27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਭਾਜਪਾ ਵਲੋਂ ਭ੍ਰਿਸ਼ਟਾਚਾਰ ਜਾਂਚ ਕਮੇਟੀ ਬਣਾਉਣਾ ਆਪਣੇ ਹੀ 12 ਸਾਲਾਂ ਦੀ ਕਾਰਗੁਜ਼ਾਰੀ ਦਾ ਕਬੂਲਨਾਮਾ-ਯੋਗੇਸ਼ ਢੀਂਗਰਾ

ਚੰਡੀਗੜ੍ਹ, 25 ਅਗਸਤ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਮੁੱਖ ਬੁਲਾਰੇ ਤੇ ਕੌਂਸਲਰ ਯੋਗੇਸ਼ ਢੀਂਗਰਾ ਨੇ ਪਾਰਟੀ ਦਫ਼ਤਰ, ਸੈਕਟਰ 39, ਚੰਡੀਗੜ੍ਹ ਵਿਖੇ ਗੱਲ ਕਰਦਿਆਂ ਕਿਹਾ ਕਿ ਭਾਜਪਾ ਸ਼ਾਸਿਤ ਚੰਡੀਗੜ੍ਹ ਨਗਰ ਨਿਗਮ ਵਿਚ ਪਿਛਲੇ ਕਰੀਬ 10-12 ਸਾਲਾਂ ਤੋਂ ਚੱਲ ਰਹੇ ਕਥਿਤ ਵਿੱਤੀ ਬੇਨਿਯਮੀਆਂ, ਟੈਂਡਰਾਂ ਵਿਚ ਗੜਬੜ ਤੇ ਲੋਕਾਂ ਦੇ ਪੈਸੇ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ ਗੰਭੀਰ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਭਾਜਪਾ ਲਗਾਤਾਰ ਵਿਕਾਸ ਅਤੇ ਪਾਰਦਰਸ਼ਤਾ ਦੇ ਨਾਂਅ ’ਤੇ ਚੰਡੀਗੜ੍ਹ ਦੇ ਲੋਕਾਂ ਨੂੰ ਗੁੰਮਰਾਹ ਕਰਦੀ ਆ ਰਹੀ ਹੈ, ਜਦਕਿ ਸ਼ਹਿਰ ਵਿੱਚ ਇੱਕ ਤੋਂ ਬਾਅਦ ਇੱਕ ਵੱਡੇ ਵਿੱਤੀ ਅਤੇ ਪ੍ਰਸ਼ਾਸਨਿਕ ਵਿਵਾਦ ਸਾਹਮਣੇ ਆਉਂਦੇ ਰਹੇ ਹਨ।

ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਚੰਡੀਗੜ੍ਹ ਦੇ ਮੁੱਖ ਬੁਲਾਰੇ ਅਤੇ ਕੌਂਸਲਰ ਯੋਗੇਸ਼ ਢੀਂਗਰਾ ਗੱਲਬਾਤ ਦੌਰਾਨ। ਅਜੀਤ ਤਸਵੀਰ 26-08-2026
ਚੰਡੀਗੜ੍ਹ, 25 ਅਗਸਤ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਮੁੱਖ ਬੁਲਾਰੇ ਤੇ ਕੌਂਸਲਰ ਯੋਗੇਸ਼ ਢੀਂਗਰਾ ਨੇ ਪਾਰਟੀ ਦਫ਼ਤਰ, ਸੈਕਟਰ 39, ਚੰਡੀਗੜ੍ਹ ਵਿਖੇ ਗੱਲ ਕਰਦਿਆਂ ਕਿਹਾ ਕਿ ਭਾਜਪਾ ਸ਼ਾਸਿਤ ਚੰਡੀਗੜ੍ਹ ਨਗਰ ਨਿਗਮ ਵਿਚ ਪਿਛਲੇ ਕਰੀਬ 10-12 ਸਾਲਾਂ ਤੋਂ ਚੱਲ ਰਹੇ ਕਥਿਤ ਵਿੱਤੀ ਬੇਨਿਯਮੀਆਂ, ਟੈਂਡਰਾਂ ਵਿਚ ਗੜਬੜ ਤੇ ਲੋਕਾਂ ਦੇ ਪੈਸੇ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ ਗੰਭੀਰ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਭਾਜਪਾ ਲਗਾਤਾਰ ਵਿਕਾਸ ਅਤੇ ਪਾਰਦਰਸ਼ਤਾ ਦੇ ਨਾਂਅ ’ਤੇ ਚੰਡੀਗੜ੍ਹ ਦੇ ਲੋਕਾਂ ਨੂੰ ਗੁੰਮਰਾਹ ਕਰਦੀ ਆ ਰਹੀ ਹੈ, ਜਦਕਿ ਸ਼ਹਿਰ ਵਿੱਚ ਇੱਕ ਤੋਂ ਬਾਅਦ ਇੱਕ ਵੱਡੇ ਵਿੱਤੀ ਅਤੇ ਪ੍ਰਸ਼ਾਸਨਿਕ ਵਿਵਾਦ ਸਾਹਮਣੇ ਆਉਂਦੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਕਰੀਬ ਇਕ ਦਹਾਕੇ ਦੌਰਾਨ ਸ਼ਹਿਰ ਵਿੱਚ ਲਗਪਗ 22 ਵੱਡੇ ਘਪਲਿਆਂ ਅਤੇ ਬੇਨਿਯਮੀਆਂ ਦੇ ਮਾਮਲੇ ਸਾਹਮਣੇ ਆਏ ਹਨ, ਪਰ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਕਥਿਤ ਸਿਆਸੀ ਸਰਪ੍ਰਸਤੀ ਦੇਣ ਦੀ ਕੋਸ਼ਿਸ਼ ਕੀਤੀ ਗਈ। ਯੋਗੇਸ਼ ਢੀਂਗਰਾ ਨੇ ਨਗਰ ਨਿਗਮ ਵਿਚ ਬੇਨਿਯਮੀਆਂ ਦੀ ਜਾਂਚ ਲਈ ਭਾਜਪਾ ਵਲੋਂ ਆਪਣੀ ਹੀ ਪਾਰਟੀ ਦੀ ‘ਨਿਗਰਾਨੀ/ਭ੍ਰਿਸ਼ਟਾਚਾਰ ਜਾਂਚ ਕਮੇਟੀ’ ਬਣਾਏ ਜਾਣ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਭਾਜਪਾ ਨੂੰ ਹੁਣ ਨਗਰ ਨਿਗਮ ਵਿਚ ਭ੍ਰਿਸ਼ਟਾਚਾਰ ਨਜ਼ਰ ਆ ਰਿਹਾ ਹੈ ਤਾਂ ਪਿਛਲੇ 10-12 ਸਾਲਾਂ ਤੋਂ ਸੱਤਾ ਵਿਚ ਰਹਿੰਦੇ ਹੋਏ ਉਹ ਕੀ ਕਰ ਰਹੀ ਸੀ? ਜਿਨ੍ਹਾਂ ਮਾਮਲਿਆਂ ਅਤੇ ਬੇਨਿਯਮੀਆਂ ਨੂੰ ਵਿਰੋਧੀ ਧਿਰ ਤੇ ਸ਼ਹਿਰ ਦੇ ਲੋਕ ਲੰਬੇ ਸਮੇਂ ਤੋਂ ਉਠਾਉਂਦੇ ਆ ਰਹੇ ਹਨ, ਉਨ੍ਹਾਂ ਦੀ ਹੁਣ ਤੱਕ ਨਿਰਪੱਖ ਜਾਂਚ ਕਿਉਂ ਨਹੀਂ ਕਰਵਾਈ ਗਈ? ਉਨ੍ਹਾਂ ਕਿਹਾ ਕਿ ਆਪਣੀ ਹੀ ਪਾਰਟੀ ਦੇ ਸ਼ਾਸਨ ਵਾਲੇ ਨਗਰ ਨਿਗਮ ਦੀ ਨਿਗਰਾਨੀ ਲਈ ਕਮੇਟੀ ਬਣਾਉਣਾ ਦਰਸਾਉਂਦਾ ਹੈ ਕਿ ਦੋਸ਼ ਇੰਨੇ ਗੰਭੀਰ ਹੋ ਚੁੱਕੇ ਹਨ ਕਿ ਹੁਣ ਭਾਜਪਾ ਖ਼ੁਦ ਵੀ ਇਨ੍ਹਾਂ ਸਵਾਲਾਂ ਤੋਂ ਬਚ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਵੀ ਨਗਰ ਨਿਗਮ ਦੇ ₹227 ਕਰੋੜ ਦੇ ਟੇਬਲ ਏਜੰਡੇ ’ਤੇ ਸਵਾਲ ਉਠਾ ਚੁੱਕੀ ਹੈ ਤੇ ਇਸ ਮਾਮਲੇ ਨੂੰ ਲੈ ਕੇ ਰਾਜ ਭਵਨ ਤੱਕ ਵਿਰੋਧ ਦਰਜ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਨਾਲ ਜੁੜੇ ਇੰਨੇ ਵੱਡੇ ਵਿੱਤੀ ਫ਼ੈਸਲੇ ਪੂਰੀ ਪਾਰਦਰਸ਼ਤਾ ਨਾਲ ਸਦਨ ਦੇ ਸਾਹਮਣੇ ਰੱਖੇ ਜਾਣੇ ਚਾਹੀਦੇ ਹਨ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਇੰਡੀਅਨ ਥੀਏਟਰ ਵਿਭਾਗ ’ਚ ਨਵੇ ਦਾਖ਼ਲ ਹੋਏ ਵਿਦਿਆਰਥੀਆਂ ਲਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪ੍ਰਤੀਭਾਗੀਆਂ ‘ਬੱਚੇ ਨੂੰ ਪਰਿਵਾਰ, ਪਿਆਰ ਤੇ ਪਛਾਣ ਦਾ ਹੱਕ ਦਿਵਾਉਣਾ ਹੀ ਗੋਦ ਲੈਣ ਦਾ ਮਕਸਦ’-ਸੂਦਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।