26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ - ਭਾਜਪਾ ਗੱਠਜੋੜ ਅੱਗੇ ਵਿਰੋਧੀਆਂ ਦੇ ਟਿਕੇ ਰਹਿਣਾ ਸੁਖਾਲਾ ਨਹੀਂ - ਮਰਵਾਹਾ

ਭਾਮੀਆਂ ਕਲਾਂ, 25 ਨਵੰਬਰ (ਜਤਿੰਦਰ ਭੰਬੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਪੀ. ਏ.

ਅਜੀਤ ਡੈਸਕ 26-11-2026
ਭਾਮੀਆਂ ਕਲਾਂ, 25 ਨਵੰਬਰ (ਜਤਿੰਦਰ ਭੰਬੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਪੀ.ਏ.ਸੀ. ਮੈਂਬਰ ਇੰਦਰਪਾਲ ਸਿੰਘ ਮਰਵਾਹਾ ਨੇ ਅਕਾਲੀ ਭਾਜਪਾ ਗੱਠਜੋੜ ਨੂੰ ਲੈ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਨੂੰ ਦੇਖਦੇ ਹੋਏ, ਜਿਥੇ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਵਿਰੋਧੀ ਪਾਰਟੀਆਂ ਦੇ ਵਰਕਰਾਂ ਤੋਂ ਲੈ ਕੇ ਆਗਆਂ ਤੱਕ ਨਿਰਾਸ਼ਾ ਦਾ ਆਲਮ ਛਾ ਗਿਆ ਹੈ, ਕਿਉਂਕਿ ਵਿਰੋਧੀ ਪਾਰਟੀਆਂ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝਦੀਆਂ ਹਨ ਕਿ ਅਕਾਲੀ-ਭਾਜਪਾ ਗੱਠਜੋੜ ਅੱਗੇ ਹੁਣ ਕਿਸੇ ਪਾਰਟੀ ਦਾ ਟਿਕਿਆ ਰਹਿਣਾ ਸੁਖਾਲਾ ਨਹੀਂ ਹੈ, ਕਿਉਂਕਿ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਹੁੰਦਿਆਂ ਸੂਬੇ ਅੰਦਰ ਹੋਏ ਬੇਮਿਸਾਲ ਵਿਕਾਸ ਕਾਰਜਾਂ ਨੂੰ ਭੁਲਾਇਆ ਨਹੀਂ ਜਾ ਸਕਦਾ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਬੂਰ ਪੈਣਗੇ। ਉਨ੍ਹਾਂ ਸਤਾਧਾਰੀ ਆਮ ਆਦਮੀ ਪਾਰਟੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਅੱਜ ਪੰਜਾਬ ਦਾ ਹਰ ਵਰਗ ਦੁੱਖੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਵਿਚ ਹਲਾਤ ਅਜਿਹੇ ਪੈਦਾ ਕਰ ਦਿੱਤੇ ਹਨ ਕਿ ਵੱਖ ਵੱਖ ਸਰਕਰੀ ਅਦਾਰਿਆਂ ਵਿਚ ਕੰਮ ਕਰਨ ਵਾਲਿਆਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ਤੇ ਰੋਸ ਮੁਜ਼ਾਹਰੇ ਕਰਨੇ ਪੈ ਰਹੇ ਹਨ ਅਤੇ ਲੋਕ ਸਰਕਾਰੀ ਦਫਤਰਾਂ ਵਿਚ ਖੱਜਲ ਖੁਆਰ ਹੋ ਰਹੇ ਹਨ। ਇਸ ਕਰਕੇ ਇਹ ਗੱਲ ਦਾਅਵੇ ਨਾਲ ਆਖੀ ਜਾ ਸਕਦੀ ਹੈ ਕਿ 2027 ਵਿਚ ਅਕਾਲੀ-ਭਾਜਪਾ ਗੱਠਜੋੜ ਸ਼ਾਨ ਨਾਲ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗਾ ਅਤੇ ਪੰਜਾਬ ਮੁੜ ਤਰੱਕੀ ਦੀਆਂ ਲੀਹਾਂ ‘ਤੇ ਹੋਵੇਗਾ।
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਦੀ ਖ਼ੁਸ਼ੀ ’ ਚ ਹਲਕਾ ਗਿੱਲ ਵਿਖੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ ਅਗਲੀ ਖ਼ਬਰ ਚਾਰ ਦਿਨਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਜਵੱਦੀ ਟਕਸਾਲ ਵਿਖੇ ਆਰੰਭਤਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।