28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹਲਕਾ ਇੰਚਾਰਜ਼ ਸਿੰਮਕ ਦੀ ਅਗਵਾਈ ਹੇਠ ਅਕਾਲੀ - ਭਾਜਪਾ ਗਠਜੋੜ ਹੋਣ ’ ਤੇ ਹੰਬੜਾਂ ’ ਚ ਵਰਕਰਾਂ ਨੇ ਲੱਡੂ ਵੰਡੇ

ਹੰਬੜਾਂ, 27 ਨਵੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦੇ ਗੱਠਜੋੜ ਦੀ ਖੁਸ਼ੀ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਜਿਸ ਤਹਿਤ ਕਸਬਾ ਹੰਬੜਾਂ ਵਿਖੇ ਵਿਧਾਨ ਸਭਾ ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਲੱਡੂ ਵੰਡੇ ਗਏ। ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਨਾਲ ਸਰਕਾਰ ਬਣਾਏਗਾ ।

ਅਜੀਤ ਡੈਸਕ 28-11-2026
ਹੰਬੜਾਂ, 27 ਨਵੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦੇ ਗੱਠਜੋੜ ਦੀ ਖੁਸ਼ੀ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਜਿਸ ਤਹਿਤ ਕਸਬਾ ਹੰਬੜਾਂ ਵਿਖੇ ਵਿਧਾਨ ਸਭਾ ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਲੱਡੂ ਵੰਡੇ ਗਏ। ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਨਾਲ ਸਰਕਾਰ ਬਣਾਏਗਾ । ਇਸ ਮੌਕੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਪੰਚ ਗੁਰਚਰਨ ਸਿੰਘ ਬਾਠ, ਯੂਥ ਆਗੂ ਅਵਤਾਰ ਸਿੰਘ ਤਾਰੀ ਚੀਮਾ, ਭਾਜਪਾ ਦੀ ਮਹਿਲਾ ਆਗੂ ਪਰਮਿੰਦਰ ਕੌਰ ਅਤੇ ਹੰਬੜਾਂ ਦੇ ਯੂਥ ਸਰਕਲ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ ਨੇ ਕਿਹਾ ਕਿ ਅਕਾਲੀ ਦਲ/ਭਾਜਪਾ ਗੱਠਜੋੜ 2027 ’ਚ ਸੂਬੇ ’ਚ ਸਰਕਾਰ ਬਣਾ ਕੇ ਆਪ ਨੂੰ ਸੂਬੇ ’ਚੋਂ ਚੱਲਦਾ ਕਰੇਗਾ। ਇਸ ਮੌਕੇ ਦਾਰਾ ਸਿੰਘ ਤੂਰ, ਜਸਵੀਰ ਸਿੰਘ ਰਾਣਾ, ਮੇਜਰ ਸਿੰਘ ਚੀਮਾ, ਕਪੂਰ ਸਿੰਘ ਘੁੰਮਾਣ, ਪ੍ਰਧਾਨ ਕਮਲਦੀਪ ਸਿੰਘ ਬਾਦਲ, ਪ੍ਰਮੋਦ ਕੁਮਾਰ ਰਾਜੂ, ਕੇਸਰ ਸਿੰਘ ਸਰੀਂਹ, ਬਲਵਿੰਦਰ ਸਿੰਘ ਫੌਜੀ, ਗੁਰਦੀਪ ਸਿੰਘ ਧਾਲੀਵਾਲ, ਐੱਮ.ਡੀ ਹੰਬੜਾਂ, ਕੁਲਦੀਪ ਸਿੰਘ ਬਾਠ, ਚੇਤੂ ਸਿੰਘ, ਕੁਲਵੰਤ ਸਿੰਘ ਬਾਠ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ‘ ਆਪ ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ਼੍ਰੀ ਤਿਰੂਪਤੀ ਬਾਲਾਜੀ ਰੱਥ ਯਾਤਰਾ ਦਾ ਪ੍ਰਬੰਧਕਾਂ ਨੇ ਦਿੱਤਾ ਸੱਦਾ ਅਗਲੀ ਖ਼ਬਰ ਪ੍ਰਦੂਸ਼ਿਤ ਹਵਾ ਵਿਚ ਲੰਬੇ ਸਮੇਂ ਤੱਕ ਸਾਹ ਲੈਣਾ ਸਰੀਰ ਵਿਚ ਸੋਜ਼ਸ਼ ਅਤੇ ਆਕਸੀਡੇਟਿਵ ਤਣਾਅ ਵਧਾ ਸਕਦਾ ਹੈ-ਡਾ. ਗੁਰਪ੍ਰੀਤ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।