29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੀਨੀਅਰ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼, ਮੁਲਾਜ਼ਮ ਲੜਕੀ ਨੇ ਕਰਵਾਇਆ ਮਾਮਲਾ ਦਰਜ

ਐੱਸ. ਏ.

ਅਜੀਤ ਡੈਸਕ 29-08-2026
ਐੱਸ. ਏ. ਐੱਸ. ਨਗਰ, 28 ਅਗਸਤ (ਕਪਿਲ ਵਧਵਾ)- ਮੁਹਾਲੀ ਦੀ ਇਕ ਟੈੱਕ ਕੰਪਨੀ ਵਿਚ ਕੰਮ ਕਰਦੀ ਲੜਕੀ ਨੇ ਆਪਣੇ ਸੀਨੀਅਰ ਸੁਨੀਲ ਕੁਮਾਰ ’ਤੇ ਜਿਨਸੀ ਸੋਸ਼ਣ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਉਂਦਿਆਂ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਹੈ। ਪੁਲਿਸ ਨੇ ਲੋਕਲ ਕੰਪਲੇਂਟਸ ਕਮੇਟੀ ਦੀ ਜਾਂਚ ਅਤੇ ਸਿਫ਼ਾਰਸ਼ ਤੋਂ ਬਾਅਦ ਬੀ. ਐੱਨ. ਐੱਸ ਦੀ ਧਾਰਾ 75 ਤਹਿਤ ਕਾਰਵਾਈ ਕੀਤੀ ਹੈ। ਹਾਲਾਂਕਿ ਮਾਮਲੇ ਵਿਚ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ। ਪੀੜਤਾ ਅਨੁਸਾਰ ਉਸ ਨੇ ਸਾਲ 2025 ਵਿਚ ਕੰਪਨੀ ਵਿਚ ਬਿਜ਼ਨਸ ਡਿਵੈਲਪਮੈਂਟ ਐਗਜ਼ੀਕਿਊਟਿਵ ਵਜੋਂ ਨੌਕਰੀ ਸ਼ੁਰੂ ਕੀਤੀ ਸੀ। ਦੋਸ਼ ਹੈ ਕਿ ਇਸ ਤੋਂ ਬਾਅਦ ਸੁਨੀਲ ਕੁਮਾਰ ਉਸ ’ਤੇ ਗਲਤ ਨਜ਼ਰ ਰੱਖਣ ਲੱਗ ਪਿਆ ਅਤੇ ਦੇਰ ਰਾਤ ਫ਼ੋਨ ਕਰਕੇ ਨਿੱਜੀ ਗੱਲਾਂ ਕਰਨ ਲਈ ਦਬਾਅ ਬਣਾਉਂਦਾ ਸੀ। ਵਿਰੋਧ ਕਰਨ ’ਤੇ ਨੌਕਰੀ ਤੋਂ ਕੱਢਣ ਦੀ ਧਮਕੀ ਦੇਣ ਦਾ ਵੀ ਦੋਸ਼ ਹੈ। ਲੜਕੀ ਨੇ ਇਹ ਵੀ ਦੋਸ਼ ਲਗਾਇਆ ਕਿ ਮੁਲਜ਼ਮ ਨੇ ਉਸ ਦੇ ਫੋਨ ਤੱਕ ਪਹੁੰਚ ਕਰਕੇ ਚੈਟ ਤੇ ਨਿੱਜੀ ਡਾਟਾ ਡਿਲੀਟ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਰਕਾਰ ਦੇ ਨਿਯਮਾਂ ਅਨੁਸਾਰ ਸਕੂਲੀ ਖੇਤਰ ’ਚ ਵਾਹਨਾਂ ਦੀ ਸਪੀਡ ਲਿਮਟ 25 ਕਿੱਲੋਮੀਟਰ ਪ੍ਰਤੀ ਘੰਟਾ ਰੱਖੀ ਜਾਵੇ-ਸਵਰਨਕਾਰ ਸ... ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ’ਚ ਵਕੀਲਾਂ ਨੇ ਨਾਮਜ਼ਦਗੀ ਫਾਰਮ ਭਰੇ, ਚੋਣਾਂ 11 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।