30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬ ਯੂਨੀਵਰਸਿਟੀ ’ਚ 4 ਨੂੰ ਆਉਣਗੇ ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ

ਚੰਡੀਗੜ੍ਹ, 28 ਅਗਸਤ (ਮਾਰਕੰਡਾ)- ਭਾਰਤ ਦੇ ਉਪ-ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੁਲਪਤੀ ਸੀ. ਪੀ.

ਅਜੀਤ ਡੈਸਕ 29-08-2026
ਚੰਡੀਗੜ੍ਹ, 28 ਅਗਸਤ (ਮਾਰਕੰਡਾ)- ਭਾਰਤ ਦੇ ਉਪ-ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੁਲਪਤੀ ਸੀ.ਪੀ. ਰਾਧਾਕ੍ਰਿਸ਼ਨਨ 4 ਸਤੰਬਰ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਨਗੇ। ਕੁਲਪਤੀ ਬਣਨ ਤੋਂ ਬਾਅਦ ਇਹ ਯੂਨੀਵਰਸਿਟੀ ਦਾ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਇਸ ਦੌਰਾਨ ਉਹ ਐਸ.ਏ.ਆਈ.ਐਫ, ਸੀ.ਆਈ.ਐਲ ਦੀਆਂ ਅਪਗ੍ਰੇਡ ਕੀਤੀਆਂ ਅਤਿ-ਆਧੁਨਿਕ ਖੋਜ ਸੁਵਿਧਾਵਾਂ ਅਤੇ ਪੀ.ਯੂ ਟੀ.ਆਈ.ਐਫ (ਪਹਿਲਾਂ ਬਾਇਓ ਨੇਸਟ ਦੇ ਨਾਮ ਨਾਲ ਜਾਣਿਆ ਜਾਂਦਾ ਸੀ) ਦਾ ਉਦਘਾਟਨ ਕਰਨਗੇ। ਉਪ ਰਾਸ਼ਟਰਪਤੀ ਯੂਨੀਵਰਸਿਟੀ ਆਡੀਟੋਰੀਅਮ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਵੀ ਸੰਬੋਧਨ ਕਰਨਗੇ। ਉਪ ਰਾਸ਼ਟਰਪਤੀ ਦੇ ਦੌਰੇ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋ. ਮੀਨਾਕਸ਼ੀ ਗੋਇਲ ਨੇ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਰਜਿਸਟਰਾਰ ਪ੍ਰੋ. ਵਾਈ.ਪੀ. ਵਰਮਾ, ਰਿਸਰਚ ਐਂਡ ਡਿਵੈਲਪਮੈਂਟ ਸੈੱਲ ਦੀ ਡਾਇਰੈਕਟਰ ਪ੍ਰੋ. ਸਵਿਤਾ ਗੁਪਤਾ, ਫਾਈਨੈਂਸ ਐਂਡ ਡਿਵੈਲਪਮੈਂਟ ਅਫ਼ਸਰ ਵਿਕਰਮ ਨੈਅਰ, ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ ਪ੍ਰੋ. ਜਗਤ ਭੂਸ਼ਣ ਸਮੇਤ ਸੀਨੀਅਰ ਅਧਿਕਾਰੀ ਅਤੇ ਫੈਕਲਟੀ ਮੈਂਬਰ ਮੌਜੂਦ ਰਹੇ। ਦੱਸਣਯੋਗ ਹੈ ਕਿ ਇਸ ਪ੍ਰੋਗਰਾਮ ਵਿਚ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾਰੀ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ।
ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ ਅਗਲੀ ਖ਼ਬਰ ਯਾਰਾ ਫਰਟੀਲਾਈਜ਼ਰ ਦੇ ਜ਼ਿੰਕ ਦੀ ਗੁਣਵੱਤਾ ’ਤੇ ਸਵਾਲ, ਪੰਜਾਬ ਦੇ ਕਿਸਾਨ ਮੇਲਿਆਂ ’ਚ ਕੰਪਨੀ ਦੇ ਸਟਾਲਾਂ ’ਤੇ ਰੋਕ ਲਾਈ ਜਾਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।