28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਜਪਾ ਆਗੂਆਂ ਨੇ ਐਸ . ਜੀ . ਪੀ . ਸੀ . ਅੰਤਰਿੰਗ ਕਮੇਟੀ ਮੈਂਬਰ ਆਲਮਗੀਰ ਨੂੰ ਕੀਤਾ ਸਨਮਾਨਿਤ

ਆਲਮਗੀਰ, 27 ਨਵੰਬਰ (ਜਰਨੈਲ ਸਿੰਘ ਪੱਟੀ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਐਗਜ਼ੈਕਟਿਵ ਮੈਂਬਰ ਰਮਿੰਦਰ ਸਿੰਘ ਸੰਗੋਵਾਲ ਸਾਬਕਾ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਸਨਮਾਨ ਸਮਾਗਮ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲਾ, ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਅਜੀਤ ਡੈਸਕ 28-11-2026
ਆਲਮਗੀਰ, 27 ਨਵੰਬਰ (ਜਰਨੈਲ ਸਿੰਘ ਪੱਟੀ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਐਗਜ਼ੈਕਟਿਵ ਮੈਂਬਰ ਰਮਿੰਦਰ ਸਿੰਘ ਸੰਗੋਵਾਲ ਸਾਬਕਾ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਸਨਮਾਨ ਸਮਾਗਮ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲਾ, ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਮੈਂਬਰ ਜਥੇਦਾਰ ਆਲਮਗੀਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰਾਂ ਦੀ ਸਾਂਭ-ਸੰਭਾਲ ਅਤੇ ਧਰਮ ਪ੍ਰਚਾਰ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸਿੱਖ ਧਰਮ ਦੇ ਪ੍ਰਚਾਰ ਤੇ ਪਸਾਰ ਲਈ ਵੱਡੀਆਂ ਕਾਰਵਾਈਆਂ ਆਰੰਭ ਕੀਤੀਆਂ ਜਾਣਗੀਆਂ। ਸ. ਸੰਗੋਵਾਲ ਨੇ ਕਿਹਾ ਕਿ ਮੈਂਬਰ ਜਥੇਦਾਰ ਆਲਮਗੀਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਹਾਈ ਪਾਵਰ ਨੁਮਾਇੰਦਗੀ ਮਿਲਣ ’ਤੇ ਹਲਕਾ ਗਿੱਲ ਦਾ ਮਾਣ ਵਧ ਕੇ ਦੁੱਗਣਾ ਹੋਇਆ ਹੈ। ਉਕਤ ਆਗੂਆਂ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸੂਬਾ ਪੰਜਾਬ ਦੀ ਤਰੱਕੀ ਲਈ ਸੂਬਾ ਪੰਜਾਬ ਵਿਚੋਂ ਨਸ਼ਾਖੋਰੀ ਤੇ ਗੈਂਗਸਟਰਵਾਦ ਦਾ ਖ਼ਾਤਮਾ ਕਰਕੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਏਗਾ। ਇਸ ਮੌਕੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਜੂ ਆਲਮਗੀਰ, ਦਵਿੰਦਰ ਸਿੰਘ ਗਿੱਲ, ਪ੍ਰਿੰਸੀਪਲ ਕਸ਼ਮੀਰ ਸਿੰਘ, ਅਸੀਮ ਕੱਕੜ, ਮਣੀ ਗਿੱਲ, ਰਮਨਜੀਤ ਸਿੰਘ ਸੰਗੋਵਾਲ, ਹਰਮਨ ਗਰੇਵਾਲ ਸੰਗੋਵਾਲ, ਪਰਮਪ੍ਰੀਤ ਸਿੰਘ, ਹਰਤਾਜ ਸਿੰਘ, ਰਕੇਸ਼ ਗੋਇਲ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ‘ ਆਪ ’ ਦੇ ਕਈ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ( ਬ ) ’ ਚ ਸ਼ਾਮਿਲ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੇ ਪ੍ਰੋਫੈਸਰ ਨੇ ਮਿਆਂਮਾਰ ’ ਚ ਕੁੱਤਿਆਂ ਦੀਆਂ ਹੱਡੀਆਂ ਦੀ ਸਰਜਰੀ ਸੰਬੰਧੀ ਦਿੱਤੀ ਸਿਖਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।