28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜਲ ਸੈਨਾ ਅਧਿਕਾਰੀ ਬਣ ਕੇ ਕਾਰੋਬਾਰੀ ਨਾਲ ਨੌਜਵਾਨ ਵਲੋਂ 40 ਲੱਖ ਦੀ ਧੋਖਾਧੜੀ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜਲ ਸੈਨਾ ਅਧਿਕਾਰੀ ਬਣ ਕੇ ਕਾਰੋਬਾਰੀ ਨਾਲ ਨੌਜਵਾਨ ਵਲੋਂ 40 ਲੱਖ ਰੁਪਏ ਦੀ ਕਥਿਤ ਤੌਰ ‘ਤੇ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਠੱਗੀ ਦਾ ਸ਼ਿਕਾਰ ਕਾਰੋਬਾਰੀ ਇਨਸਾਫ਼ ਲਈ ਦਰ ਦਰ ਭਟਕ ਰਿਹਾ ਹੈ, ਪਰ ਉਸ ਦੀ ਕਿਧਰੇ ਵੀ ਸੁਣਵਾਈ ਨਹੀਂ ਹੋ ਰਹੀ, ਜਿਸ ’ਤੇ ਹੁਣ ਕਾਰੋਬਾਰੀ ਵਲੋਂ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਇਨਸਾਫ਼ ਦੀ ਗੁਹਾਰ ਲਗਾਈ ਹੈ, ਜਿਸ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੁਲਿਸ ਤੋਂ ਸਾਰੇ ਮਾਮਲੇ ਦੀ ਰਿਪੋਰਟ ਤਲਬ ਕੀਤੀ ਹੈ।

ਅਜੀਤ ਡੈਸਕ 29-11-2026
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜਲ ਸੈਨਾ ਅਧਿਕਾਰੀ ਬਣ ਕੇ ਕਾਰੋਬਾਰੀ ਨਾਲ ਨੌਜਵਾਨ ਵਲੋਂ 40 ਲੱਖ ਰੁਪਏ ਦੀ ਕਥਿਤ ਤੌਰ ‘ਤੇ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਠੱਗੀ ਦਾ ਸ਼ਿਕਾਰ ਕਾਰੋਬਾਰੀ ਇਨਸਾਫ਼ ਲਈ ਦਰ ਦਰ ਭਟਕ ਰਿਹਾ ਹੈ, ਪਰ ਉਸ ਦੀ ਕਿਧਰੇ ਵੀ ਸੁਣਵਾਈ ਨਹੀਂ ਹੋ ਰਹੀ, ਜਿਸ ’ਤੇ ਹੁਣ ਕਾਰੋਬਾਰੀ ਵਲੋਂ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਇਨਸਾਫ਼ ਦੀ ਗੁਹਾਰ ਲਗਾਈ ਹੈ, ਜਿਸ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੁਲਿਸ ਤੋਂ ਸਾਰੇ ਮਾਮਲੇ ਦੀ ਰਿਪੋਰਟ ਤਲਬ ਕੀਤੀ ਹੈ। ਦੁਰਗਾ ਕਾਲੋਨੀ ਦੇ ਰਹਿਣ ਵਾਲੇ ਰਾਹੁਲ ਕੁਮਾਰ ਨੇ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਉਹ ਇਕ ਨੌਜਵਾਨ ਦੇ ਸੰਪਰਕ ਵਿਚ ਸੀ, ਜੋ ਕਿ ਆਪਣੇ ਆਪ ਨੂੰ ਇੰਡੀਅਨ ਨੇਵੀ ਦਾ ਅਧਿਕਾਰੀ ਦੱਸਦਾ ਸੀ ਅਤੇ ਆਪਣੇ ਕੁੱਝ ਵੱਡੇ ਕਾਰੋਬਾਰੀਆਂ ਨਾਲ ਸੰਬੰਧਾਂ ਦਾ ਵੀ ਦਾਅਵਾ ਕਰਦਾ ਸੀ। ਉਸ ਦੱਸਿਆ ਕਿ ਕਥਿਤ ਦੋਸ਼ੀ ਨੇ ਉਸ ਨੂੰ ਕਾਰੋਬਾਰ ਕਰਵਾਉਣ ਦਾ ਝਾਂਸਾ ਦਿੱਤਾ ਅਤੇ ਉਸ ਤੋਂ 40 ਲੱਖ ਰੁਪਏ ਲੈ ਲਏ, ਪਰ ਨਾ ਤਾਂ ਕਥਿਤ ਦੋਸ਼ੀ ਨੇ ਉਸ ਨੂੰ ਵਪਾਰ ਕਰਵਾਇਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਜਿਸ ’ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ’ਤੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ।
ਪਿਛਲੀ ਖ਼ਬਰ ਸਬ-ਰਜਿਸਟਰਾਰ ਦਫ਼ਤਰ ਦਾ ਮੁਲਾਜ਼ਮ ਬਣ ਕੇ ਕਾਰੋਬਾਰੀ ਤੋਂ 2 ਲੱਖ ਹੜੱਪਣ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪਸ਼ੂਆਂ ਦੀ ਖ਼ੁਰਾਕ ਮਹਿੰਗੀ ਹੋਣ ਕਾਰਨ ਪਸ਼ੂ ਪਾਲਕਾਂ ਦੀਆਂ ਵਧੀਆਂ ਮੁਸ਼ਕਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।