ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ’ ਚ ਪਤੀ - ਪਤਨੀ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰਮਨ ਕੁਮਾਰ ਵਾਸੀ ਸਰਤਾਜ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਗਗਨਦੀਪ ਕੌਰ ਅਤੇ ਉਸਦੇ ਪਤੀ ਪੰਕਜ ਕੁਮਾਰ ਵਾਸੀ ਪਿੰਡ ਫੱਤਾ ਮਲੂਕਾ, ਮਾਨਸਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰਮਨ ਕੁਮਾਰ ਵਾਸੀ ਸਰਤਾਜ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਗਗਨਦੀਪ ਕੌਰ ਅਤੇ ਉਸਦੇ ਪਤੀ ਪੰਕਜ ਕੁਮਾਰ ਵਾਸੀ ਪਿੰਡ ਫੱਤਾ ਮਲੂਕਾ, ਮਾਨਸਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੇ ਜਾਣਕਾਰ ਸਨ ਅਤੇ ਉਸ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 14,98,000 ਦੀ ਨਕਦੀ ਲੈ ਲਈ , ਪਰ ਨਾ ਤਾ ਕਥਿਤ ਦੋਸ਼ੀਆਂ ਨੇ ਉਸ ਨੂੰ ਨੌਕਰੀ ਦਿਵਾਈ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ।ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।