26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਰਾਮ ਰਹੀਮ ਨੂੰ ਪੈਰੋਲ ਦੇ ਕੇ ਸਿੱਖਾਂ ਨੂੰ ਦੂਜੇ ਦਰਜੇ ਦੇ ਨਾਗਰਿਕ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹੈ- ਬਲਜੀਤ ਸਿੰਘ ਖ਼ਾਲਸਾ

ਮਾਜਰੀ, 25 ਅਗਸਤ (ਕੁਲਵੰਤ ਸਿੰਘ ਧੀਮਾਨ)- ਭਾਜਪਾ ਦਾ ਦੋਗਲਾ ਚਿਹਰਾ ਨੰਗਾ ਹੋ ਗਿਆ ਕਿਉਂਕਿ ਡੇਰਾ ਸਾਧ ਰਾਮ ਰਹੀਮ ਨੂੰ ਮੁੜ ਪੈਰੋਲ ਦੇ ਦਿੱਤੀ ਗਈ ਹੈ, ਜਦਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਿੱਖ ਕੌਮ ਦੇ ਸੰਘਰਸ਼ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਤਰ੍ਹਾਂ ਕਰਕੇ ਭਾਜਪਾ ਵਲੋਂ ਸਿੱਖਾਂ ਨੂੰ ਸਿੱਖਾਂ ਨੂੰ ਦੂਜੇ ਦਰਜੇ ਦੇ ਨਾਗਰਿਕ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 26-08-2026
ਮਾਜਰੀ, 25 ਅਗਸਤ (ਕੁਲਵੰਤ ਸਿੰਘ ਧੀਮਾਨ)- ਭਾਜਪਾ ਦਾ ਦੋਗਲਾ ਚਿਹਰਾ ਨੰਗਾ ਹੋ ਗਿਆ ਕਿਉਂਕਿ ਡੇਰਾ ਸਾਧ ਰਾਮ ਰਹੀਮ ਨੂੰ ਮੁੜ ਪੈਰੋਲ ਦੇ ਦਿੱਤੀ ਗਈ ਹੈ, ਜਦਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਿੱਖ ਕੌਮ ਦੇ ਸੰਘਰਸ਼ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਤਰ੍ਹਾਂ ਕਰਕੇ ਭਾਜਪਾ ਵਲੋਂ ਸਿੱਖਾਂ ਨੂੰ ਸਿੱਖਾਂ ਨੂੰ ਦੂਜੇ ਦਰਜੇ ਦੇ ਨਾਗਰਿਕ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵੀ ਬਲਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਦੋਗਲੇ ਚਿਹਰੇ ਵਾਲੇ ਲੋਕਾਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਆਗਮੀ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੇ ਉਮੀਦਵਾਰਾਂ ਨੂੰ ਸਬਕ ਸਿਖਾਉਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੇ ਸਮੁੱਚੇ ਵਰਗਾਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਹਿੱਤਾਂ ਨੂੰ ਛੱਡ ਕੇ ਬੰਦੀ ਸਿੰਘਾਂ ਅਤੇ ਪੰਜਾਬ ਦੀਆਂ ਹੱਕੀ ਮੰਗਾਂ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਕਾਂਗਰਸ ਪਾਰਟੀ ਨੇ ਹਮੇਸ਼ਾ ਸਿੱਖਾਂ ਦੇ ਮਸਲਿਆਂ ‘ਚ ਸਿੱਧੇ ਜਾਂ ਅਸਿੱਧੇ ਢੰਗ ਨਾਲ ਦਖਲਅੰਦਾਜ਼ੀ ਕੀਤੀ ਹੈ, ਲਿਹਾਜ਼ਾ ਪੰਜਾਬੀਆਂ ਨੂੰ ਅਜਿਹੀਆਂ ਪਾਰਟੀਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਗਦਾਰਾਂ ਦੀ ਪਛਾਣ ਕਰਨ ਦਾ ਸਮਾਂ ਆ ਚੁੱਕਿਆ ਤੇ ਕੋਈ ਵੀ ਵਿਅਕਤੀ ਰੌਲਾ ਪਾ ਕੇ ਆਪਣੇ ਗੁਨਾਹਾਂ ਨੂੰ ਛੁਪਾ ਨਹੀਂ ਸਕਦਾ।
ਪਿਛਲੀ ਖ਼ਬਰ ਪਿੰਡ ਘੜੂੰਆਂ ਵਿਖੇ ਖੁਦਾਈ ਦੌਰਾਨ ਸਦੀਆਂ ਪੁਰਾਣੇ ਸਿੱਕੇ ਮਿਲੇ ਅਗਲੀ ਖ਼ਬਰ ਪਿਸਤੌਲ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।