23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਪੂਰੀ ਪਾਰਦਰਸ਼ਤਾ ਨਾਲ ਹੋ ਰਿਹਾ-ਈ. ਟੀ. ਓ.

ਚੰਡੀਗੜ੍ਹ, 22 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 23-08-2026
ਚੰਡੀਗੜ੍ਹ, 22 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਫੱਤਾ ਤੋਂ ਰਾਮਗੜ੍ਹ ਭੂੰਦੜ ਤੱਕ ਲਿੰਕ ਸੜਕ ਨੂੰ ਲੈ ਕੇ ਅਕਾਲੀ ਆਗੂਆਂ ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਪੋਸਟ ਅਤੇ ਵੀਡੀਓ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਰੀਬ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਅਤੇ ਸੁਧਾਰ ਕਾਰਜ ਪੂਰੀ ਮਜ਼ਬੂਤੀ, ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਰਵਾ ਰਹੀ ਹੈ। ਇੰਨਾ ਵੱਡਾ ਸੜਕ ਨੈੱਟਵਰਕ ਇਕੱਠੇ ਤਿਆਰ ਕਰਨ ਦਾ ਕੰਮ ਪੰਜਾਬ ਵਿੱਚ ਪਹਿਲਾਂ ਕਦੇ ਨਹੀਂ ਹੋਇਆ। ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਜਾਨਬੁੱਝ ਕੇ ਗਲਤ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਪਾ ਕੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਦੀ ਜਨਤਾ ਇਨ੍ਹਾਂ ਦੀ ਸਾਜ਼ਿਸ਼ ਨੂੰ ਸਮਝਦੀ ਹੈ ਤੇ ਅਜਿਹੀ ਰਾਜਨੀਤੀ ਨੂੰ ਸਫ਼ਲ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿੱਚ ਕੋਟਫੱਤਾ ਤੋਂ ਰਾਮਗੜ੍ਹ ਭੂੰਦੜ ਤੱਕ ਜਿਸ ਸੜਕ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ, ਉਹ ਵੀ ਸਰਕਾਰ ਵਲੋਂ ਕਰਵਾਏ ਜਾ ਰਹੇ 45 ਹਜ਼ਾਰ ਕਿਲੋਮੀਟਰ ਦੇ ਸੜਕੀ ਕਾਰਜ ਦਾ ਹੀ ਹਿੱਸਾ ਹੈ। ਮੰਤਰੀ ਨੇ ਕਿਹਾ ਕਿ ਇਹ ਕੋਈ ਨਵੀਂ ਸੜਕ ਨਹੀਂ ਸੀ, ਸਗੋਂ ਪਹਿਲਾਂ ਤੋਂ ਮੌਜੂਦ ਸੜਕ ’ਤੇ ਨਵੀਂ ਪੀਸੀ ਯਾਨੀ ਪੇਵਰ ਕੋਰਸ ਪਾਉਣ ਦਾ ਕੰਮ ਕੀਤਾ ਜਾ ਰਿਹਾ ਸੀ। 18 ਅਗਸਤ ਨੂੰ ਸੜਕ ’ਤੇ ਪੀਸੀ ਪਾਈ ਗਈ ਸੀ ਤੇ ਉਸੇ ਦਿਨ ਕੰਮ ਪੂਰੀ ਤਰ੍ਹਾਂ ਖ਼ਤਮ ਵੀ ਨਹੀਂ ਹੋਇਆ ਸੀ।
ਪਿਛਲੀ ਖ਼ਬਰ ਐਸ. ਡੀ. ਕਾਲਜ ’ਚ ਲਗਾਈ ਪੁਸਤਕ ਪ੍ਰਦਰਸ਼ਨੀ ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.2... ਅਗਲੀ ਖ਼ਬਰ ਕਿਸਾਨਾਂ ਨੂੰ ਕਣਕ ਦਾ ਗੁਣਵੱਤਾਯੁਕਤ ਬੀਜ ਤੇ ਖਾਦ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਈ ਜਾਵੇ-ਖੇਤੀਬਾੜੀ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।