26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰੈੱਡਰੋਜ਼ ਪਬਲਿਕ ਸਕੂਲ ’ ਚ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਡਾਬਾ/ਲੁਹਾਰਾ, 25 ਨਵੰਬਰ (ਕੁਲਵੰਤ ਸਿੰਘ ਸੱਪਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਮਨਾਉਂਦੇ ਹੋਏ ਰੈੱਡਰੋਜ਼ ਪਬਲਿਕ ਹਾਈ ਸਕੂਲ ਡਾਬਾ-ਲੁਹਾਰਾ ਰੋਡ ਵਿਖੇ ਸਵੇਰ ਦੀ ਸਭਾ ਵਿਚ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਵਿਚਾਰਧਾਰਾ ਸਬੰਧੀ ਜਾਣਕਾਰੀ ਦਿੱਤੀ। ਇਸ ਸਮੇਂ ਦੌਰਾਨ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਰਚਿਤ ਬਾਣੀ ਸਬੰਧੀ ਪ੍ਰਸ਼ਨ ਪੁੱਛੇ ਗਏ।

ਅਜੀਤ ਡੈਸਕ 26-11-2026
ਡਾਬਾ/ਲੁਹਾਰਾ, 25 ਨਵੰਬਰ (ਕੁਲਵੰਤ ਸਿੰਘ ਸੱਪਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਮਨਾਉਂਦੇ ਹੋਏ ਰੈੱਡਰੋਜ਼ ਪਬਲਿਕ ਹਾਈ ਸਕੂਲ ਡਾਬਾ-ਲੁਹਾਰਾ ਰੋਡ ਵਿਖੇ ਸਵੇਰ ਦੀ ਸਭਾ ਵਿਚ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਵਿਚਾਰਧਾਰਾ ਸਬੰਧੀ ਜਾਣਕਾਰੀ ਦਿੱਤੀ। ਇਸ ਸਮੇਂ ਦੌਰਾਨ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਰਚਿਤ ਬਾਣੀ ਸਬੰਧੀ ਪ੍ਰਸ਼ਨ ਪੁੱਛੇ ਗਏ। ਸਵਾਲਾਂ ਦੇ ਠੀਕ ਉੱਤਰ ਦੇਣ ਵਾਲੇ ਵਿਦਿਆਰਥੀਆਂ ਨੂੰ ਕਾਪੀਆਂ-ਪੈੱਨਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਜਿੰਦਰਪਾਲ ਸਿੰਘ, ਖੁਸ਼ੀ ਸ਼ਰਮਾ, ਬਲਜੀਤ ਕੌਰ, ਮਨਜਿੰਦਰਜੀਤ, ਮਨਪ੍ਰੀਤ ਕੌਰ, ਸੋਨੀਆ, ਸੁਮਨ ਦੇਵੀ ਅਤੇ ਧਾਰਮਿਕ ਅਧਿਆਪਕਾ ਗੁਰਪ੍ਰੀਤ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਪੀ . ਏ . ਯੂ . ਮਾਹਿਰ ਨੂੰ ਗੁੱਲੀ ਡੰਡੇ ਨਦੀਨ ਬਾਰੇ ਖੋਜ ਪ੍ਰੋਜੈਕਟ ਹਾਸਿਲ ਹੋਇਆ ਅਗਲੀ ਖ਼ਬਰ ਭਾਰਤ - ਚੀਨ ਐਕਿਊਪੰਕਚਰ ਸਹਿਯੋਗ ਨੂੰ ਮਿਲਿਆ ਹੁਲਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।