26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ - ਭਾਜਪਾ ਗੱਠਜੋੜ ਹੋਣ ਨਾਲ ਪੰਜਾਬ ਦੇ ਲੋਕਾਂ ’ ਚ ਖ਼ੁਸ਼ੀ ਦੀ ਲਹਿਰ - ਲਵ ਦ੍ਰਾਵਿੜ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਹਾਈਕਮਾਂਡ ਵਲੋਂ ਬੀਤੇ ਦਿਨੀਂ ਪੰਜਾਬ ਵਿਚ ਗੱਠਜੋੜ ਦਾ ਐਲਾਨ ਕਰਨ ਨਾਲ ਪੰਜਾਬ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਆਗੂ ਲਵ ਦ੍ਰਾਵਿੜ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।

ਅਜੀਤ ਡੈਸਕ 26-11-2026
ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਹਾਈਕਮਾਂਡ ਵਲੋਂ ਬੀਤੇ ਦਿਨੀਂ ਪੰਜਾਬ ਵਿਚ ਗੱਠਜੋੜ ਦਾ ਐਲਾਨ ਕਰਨ ਨਾਲ ਪੰਜਾਬ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਆਗੂ ਲਵ ਦ੍ਰਾਵਿੜ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਅਕਾਲੀ ਦਲ ਅਤੇ ਭਾਜਪਾ ਦਾ ਇਕੱਠੇ ਹੋਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਮੁਤਾਬਿਕ ਸੂਬੇ ਦੀ ਤਰੱਕੀ, ਆਪਸੀ ਭਾਈਚਾਰਕ ਸਾਂਝ ਅਤੇ ਮਜ਼ਬੂਤ ਆਰਥਿਕਤਾ ਲਈ ਦੋਵਾਂ ਪਾਰਟੀਆਂ ਦਾ ਮੁੜ ਗੱਠਜੋੜ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੀ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਿਰਫ਼ ਤੇ ਸਿਰਫ਼ ਅਕਾਲੀ-ਭਾਜਪਾ ਗੱਠਜੋੜ ਨੇ ਹੀ ਐਸ. ਸੀ. ਭਾਈਚਾਰੇ ਨੂੰ ਬਰਾਬਰ ਦਾ ਮਾਣ ਸਨਮਾਨ ਦਿੱਤਾ ਹੈ, ਜਦੋਂ ਕਿ ਬਾਕੀ ਪਾਰਟੀਆਂ ਨੇ ਵੋਟ ਬੈਂਕ ਵਜੋਂ ਵਰਤਿਆ ਹੈ।
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਦੀ ਭੰਗੜਾ ਟੀਮ ਨੇ ਲੋਕ ਨਾਚ ਮੁਕਾਬਲੇ ’ ਚ ਦਰਜ ਕੀਤੀ ਜਿੱਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਰਹਿਬਰ-ਇੰਦਰਜੀਤ ਸਿੰਘ ਮੱਕੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।