਮੁਕਤ ਇੰਸਪੈਕਟਰ ਮੀਤ ਰਾਮ ਸਿੰਘ, ਜਗਦੇਵ ਸਿੰਘ ਬੱਬੂ, ਸੰਤ ਮੋਹਣ ਸਿੰਘ, ਰਘਬੀਰ ਸਿੰਘ ਬਰਨਾਲਾ,ਬਲਦੇਵ ਸਿੰਘ ਹੂੰਝਣ, ਸੰਤ ਮੋਹਣ ਸਿੰਘ, ਠੇਕੇਦਾਰ ਗੁਰਮੇਲ ਸਿੰਘ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਭਾਤ ਫੇਰੀ ਦਾ ਢੱਲ ਪਰਿਵਾਰ ਨੇ ਕੀਤਾ ਫੁੱਲਾਂ ਨਾਲ ਭਰਵਾਂ ਸਵਾਗਤ ਅਗਲੀ ਖ਼ਬਰ ਡਾ . ਸਰਦਾਰਾ ਸਿੰਘ ਜੌਹਲ ਪਦਮਸ੍ਰੀ ਡਾ . ਰਤਨ ਸਿੰਘ ਜੱਗੀ ਯਾਦਗਾਰੀ ਪੰਜਾਬ ਰਤਨ ਸਨਮਾਨ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।