25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਦਸਮੇਸ਼ ਆਈ ਸੈਂਟਰ ਨਿਊ ਚੰਡੀਗੜ੍ਹ ਵਿਖੇ ਤੀਆਂ ਦਾ ਮੇਲਾ ਮਨਾਇਆ

ਮੁੱਲਾਂਪੁਰ ਗਰੀਬਦਾਸ, 24 ਅਗਸਤ (ਦਿਲਬਰ ਸਿੰਘ ਖੈਰਪੁਰ)- ਦਸਮੇਸ਼ ਆਈ ਸੈਂਟਰ ਨਿਊ ਚੰਡੀਗੜ੍ਹ ਵਿਖੇ ਮੈਡਮ ਬਲਜਿੰਦਰ ਕੌਰ ਮਾਵੀ ਦੀ ਦੇਖ-ਰੇਖ ਹੇਠ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਸਮੂਹ ਸਟਾਫ਼ ਸਮੇਤ ਵੱਖ-ਵੱਖ ਪਿੰਡਾਂ ਦੀਆਂ ਮੁਟਿਆਰਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵਿਰਾਸਤੀ ਬੋਲੀਆਂ ‘ ਤੇ ਗਿੱਧਾ ਪਾ ਕੇ ਨੱਚ ਟੱਪ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।

ਅਜੀਤ ਡੈਸਕ 25-08-2026
ਮੁੱਲਾਂਪੁਰ ਗਰੀਬਦਾਸ, 24 ਅਗਸਤ (ਦਿਲਬਰ ਸਿੰਘ ਖੈਰਪੁਰ)- ਦਸਮੇਸ਼ ਆਈ ਸੈਂਟਰ ਨਿਊ ਚੰਡੀਗੜ੍ਹ ਵਿਖੇ ਮੈਡਮ ਬਲਜਿੰਦਰ ਕੌਰ ਮਾਵੀ ਦੀ ਦੇਖ-ਰੇਖ ਹੇਠ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਸਮੂਹ ਸਟਾਫ਼ ਸਮੇਤ ਵੱਖ-ਵੱਖ ਪਿੰਡਾਂ ਦੀਆਂ ਮੁਟਿਆਰਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵਿਰਾਸਤੀ ਬੋਲੀਆਂ ‘ ਤੇ ਗਿੱਧਾ ਪਾ ਕੇ ਨੱਚ ਟੱਪ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਬਲਜਿੰਦਰ ਕੌਰ ਮਾਵੀ ਨੇ ਇਸ ਵਿਰਾਸਤੀ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਇਹੋ ਜਿਹੇ ਉਪਰਾਲੇ ਕਰਨੇ ਬਣਦੇ ਹਨ, ਕਿਉਂਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੇਂਡੂ ਰੀਤੀ ਰਿਵਾਜ ਅਤੇ ਸਾਡੇ ਅਮੀਰ ਸੱਭਿਆਚਾਰ ਬਾਰੇ ਜਾਣਕਾਰੀ ਸਮੇਂ ਦੀ ਲੋੜ ਹੈ, ਕਿਉਂਕਿ ਮੋਬਾਇਲ ਤੇ ਇੰਟਰਨੈਟ ਆਧੁਨਿਕ ਯੁੱਗ ਵਿਚ ਇਹ ਸਭ ਅਲੋਪ ਹੁੰਦਾ ਨਜ਼ਰ ਆ ਰਿਹਾ ਹੈ, ਜਿਥੇ ਹੱਥੀਂ ਕਿਰਤ ਕਰਨ ਵਾਲਿਆਂ ਦਾ ਆਧੁਨਿਕ ਯੁੱਗ ਨੇ ਕੰਮ ਕਾਰ ਖੋਹਿਆ ਹੈ, ਉਥੇ ਹੀ ਆਧੁਨਿਕਤਾ ਨੇ ਸਾਡੇ ਵਿਰਸੇ ਦੀਆਂ ਕੁਝ ਚੀਜ਼ਾਂ ਨੂੰ ਸਾਥੋਂ ਦੂਰ ਕਰ ਦਿੱਤਾ ਹੈ। ਇਸ ਲਈ ਇਹੋ ਜਿਹੇ ਪ੍ਰੋਗਰਾਮ ਵਿਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੁਝ ਨਾ ਕੁਝ ਸਿੱਖਣ ਨੂੰ ਜ਼ਰੂਰ ਮਿਲਦਾ ਹੈ। ਇਸ ਮੌਕੇ ਇਕੱਠੀਆਂ ਹੋਈਆਂ ਮੁਟਿਆਰਾਂ ਲਈ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਅੰਬਾਲਾ ਛਾਉਣੀ ’ਚ ਜਲਦੀ ਬਣੇਗਾ 100 ਬਿਸਤਰਿਆਂ ਦਾ ਅਤਿ-ਆਧੁਨਿਕ ਈ. ਐੱਸ. ਆਈ. ਸੀ. ਹਸਪਤਾਲ- ਅਨਿਲ ਵਿਜ ਅਗਲੀ ਖ਼ਬਰ ਈਰਾਨ ਵਲੋਂ ਸੰਭਾਵੀ ਅਮਰੀਕੀ ਪਾਬੰਦੀਆਂ ਦਾ ਸਖ਼ਤ ਜਵਾਬ ਦੇਣ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।