28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਸਰਧਸ ਪੰਜਾਬ ਦਾ ਸੰਤ ਸੰਮੇਲਨ ਤੇ ਸਮੂਹਿਕ ਵਿਆਹ ਸਮਾਗਮ

ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸਤਿਗੁਰੂ ਰਵਿਦਾਸ ਧਰਮ ਸਮਾਜ (ਸਰਧਸ) ਪੰਜਾਬ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਗਲੇ ਸਾਲ ਵਿਸ਼ਾਲ ਸੰਤ ਸੰਮੇਲਨ ਅਤੇ ਸਮੂਹਿਕ ਵਿਆਹ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਸੰਗਠਨ ਦੀ ਮੀਟਿੰਗ ਸ਼ਿਵਪੁਰੀ, ਕਾਕੋਵਾਲ ਨੇੜੇ ਮੁੱਖ ਦਫਤਰ ਵਿਖੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ।

ਅਜੀਤ ਡੈਸਕ 28-11-2026
ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸਤਿਗੁਰੂ ਰਵਿਦਾਸ ਧਰਮ ਸਮਾਜ (ਸਰਧਸ) ਪੰਜਾਬ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਗਲੇ ਸਾਲ ਵਿਸ਼ਾਲ ਸੰਤ ਸੰਮੇਲਨ ਅਤੇ ਸਮੂਹਿਕ ਵਿਆਹ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਸੰਗਠਨ ਦੀ ਮੀਟਿੰਗ ਸ਼ਿਵਪੁਰੀ, ਕਾਕੋਵਾਲ ਨੇੜੇ ਮੁੱਖ ਦਫਤਰ ਵਿਖੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ। ਪ੍ਰਧਾਨ ਆਨੰਦ ਕਿਸ਼ੋਰ ਨੇ ਦੱਸਿਆ ਕਿ ਇਸ ਵਾਰ ਸਾਲਾਨਾ ਸਮਾਗਮ ਨਾ ਕਰਵਾਕੇ 2027 ਵਿਚ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੇ ਪੱਧਰ ‘ਤੇ ਸਮਾਗਮ ਕਰਵਾਇਆ ਜਾਵੇਗਾ। ਇਸ ਵਿਚ ਅੰਮ੍ਰਿਤ ਬਾਣੀ ਦਾ ਪ੍ਰਕਾਸ਼ ਹੋਵੇਗਾ ਅਤੇ ਦੇਸ਼ ਭਰ ਤੋਂ ਸੰਤ ਸਮਾਜ ਪੁੱਜੇ ਕੇ ਸੰਗਤਾਂ ਨੂੰ ਗੁਰੂ ਜੀ ਦੀ ਇਲਾਹੀ ਬਾਣੀ ਨਾਲ ਨਿਹਾਲ ਕਰਨਗੇ। ਇਸ ਮੌਕੇ ਸੋਮਨਾਥ ਹੀਰ, ਜਤਿੰਦਰ ਸਿੰਘ ਜਿੰਦੀ, ਰਮੇਸ਼ ਸੰਧੂ, ਬਲਵਿੰਦਰ ਬਿੱਟਾ, ਜਸਵੀਰ ਸਿੰਘ ਬਾਲੀ,ਹਰਜਿੰਦਰ ਸੁਜਾਤਵਾਲ, ਵਿਜੇ ਝੱਲੀ, ਗੁਰਪ੍ਰੀਤ ਲਾਲੀ, ਦੀਪਕ ਸਾਂਪਲਾ, ਭੁਪਿੰਦਰ ਕਾਕੂ, ਅੰਕੁਰ ਸਿੱਧੜ, ਗੁਰਪਾਲ, ਭੁਪਿੰਦਰ ਭਿੰਦਾ ਸਮੇਤ ਹੋਰ ਮੈਂਬਰ ਹਾਜਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਾਲੀਮਾਰ ਸਕੂਲ ਲੁਧਿਆਣਾ ਵਿਖੇ ਸਾਲਾਨਾ ਅਖੰਡ ਪਾਠ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।