30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

‘ਗੈਂਗਸਟਰਾਂ ’ਤੇ ਵਾਰ’ ਦਾ 221ਵਾਂ ਦਿਨ ਪੰਜਾਬ ਪੁਲਿਸ ਵਲੋਂ 595 ਥਾਈਂ ਛਾਪੇਮਾਰੀ 389 ਕਾਬੂ

ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 221ਵੇਂ ਦਿਨ, ਪੰਜਾਬ ਪੁਲਿਸ ਨੇ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 595 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.

ਅਜੀਤ ਡੈਸਕ 30-08-2026
ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 221ਵੇਂ ਦਿਨ, ਪੰਜਾਬ ਪੁਲਿਸ ਨੇ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 595 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ. ਜੀ. ਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 221ਵੇਂ ਦਿਨ, ਪੁਲਿਸ ਟੀਮਾਂ ਨੇ 16 ਹਥਿਆਰਾਂ ਸਮੇਤ 389 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 66,046 ਹੋ ਗਈਆਂ। ਇਸ ਤੋਂ ਇਲਾਵਾ 176 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 546ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 731 ਗ੍ਰਾਮ ਹੈਰੋਇਨ, 10 ਕਿਲੋ ਅਫ਼ੀਮ, 268 ਕਿਲੋ ਭੁੱਕੀ, 140 ਨਸ਼ੀਲੀਆਂ ਗੋਲੀਆਂ ਅਤੇ 3500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ਼ 546 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,666 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਪੰਜਾਬ ਯੂਨੀਵਰਸਿਟੀ ’ਚ ਕੱਢੀ ਵਿਸ਼ਾਲ ਰੈਲੀ ਅਗਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਨੇ ਬਾਕਸਿੰਗ ਵਿਚ ਰਚਿਆ ਇਤਿਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।