ਸ਼੍ਰੋਮਣੀ ਅਕਾਲੀ ਦਲ ( ਬ ) ਨੇ ਭਾਜਪਾ ਨਾਲ ਗੱਠਜੋੜ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ - ਹੈਪੀ ਗਿੱਲ
ਲੁਧਿਆਣਾ, 27 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਟਿਕਟ ਤੇ ਦਾਅਵੇਦਾਰੀ ਜਿਤਾਉਣ ਵਾਲੇ ਹੈਪੀ ਗਿੱਲ ਨੇ ਭਾਜਪਾ-ਸ਼੍ਰੋਮਣੀ ਅਕਾਲੀ ਦਲ (ਬ) ਗੱਠਜੋੜ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਅਕਾਲੀ ਆਗੂਆਂ ‘ਤੇ ਕਈ ਕਿਸਮ ਦੇ ਤੰਜ ਕੱਸੇ ਜਾ ਰਹੇ ਸਨ, ਪਰ ਹੁਣ ਗੱਲ ਕਿਧਰ ਨੂੰ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ‘ਤੇ ਥੋਂਪੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਭਾਜਪਾ ਖ਼ਿਲਾਫ਼ ਕੀਤੇ ਵਿਰੋਧ ਤੋਂ ਬਾਅਦ ਭਾਜਪਾ ਨਾਲ ਤੋੜ ਵਿਛੋੜ ਕਰ ਲਿਆ ਸੀ ਤੇ ਹੁਣ ਫਿਰ ਭਾਜਪਾ ਨਾਲ ਗੱਠਜੋੜ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾ ਲਿਆ ਹੈ।
ਲੁਧਿਆਣਾ, 27 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਟਿਕਟ ਤੇ ਦਾਅਵੇਦਾਰੀ ਜਿਤਾਉਣ ਵਾਲੇ ਹੈਪੀ ਗਿੱਲ ਨੇ ਭਾਜਪਾ-ਸ਼੍ਰੋਮਣੀ ਅਕਾਲੀ ਦਲ (ਬ) ਗੱਠਜੋੜ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਅਕਾਲੀ ਆਗੂਆਂ ‘ਤੇ ਕਈ ਕਿਸਮ ਦੇ ਤੰਜ ਕੱਸੇ ਜਾ ਰਹੇ ਸਨ, ਪਰ ਹੁਣ ਗੱਲ ਕਿਧਰ ਨੂੰ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ‘ਤੇ ਥੋਂਪੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਭਾਜਪਾ ਖ਼ਿਲਾਫ਼ ਕੀਤੇ ਵਿਰੋਧ ਤੋਂ ਬਾਅਦ ਭਾਜਪਾ ਨਾਲ ਤੋੜ ਵਿਛੋੜ ਕਰ ਲਿਆ ਸੀ ਤੇ ਹੁਣ ਫਿਰ ਭਾਜਪਾ ਨਾਲ ਗੱਠਜੋੜ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਹੁਣ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਕਿਸੇ ਕਿਸਮ ਦਾ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਜਾਵੇ ਤਾਂ ਕੀ ਹਰਿਆਣਾ ਦਿੱਲੀ ਦੀਆਂ ਬਰੂੰਹਾਂ ਤੱਕ ਪਹੁੰਚਣ ਦੀ ਇਜਾਜ਼ਤ ਦੇਵੇਗਾ, ਜਿਨ੍ਹਾਂ ਵਲੋਂ ਕਿਸਾਨਾਂ ਨੂੰ ਬੈਰੀਕੇਟ ਲਗਾ ਕੇ ਰੋਕਿਆ ਗਿਆ ਸੀ। ਉਨ੍ਹਾਂ ਕਿਸਾਨ ਯੂਨੀਅਨ ਲੱਖੋਵਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਵਲੋਂ ਆਪਣੇ ਨਿੱਜੀ ਮੁਫ਼ਾਦਾਂ ਲਈ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸਮਰਥਨ ਦਿੱਤਾ ਗਿਆ ਹੈ, ਬਿਲਕੁਲ ਉਸੇ ਤਰ੍ਹਾਂ ਅਕਾਲੀ ਦਲ ਨੇ ਵੀ ਆਪਣੇ ਨਿੱਜੀ ਮੁਫ਼ਾਦਾਂ ਲਈ ਕਿਸਾਨਾਂ ਦੀਆਂ ਮੰਗਾਂ ਨੂੰ ਛਿੱਕੇ ਟੰਗ ਕੇ ਕੇਂਦਰ ਦੀ ਭਾਜਪਾ ਨਾਲ ਸਮਝੌਤਾ ਕੀਤਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਪੰਜਾਬ ਦੇ ਲੋਕ ਅਤੇ ਕਿਸਾਨ ਬਰਦਾਸ਼ਤ ਨਹੀਂ ਕਰਨਗੇ।