28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

‘ ਆਪ ’ ਦੇ ਕਈ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ( ਬ ) ’ ਚ ਸ਼ਾਮਿਲ

ਇਯਾਲੀ/ਥਰੀਕੇ, 27 ਨਵੰਬਰ (ਮਨਜੀਤ ਸਿੰਘ ਦੁੱਗਰੀ)- ਹਲਕਾ ਗਿੱਲ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਨਾਲ ਜੁੜੇ ਕਈ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਵਿਸ਼ਵਾਸ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ ਕੀਤੀ। ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਪ੍ਰਧਾਨ ਸੁਰਜੀਤ ਸਿੰਘ (ਸਿਟੀ ਇਨਕਲੇਵ), ਸੰਜੀਵ ਕੁਮਾਰ (ਮਾਣਕਵਾਲ), ਗੁਰਪ੍ਰੀਤ ਸਿੰਘ (ਧਾਂਦਰਾ), ਹਰਸ਼ (ਪ੍ਰੀਤ ਵਿਹਾਰ) ਤੇ ਹਰਪਾਲ ਸਿੰਘ ਸਮੇਤ ਹੋਰ ਸਾਥੀ ਸ਼ਾਮਲ ਸਨ, ਜਿਨ੍ਹਾਂ ਦਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ, ਜੋ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਰਹੀ ਹੈ।

ਅਜੀਤ ਡੈਸਕ 28-11-2026
ਇਯਾਲੀ/ਥਰੀਕੇ, 27 ਨਵੰਬਰ (ਮਨਜੀਤ ਸਿੰਘ ਦੁੱਗਰੀ)- ਹਲਕਾ ਗਿੱਲ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਨਾਲ ਜੁੜੇ ਕਈ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਵਿਸ਼ਵਾਸ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ ਕੀਤੀ। ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਪ੍ਰਧਾਨ ਸੁਰਜੀਤ ਸਿੰਘ (ਸਿਟੀ ਇਨਕਲੇਵ), ਸੰਜੀਵ ਕੁਮਾਰ (ਮਾਣਕਵਾਲ), ਗੁਰਪ੍ਰੀਤ ਸਿੰਘ (ਧਾਂਦਰਾ), ਹਰਸ਼ (ਪ੍ਰੀਤ ਵਿਹਾਰ) ਤੇ ਹਰਪਾਲ ਸਿੰਘ ਸਮੇਤ ਹੋਰ ਸਾਥੀ ਸ਼ਾਮਲ ਸਨ, ਜਿਨ੍ਹਾਂ ਦਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ, ਜੋ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਰਹੀ ਹੈ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਦੇ ਸਹਿਯੋਗ ਨਾਲ ਹਲਕਾ ਗਿੱਲ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਅਰਸ਼ ਮਾਣਕਵਾਲ ਪ੍ਰਧਾਨ ਐਸ. ਓ. ਆਈ., ਸਰਕਲ ਜਥੇਦਾਰ ਗੁਰਜੀਤ ਸਿੰਘ ਲਹਿਰਾ ਤੇ ਸੁਖਦਰਸ਼ਨ ਸਿੰਘ ਪੋਹੀਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੀਰਤਨ ’ ਚ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਆਗੂਆਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਭਾਜਪਾ ਆਗੂਆਂ ਨੇ ਐਸ . ਜੀ . ਪੀ . ਸੀ . ਅੰਤਰਿੰਗ ਕਮੇਟੀ ਮੈਂਬਰ ਆਲਮਗੀਰ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।