26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ’ਚ ਦਿੱਤਾ ਜਾਵੇ-ਜ਼ਿਲ੍ਹਾ ਮੈਜਿਸਟ੍ਰੇਟ

ਐੱਸ. ਏ.

ਅਜੀਤ ਡੈਸਕ 26-08-2026
ਐੱਸ. ਏ. ਐੱਸ. ਨਗਰ, 25 ਅਗਸਤ (ਪ੍ਰੋ. ਅਵਤਾਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ-2023 (46 ਆਫ਼ 2023) ਦੇ ਚੈਪਟਰ 11 ਅਧੀਨ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਪੈਂਦੀਆਂ ਮਿਊਂਸੀਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ‘ਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ‘ਚ ਜਦੋਂ ਕੋਈ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇਕ ਹਫ਼ਤੇ ਅੰਦਰ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ਵਿਅਕਤੀਆਂ ‘ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟਾਂ ਦਾ ਵੇਰਵਾ ਹਾਲੇ ਤੱਕ ਪੁਲਿਸ ਨੂੰ ਨਹੀਂ ਦਿੱਤਾ। ਇਸ ਸੰਬੰਧੀ ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਜ਼ਿਲ੍ਹੇ ‘ਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ ਤੇ ਕੰਮਕਾਰ ਆਦਿ ਕਰਨ ਲਈ ਆਉਂਦੇ ਹਨ। ਇਸ ਤੋਂ ਵਿੱਦਿਅਕ ਅਦਾਰਿਆਂ/ਸੰਸਥਾਵਾਂ ‘ਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਆਉਣ ਵਾਲੇ ਵਿਦਿਆਰਥੀ/ਸਿਖਿਆਰਥੀ ਅਤੇ ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸੰਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ, ਜਦਕਿ ਕਾਲ ਸੈਂਟਰਾਂ ‘ਚ ਕੰਮ ਕਰਨ ਵਾਲੇ ਕਰਮਚਾਰੀ ਕਿਰਾਏ ‘ਤੇ ਰਹਿ ਰਹੇ ਹਨ। ਇਨ੍ਹਾਂ ‘ਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਵਾਲੇ ਹੁੰਦੇ ਹਨ, ਜੋ ਕਿ ਕਿਰਾਏ ਵਾਲੀਆਂ ਥਾਵਾਂ ਅਤੇ ਜਨਤਕ ਥਾਵਾਂ ‘ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਅਮਨ-ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਹੁਕਮ ਜ਼ਿਲ੍ਹੇ ਦੀ ਹਦੂਦ ਅੰਦਰ ਆਗਾਮੀ 18 ਅਕਤੂਬਰ ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਕੈਮੀਕਲ ਫੈਕਟਰੀ ਦੀ ਥਾਂ ’ਚ ਕੱਟੀ ਜਾ ਰਹੀ ਹੈ ਨਾਜਾਇਜ਼ ਕਾਲੋਨੀ, ਗਮਾਡਾ ਵਿਭਾਗ ਖਾਮੋਸ਼ ਅਗਲੀ ਖ਼ਬਰ ਜ਼ਿਲ੍ਹੇ ’ਚ ਕਿਸੇ ਕਿਸਮ ਦੇ ਦਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।