ਸ਼ਾਲੀਮਾਰ ਸਕੂਲ ਲੁਧਿਆਣਾ ਵਿਖੇ ਸਾਲਾਨਾ ਅਖੰਡ ਪਾਠ ਦੇ ਭੋਗ ਪਾਏ
ਡਾਬਾ/ਲੁਹਾਰਾ, 27 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਸਕੂਲ ਵਿਖੇ ਵਿਦਿਆਰਥੀਆਂ ਦੀ ਤੰਦਰੁਸਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਲਈ ਹਰ ਸਾਲ ਦੀ ਤਰ੍ਹਾਂ ਸਾਲਾਨਾ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸਦੀ ਸਮਾਪਤ ਮੌਕੇ ਵਿਦਿਆਰਥੀਆਂ ਅਤੇ ਸੰਗਤ ਦੀ ਹਾਜ਼ਰੀ ਵਿਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਤਹਿਤ ਸਮੂਹ ਸਕੂਲ ਦੇ ਵਿਦਿਆਰਥੀਆਂ ਅਤੇ ਰਾਗੀ ਸਿੰਘਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ਼ਬਦ/ਕੀਰਤਨ ਗਾਇਨ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਅਜੀਤ ਡੈਸਕ
28-11-2026