16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਪੈ ਰਹੇ ਮੀਂਹ ਕਾਰਨ ਦਿਨ ਦੇ ਪਾਰੇ ’ਚ 2.5 ਡਿਗਰੀ ਦੀ ਆਈ ਗਿਰਾਵਟ

ਚੰਡੀਗੜ੍ਹ, 11 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਵਿਚ ਵੱਖ-ਵੱਖ ਥਾਵਾਂ ’ਤੇ ਸਵੇਰ ਵੇਲ਼ੇ ਤੋਂ ਹੀ ਹਲਕੇ ਤੋਂ ਦਰਮਿਆਨਾ ਮੀਂਹ ਪਿਆ ਹੈ। ਜਿੱਥੇ ਪਹਾੜੀ ਖੇਤਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਐਸ.

ਅਜੀਤ ਡੈਸਕ 12-08-2026
ਚੰਡੀਗੜ੍ਹ, 11 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਵਿਚ ਵੱਖ-ਵੱਖ ਥਾਵਾਂ ’ਤੇ ਸਵੇਰ ਵੇਲ਼ੇ ਤੋਂ ਹੀ ਹਲਕੇ ਤੋਂ ਦਰਮਿਆਨਾ ਮੀਂਹ ਪਿਆ ਹੈ। ਜਿੱਥੇ ਪਹਾੜੀ ਖੇਤਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਐਸ.ਏ.ਐਸ ਨਗਰ ਅਤੇ ਪਠਾਨਕੋਟ ਵਿਚ ਭਾਰੀ ਮੀਂਹ ਪਿਆ ਹੈ, ਉੱਥੇ ਹੀ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਫ਼ਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਬਠਿੰਡਾ, ਮੋਗਾ ਅਤੇ ਫ਼ਰੀਦਕੋਟ ਵਿਚ ਨਾ ਮਾਤਰ ਮੀਂਹ ਬਰਸਿਆ। ਮੀਂਹ ਕਾਰਨ ਸੂਬੇ ’ਚ ਦਿਨ ਅਤੇ ਰਾਤ ਦੇ ਤਾਪਮਾਨ ਵਿਚ 2.5 ਡਿਗਰੀ ਸੈਲਸੀਅਸ ਗਿਰਾਵਟ ਆਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿਚ ਅੱਜ ਸਭ ਤੋਂ ਵੱਧ 46 ਮਿਲੀਮੀਟਰ ਮੀਂਹ ਪਿਆ ਹੈ। ਸੂਬੇ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਬਠਿੰਡਾ ਵਿਚ ਦਰਜ ਕੀਤਾ ਗਿਆ, ਜਦੋਂ ਕਿ ਹੋਰਨਾਂ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ ਅੰਮ੍ਰਿਤਸਰ ’ਚ 32.4 ਡਿਗਰੀ, ਲੁਧਿਆਣਾ ’ਚ 31.2 ਡਿਗਰੀ, ਪਟਿਆਲਾ ’ਚ 29.2 ਡਿਗਰੀ, ਪਠਾਨਕੋਟ ’ਚ 28.5 ਡਿਗਰੀ, ਗੁਰਦਾਸਪੁਰ ’ਚ 31 ਡਿਗਰੀ, ਬਰਨਾਲਾ ’ਚ 32 ਡਿਗਰੀ , ਫ਼ਤਿਹਗੜ੍ਹ ਸਾਹਿਬ ’ਚ 28.7 ਡਿਗਰੀ, ਫ਼ਿਰੋਜਪੁਰ ’ਚ 33.5 ਡਿਗਰੀ, ਰੂਪਨਗਰ ’ਚ 30.6 ਡਿਗਰੀ ਅਤੇ ਐਸ.ਏ.ਐਸ ਨਗਰ ’ਚ 28.2 ਡਿਗਰੀ ਸੈਲਸੀਅਸ ਰਿਹਾ। ਵਿਭਾਗ ਵੱਲੋਂ 12 ਅਗਸਤ ਨੂੰ ਪੰਜਾਬ ਦੇ ਪਹਾੜੀ ਖੇਤਰ ਵਿਚ ਭਾਰੀ ਮੀਂਹ ਪੈਣ ਸੰਬੰਧੀ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਹੋਰਨਾਂ ਜ਼ਿਲ੍ਹਿਆਂ ਵਿਚ ਹਲਕੇ ਤੋਂ ਦਰਿਮਆਨਾ ਮੀਂਹ ਪਵੇਗਾ। ਰਾਜਧਾਨੀ ਚੰਡੀਗੜ੍ਹ ਵਿਚ ਵੀ ਸਵੇਰ ਵੇਲੇ ਤੋਂ ਹਲਕੇ ਤੋਂ ਦਰਮਿਆਨਾ ਮੀਂਹ ਪੈ ਰਿਹਾ ਹੈ। ਸ਼ਹਿਰ ਦੇ ਵੱਖ ਵੱਖ ਸੈਕਟਰਾਂ ਵਿਚ 2.5 ਤੋਂ 4.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇੱਥੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 29.4 ਡਿਗਰੀ ਸੈਲਸੀਅਸ ਰਿਹਾ, ਜੋ ਔਸਤ ਤਾਪਮਾਨ ਨਾਲੋਂ 4 ਡਿਗਰੀ ਘੱਟ ਹੈ।
Gakhal new [Copy P22]
ਪਿਛਲੀ ਖ਼ਬਰ ‘ ਆਪ’ ਚੰਡੀਗੜ੍ਹ ਦੇ ਮਹਿਲਾ ਵਿੰਗ ਦੀਆਂ ਮਹਿਲਾਵਾਂ ਨੇ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਓਲਾ ਤੋਂ ਬਾਅਦ ਯੂ. ਟੀ. ਪ੍ਰਸ਼ਾਸਨ ਨੇ ਹੁਣ ਚੰਡੀਗੜ੍ਹ ’ਚ ਇਨਡ੍ਰਾਈਵ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।