24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਗੈਂਗਸਟਰਾਂ ’ਤੇ ਵਾਰ ਦਾ 215ਵਾਂ ਦਿਨ ਪੰਜਾਬ ਪੁਲਿਸ ਵਲੋਂ 584 ਥਾਈਂ ਛਾਪੇਮਾਰੀ, 341 ਕਾਬੂ ਯੁੱਧ ਨਸ਼ਿਆਂ ਵਿਰੁੱਧ ਦੇ 540ਵੇਂ ਦਿਨ 87 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 23 ਅਗਸਤ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 215ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ।

ਅਜੀਤ ਡੈਸਕ 24-08-2026
ਚੰਡੀਗੜ੍ਹ, 23 ਅਗਸਤ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 215ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 215ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 341 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 63,758 ਹੋ ਗਈਆਂ। ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 540ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 871 ਗ੍ਰਾਮ ਹੈਰੋਇਨ, 53 ਕਿਲੋ ਭੁੱਕੀ, 1543 ਨਸ਼ੀਲੀਆਂ ਗੋਲੀਆਂ ਅਤੇ 4070 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 540 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,388 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਕਾਰ ਨਾਲ ਫੇਟ ਵੱਜਣ ਤੋਂ ਬਾਅਦ ਬੱਸ ਚਾਲਕ ਨੇ ਪਤੀ-ਪਤਨੀ ’ਤੇ ਕੀਤਾ ਲੋਹੇ ਦੀ ਰਾਡ ਨਾਲ ਹਮਲਾ ਅਗਲੀ ਖ਼ਬਰ ਖੇਡ ਮੰਤਰੀ ਗੌਰਵ ਗੌਤਮ ਦੀ ਅਨੋਖੀ ਪਹਿਲ ‘ਖੇਲ-ਪੇ-ਚਰਚਾ’ ਅੱਜ ਤੋਂ ਹੋਵੇਗੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।