26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼ਾਲੀਮਾਰ ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾ਼ਸ਼ ਪੁਰਬ ਮਨਾਇਆ

ਡਾਬਾ/ਲੁਹਾਰਾ, 25 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸਨਮਾਨ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਖ-ਵੱਖ ਤਰ੍ਹਾਂ ਦੇ ਪੋਸਟਰ, ਕਵਿਤਾਵਾਂ, ਲੇਖ ਆਦਿ ਤਿਆਰ ਕਰਕੇ ਲਿਆਂਦੇ ਗਏ, ਨਾਲ ਹੀ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ।

ਅਜੀਤ ਡੈਸਕ 26-11-2026
ਡਾਬਾ/ਲੁਹਾਰਾ, 25 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸਨਮਾਨ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਖ-ਵੱਖ ਤਰ੍ਹਾਂ ਦੇ ਪੋਸਟਰ, ਕਵਿਤਾਵਾਂ, ਲੇਖ ਆਦਿ ਤਿਆਰ ਕਰਕੇ ਲਿਆਂਦੇ ਗਏ, ਨਾਲ ਹੀ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਵਿਦਿਆਰਥੀਆਂ ਨਾਲ ਉਨ੍ਹਾਂ ਦੇ ਜਮਾਤ ਇੰਚਾਰਜ ਅਧਿਆਪਕ ਵੀ ਮੌਜੂਦ ਰਹੇ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਵਲੋਂ ਦਿੱਤੀਆਂ ਸਿੱਖਿਆਵਾਂ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰਪੁਰਬ ਦੀ ਬਹੁਤ-ਬਹੁਤ ਵਧਾਈ ਦਿੱਤੀ, ਨਾਲ ਹੀ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੀਆਂ ਸਿੱਖਿਆਵਾਂ ਦਾ ਪਾਲਨ ਕਰਨ ਅਤੇ ਆਪਣੇ ਧਰਮ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਵੀ ਦਿੱਤੀ।
ਪਿਛਲੀ ਖ਼ਬਰ ਗਿੱਲ ਰੋਡ ’ ਤੇ ਸਜਾਏ ਨਗਰ ਕੀਰਤਨ ਦਾ ਸਲੂਜਾ ਤੇ ਉਨ੍ਹਾਂ ਦੇ ਸਾਥੀਆਂ ਨੇ ਕੀਤਾ ਸਵਾਗਤ ਅਗਲੀ ਖ਼ਬਰ ਡਾ . ਇੰਦਰਜੀਤ ਸਿੰਘ ਨੂੰ ਲਖਨਊ ਵਿਖੇ 2 ਰਾਸ਼ਟਰੀ ਸਨਮਾਨਾਂ ਨਾਲ ਨਿਵਾਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।