24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਅਜੀਤ, ਜਲੰਧਰ ਹਰਿਆਣਾ ’ਚ ਵੱਖ-ਵੱਖ ਯੋਜਨਾਵਾਂ ਰਾਹੀਂ ਸਿੱਖਿਆ, ਸਿਹਤ ਤੇ ਆਤਮ ਨਿਰਭਰਤਾ ਨੂੰ ਦਿੱਤਾ ਜਾ ਰਿਹਾ ਪ੍ਰੋਤਸਾਹਨ-ਨਾਇਬ ਸੈਣੀ

ਚੰਡੀਗੜ੍ਹ, 23 ਅਗਸਤ (ਰਾਮ ਸਿੰਘ ਬਰਾੜ)- ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਲੋੜਵੰਦ ਵਰਗਾਂ ਨੂੰ ਸਿਰਫ਼ ਆਰਥਿਕ ਸਹਾਇਤਾ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਸਨਮਾਨ ਦੇ ਨਾਲ ਆਤਮਨਿਰਭਰ ਬਣਾਉਣਾ ਹੈ। ਸੂਬੇ ਵਿਚ ਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ ਤਹਿਤ ਅਨੁਸੂਚਿਤ ਜਾਤੀ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ‘ਤੇ 71 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ ਤੇ ਪਿਛਲੇ 11 ਸਾਲਾਂ ਵਿੱਚ ਇਸ ਤਹਿਤ 1,200 ਕਰੋੜ ਰੁਪਏ ਵੰਡੇ ਗਏ ਹਨ।

ਸਨਿਚਰਵਾਰ, 1 ਅਗਸਤ, 2026 24-08-2026
ਚੰਡੀਗੜ੍ਹ, 23 ਅਗਸਤ (ਰਾਮ ਸਿੰਘ ਬਰਾੜ)- ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਲੋੜਵੰਦ ਵਰਗਾਂ ਨੂੰ ਸਿਰਫ਼ ਆਰਥਿਕ ਸਹਾਇਤਾ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਸਨਮਾਨ ਦੇ ਨਾਲ ਆਤਮਨਿਰਭਰ ਬਣਾਉਣਾ ਹੈ। ਸੂਬੇ ਵਿਚ ਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ ਤਹਿਤ ਅਨੁਸੂਚਿਤ ਜਾਤੀ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ‘ਤੇ 71 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ ਤੇ ਪਿਛਲੇ 11 ਸਾਲਾਂ ਵਿੱਚ ਇਸ ਤਹਿਤ 1,200 ਕਰੋੜ ਰੁਪਏ ਵੰਡੇ ਗਏ ਹਨ। ਉੱਥੇ ਹੀ, ਪਿਛਲੇ 18 ਮਹੀਨਿਆਂ ਵਿਚ ਲਾਡੋ ਲੱਛਮੀ ਯੋਜਨਾ ਤਹਿਤ 10 ਲੱਖ ਭੈਣਾਂ ਦੇ ਖਾਤਿਆਂ ਵਿਚ 2,042 ਕਰੋੜ ਰੁਪਏ ਪਹੁੰਚਾਏ ਗਏ ਹਨ। ਯੋਜਨਾ ਦੇ ਵਿਸਤਾਰ ਲਈ ਸਤੰਬਰ ਮਹੀਨੇ ਵਿਚ ਰਜਿਸਟ੍ਰੇਸ਼ਨ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਵਿਚ 1.80 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਭੈਣਾਂ ਅਰਜ਼ੀ ਦੇ ਸਕਣਗੀਆਂ। ਗ਼ਰੀਬ ਪਰਿਵਾਰਾਂ ਦੀਆਂ ਮਾਵਾਂ-ਭੈਣਾਂ ਨੂੰ 500 ਰੁਪਏ ਵਿਚ ਗੈਸ ਸਿਲੰਡਰ ਉਪਲਬਧ ਕਰਵਾਉਣ ਦੀ ਯੋਜਨਾ ਤਹਿਤ ਵੀ ਹੁਣ ਤੱਕ 300 ਕਰੋੜ ਰੁਪਏ ਦੀ ਰਕਮ ਖਾਤਿਆਂ ਵਿਚ ਭੇਜੀ ਜਾ ਚੁੱਕੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੇਘਵਾਲ ਉਥਾਨ ਸਮਿਤੀ ਵਲੋਂ ਰੱਖੀਆਂ ਗਈਆਂ ਸਾਰੀਆਂ 10 ਮੰਗਾਂ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਲੋੜੀਂਦੀ ਮਨਜ਼ੂਰੀ ਲਈ ਸਬੰਧਤ ਵਿਭਾਗਾਂ ਨੂੰ ਭੇਜਿਆ ਜਾਵੇਗਾ। ਉਨ੍ਹਾਂ ਇਸ ਮੌਕੇ ਮੇਘਵਾਲ ਉਥਾਨ ਸਮਿਤੀ ਨੂੰ 31 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਅਨੁਸੂਚਿਤ ਤੇ ਸਮਾਜਿਕ ਸਮਰਸਤਾ ਪ੍ਰਤਿਭਾ ਸਨਮਾਨ ਸਮਾਰੋਹ ਵਿੱਚ ਮੇਘਵਾਲ ਸਮਾਜ ਦੀਆਂ 411 ਨੌਜਵਾਨ ਪ੍ਰਤਿਭਾਵਾਂ ਨੂੰ ਸਨਮਾਨਿਤ ਕੀਤਾ। ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਸਿੱਖਿਆ, ਮੈਡੀਕਲ, ਇੰਜੀਨੀਅਰਿੰਗ, ਖੇਡਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਕੇ ਸਮਾਜ ਅਤੇ ਸੂਬੇ ਦਾ ਨਾਮ ਰੋਸ਼ਨ ਕੀਤਾ ਹੈ। ਮੁੱਖ ਮੰਤਰੀ ਨੇ ਕੁਝ ਪ੍ਰਤਿਭਾਵਾਂ ਨੂੰ ਮੰਚ ‘ਤੇ ਮੈਡਲ ਅਤੇ ਪ੍ਰਸ਼ੰਸਾ ਪੱਤਰ ਪ੍ਰਦਾਨ ਕਰਕੇ ਸਨਮਾਨਿਤ ਕੀਤਾ। ਪ੍ਰੋਗਰਾਮ ਵਿੱਚ ਮੁੱਖ ਮੰਤਰੀ ਅਤੇ ਹੋਰ ਪਤਵੰਤੇ ਮਹਿਮਾਨਾਂ ਦੇ ਪਹੁੰਚਣ ‘ਤੇ ਮੇਘਵਾਲ ਉਥਾਨ ਸਮਿਤੀ ਦੇ ਪ੍ਰਧਾਨ ਵੇਦ ਪ੍ਰਕਾਸ਼ ਅਤੇ ਭੂਪੇਂਦਰ ਮੇਘਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਸਾਬਕਾ ਮੰਤਰੀ ਡਾ. ਬਨਵਾਰੀ ਲਾਲ, ਸਾਬਕਾ ਮੰਤਰੀ ਚੌਧਰੀ ਜਸਵੰਤ ਸਿੰਘ, ਸਫ਼ਾਈ ਆਯੋਗ ਚੇਅਰਮੈਨ ਕ੍ਰਿਸ਼ਨ ਕੁਮਾਰ ਸਮੇਤ ਪਤਵੰਤੇ ਵਿਅਕਤੀ ਮੌਜੂਦ ਸਨ।
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਰਨੌਲ ਵਿੱਚ ਇੰਟੀਗ੍ਰੇਟਿਡ ਮਲਟੀ-ਮੋਡਲ ਲੌਜਿਸਟਿਕਸ ਹੱਬ ਅਗਲੀ ਖ਼ਬਰ ਕਿੰਨਰ ਸਮਾਜ ਨੇ ਸ਼ਾਂਤੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕਰਨ ਲਈ ਕੱਢੀ ਰੱਥ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।