26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜੂਆ ਖੇਡਦੇ 6 ਵਿਅਕਤੀ ਕਾਬੂ, 66,680 ਰੁਪਏ ਜ਼ਬਤ

ਚੰਡੀਗੜ੍ਹ, 25 ਅਗਸਤ (ਕਪਿਲ ਵਧਵਾ)- ਜੂਏਬਾਜ਼ੀ ਖ਼ਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹਾ ਕ੍ਰਾਈਮ ਸੈੱਲ-24 ਦੀ ਟੀਮ ਨੇ 6 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 66,680 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਵਲੋਂ ਸਾਰੇ ਮੁਲਜ਼ਮਾਂ ਖ਼ਿਲਾਫ਼ ਗੈਂਬਲਿੰਗ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ।

ਅਜੀਤ ਡੈਸਕ 26-08-2026
ਚੰਡੀਗੜ੍ਹ, 25 ਅਗਸਤ (ਕਪਿਲ ਵਧਵਾ)- ਜੂਏਬਾਜ਼ੀ ਖ਼ਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹਾ ਕ੍ਰਾਈਮ ਸੈੱਲ-24 ਦੀ ਟੀਮ ਨੇ 6 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 66,680 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਵਲੋਂ ਸਾਰੇ ਮੁਲਜ਼ਮਾਂ ਖ਼ਿਲਾਫ਼ ਗੈਂਬਲਿੰਗ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਅਨੁਸਾਰ ਕ੍ਰਾਈਮ ਸੈੱਲ ਦੀ ਟੀਮ ਥਾਣਾ ਆਈ.ਟੀ. ਪਾਰਕ ਦੇ ਇਲਾਕੇ ’ਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਮਨੀਮਾਜਰਾ ਸਥਿਤ ਸ਼ੀਤਲਾ ਮਾਤਾ ਮੰਦਰ ਨੇੜੇ ਜੂਆ ਖੇਡਣ ਦੇ ਸ਼ੱਕ ’ਚ 6 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਦੀ ਪਛਾਣ ਪਰਮਜੀਤ ਸਿੰਘ, ਦਇਆ ਚੰਦ, ਵਿਜੈ, ਮਹੇਸ਼ ਕੁਮਾਰ, ਧਨੂ ਅਤੇ ਸ਼ਿਵਾ ਗਾਇਕਵਾੜ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਕੁੱਲ 66,680 ਰੁਪਏ ਦੀ ਨਕਦੀ ਜ਼ਬਤ ਕੀਤੀ। ਪੁਲਿਸ ਨੇ ਇਨ੍ਹਾਂ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਘੁਸਪੈਠ ਤੇ ਲੜਾਈ-ਝਗੜੇ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਮੈਗਾ ਰੁਜ਼ਗਾਰ ਮੇਲਾ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।