28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਅਨੰਦ ਸਾਹਿਬ ਜੀ ਦੇ ਜਾਪ ਕੀਤੇ ਗਏ।

ਅਜੀਤ ਡੈਸਕ 28-11-2026
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਅਨੰਦ ਸਾਹਿਬ ਜੀ ਦੇ ਜਾਪ ਕੀਤੇ ਗਏ। ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਮੁੱਖ ਅਰਦਾਸੀਏ ਸਿੰਘ ਸਾਹਿਬ ਭਾਈ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਜਪ ਤਪ ਚੁਪਹਿਰਾ ਸਮਾਗਮ ਵਿਚ ਆਪਣੀ ਹਾਜ਼ਰੀ ਭਰੀ। ਇਸ ਮੌਕੇ ਜਪ ਤਪ ਚੁਪਹਿਰਾ ਸਮਾਗਮ ਦੀ ਅਰਦਾਸ ਅਤੇ ਹੁਕਮਨਾਮਾ ਸਾਹਿਬ ਦੀ ਸੇਵਾ ਵੀ ਸਿੰਘ ਸਾਹਿਬ ਭਾਈ ਦਿਲਬਾਗ ਸਿੰਘ ਮੁੱਖ ਅਰਦਾਸੀਏ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਨਿਭਾਈ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਟਰੱਸਟ ਮੈਂਬਰ ਅਮਰਜੀਤ ਸਿੰਘ ਟਿੱਕਾ ਵਲੋਂ ਸਿੰਘ ਸਾਹਿਬ ਭਾਈ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਸਰਨਾ, ਮੀਤ ਪ੍ਰਧਾਨ ਨਵਪ੍ਰੀਤ ਸਿੰਘ ਬਿੰਦਰਾ, ਟਰੱਸਟੀ ਸਾਹਿਬਾਨ ਅਮਰਪਾਲ ਸਿੰਘ ਸਰਨਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ, ਹਰਵਿੰਦਰਪਾਲ ਸਿੰਘ ਚਾਵਲਾ, ਹਰਪ੍ਰੀਤ ਸਿੰਘ ਡੰਗ, ਸੁਰਜੀਤ ਕੌਰ ਬਿੰਦਰਾ ਵਲੋਂ ਸਿੰਘ ਸਾਹਿਬ ਭਾਈ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਿਰੋਪਾਓ, ਦੁਸ਼ਾਲਾ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਚਰਨਜੀਤ ਕੌਰ, ਬੱਬੂ ਜੀ ਅਤੇ ਡਾ: ਜਸਵਿੰਦਰ ਸਿੰਘ ਹਾਜ਼ਰ ਸਨ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਰੱਥ ਯਾਤਰਾ ਲਈ ਸ਼ਹਿਰ ਦੇ ਮਸ਼ਹੂਰ ਮਠਿਆਈ ਵਿਕਰੇਤਾ ਬਿਪਨ ਜੈਨ ਸ਼ਰਮਨ ਨੂੰ ਦਿੱਤਾ ਸੱਦਾ ਪੱਤਰ ਅਗਲੀ ਖ਼ਬਰ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਸਰਧਸ ਪੰਜਾਬ ਦਾ ਸੰਤ ਸੰਮੇਲਨ ਤੇ ਸਮੂਹਿਕ ਵਿਆਹ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।