26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜੇਲ੍ਹ ’ ਚ ਬੰਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਪਰਿਵਾਰ ਨੂੰ ਮਿਲੇ ‘ ਆਪ ’ ਸੁਪਰੀਮੋ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ

ਲੁਧਿਆਣਾ, 25 ਨਵੰਬਰ (ਡਾ. ਤਰਲੋਚਨ ਸਿੰਘ)- ਜੇਲ੍ਹ ਵਿਚ ਬੰਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਲਈ ਪੁੱਜੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਪਰਿਵਾਰ ਨਾਲ ਮੁਲਕਾਤ ਕਰਕੇ ਜਿਥੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਉਥੇ ਹੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਉਨ੍ਹਾਂ ਨਾਲ ਚਟਾਂਨ ਵਾਂਗ ਖੜੀ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ। ਅਜੀਤ ਤਸਵੀਰ 26-11-2026
ਲੁਧਿਆਣਾ, 25 ਨਵੰਬਰ (ਡਾ. ਤਰਲੋਚਨ ਸਿੰਘ)- ਜੇਲ੍ਹ ਵਿਚ ਬੰਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਲਈ ਪੁੱਜੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਪਰਿਵਾਰ ਨਾਲ ਮੁਲਕਾਤ ਕਰਕੇ ਜਿਥੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਉਥੇ ਹੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਉਨ੍ਹਾਂ ਨਾਲ ਚਟਾਂਨ ਵਾਂਗ ਖੜੀ ਹੈ। ਇਸ ਮੌਕੇ ਉਨ੍ਹਾਂ ਨੇ ਸੰਜੀਵ ਅਰੋੜਾ ਦੀ ਪਤਨੀ ਸੰਧਿਆ ਅਰੋੜਾ ,ਬੇਟਾ ਕਾਵਿਆ ਅਰੋੜਾ ਤੇ ਬੇਟੀ ਕੇਤਕੀ ਅਰੋੜਾ ਨਾਲ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਗੱਲਬਾਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਤਨੀ ਸੰਧਿਆ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਨੂੰ ਮਿਲਣ ਆਏ ਸਨ,ਉਨ੍ਹਾਂ ਨੇ ਕਿਹਾ ਕਿ ਪਾਰਟੀ ਵਲੋਂ ਸਾਡੇ ਪਰਿਵਾਰ ਨੂੰ ਪੂਰਾ ਸਹਿਯਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਾਰਟੀ ਦੇ ਸਮੂਹ ਆਹੁਦੇਦਾਰਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕੋਂਸਲਰ ਵੀ ਮੌਜ਼ੂਦ ਸਨ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ.ਨੇ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਪਾਰਟੀ ਦਾ ਹਰ ਇਕ ਆਗੂ ਤੇ ਵਰਕਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਕੇ ਹਲਕੇ ਦੇ ਲੋਕਾਂ ਵਿਚ ਵਿਚਰਨਗੇ ਅਤੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣਨਗੇ । ਉਨ੍ਹਾਂ ਦੱਸਿਆ ਕਿ ਪਾਰਟੀ ਹਾਈਕਮਾਂਡ ਵਲੋਂ ਹਲਕਾ ਪੱਛਮੀ ਦੇ ਕੌਂਸਲਰਾਂ ਅਤੇ ਸਰਗਰਮ ਆਗੂਆਂ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਕਜੁੱਟ ਹੋ ਕੇ ਸੰਜੀਵ ਅਰੋੜਾ ਦੇ ਹੱਕ ਵਿਚ ਕੰਮ ਕਰਨ ਤਾਂ ਜੋ ਹਲਕੇ ਦਾ ਸਰਬਪੱਖੀ ਵਿਕਾਸ ਹੋ ਸਕੇ।
ਪਿਛਲੀ ਖ਼ਬਰ ਜਗਰਾਉਂ ਪੁਲ ਦੀ ਮਜ਼ਬੂਤੀ ਲਈ ਨਿਗਮ ਕਮਿਸ਼ਮਰ ਮਾਨ ਵਲੋਂ ਨਿਰੀਖਣ ਪ੍ਰੋਜੈਕਟ ਤੇਜ਼ ਕਰਨ ਦੇ ਦਿੱਤੇ ਹੁਕਮ ਅਗਲੀ ਖ਼ਬਰ ਸ਼ੇਰਪੁਰ ਚੌਕ ਸਥਿਤ ਕੰਕਰੀਟ ਪਲਾਂਟ 30 ਤੱਕ ਨਾ ਚੁੱਕਿਆ ਤਾਂ 1 ਦਸੰਬਰ ਤੋਂ ਲੱਗੇਗਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।