30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਨਾਬਾਲਗ ਸਮੇਤ ਦੋ

ਵਿਅਕਤੀ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਖਰੜ, 29 ਅਗਸਤ (ਜੰਡਪੁਰੀ)-ਥਾਣਾ ਸਿਟੀ ਖਰੜ ਦੀ ਪੁਲਿਸ ਨੇ ਇਕ ਨਾਬਾਲਗ ਸਮੇਤ ਦੋ ਵਿਅਕਤੀਆਂ ਨੂੰ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੀਮੂਨ ਵਜੋਂ ਹੋਈ ਹੈ, ਜਦਕਿ ਦੂਸਰਾ ਨਾਬਾਲਗ ਲੜਕਾ ਯੂ.

ਅਜੀਤ ਡੈਸਕ 30-08-2026
ਵਿਅਕਤੀ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਖਰੜ, 29 ਅਗਸਤ (ਜੰਡਪੁਰੀ)-ਥਾਣਾ ਸਿਟੀ ਖਰੜ ਦੀ ਪੁਲਿਸ ਨੇ ਇਕ ਨਾਬਾਲਗ ਸਮੇਤ ਦੋ ਵਿਅਕਤੀਆਂ ਨੂੰ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੀਮੂਨ ਵਜੋਂ ਹੋਈ ਹੈ, ਜਦਕਿ ਦੂਸਰਾ ਨਾਬਾਲਗ ਲੜਕਾ ਯੂ. ਪੀ. ਦਾ ਰਹਿਣ ਵਾਲਾ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਮਾਮਲੇ ਤਫ਼ਤੀਸ਼ੀ ਅਫ਼ਸਰ ਹੌਲਦਾਰ ਲਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੀਮੂਨ ਨਾਮਕ ਲੜਕੇ ਕੋਲ ਚੋਰੀ ਦਾ ਮੋਟਰਸਾਈਕਲ ਹੈ। ਉਨ੍ਹਾਂ ਦੱਸਿਆ ਕਿ ਜਦੋਂ ਸੀਮੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਉਸ ਦੇ ਕੋਲੋਂ ਚੋਰੀ ਦਾ ਇਕ ਮੋਟਰਸਾਈਕਲ ਬਰਾਮਦ ਹੋਇਆ। ਇਸ ਤੋਂ ਬਾਅਦ ਪੁੱਛਗਿੱਛ ਦੌਰਾਨ ਸੀਮੂਨ ਨੇ ਮੰਨਿਆ ਕਿ ਚੋਰੀ ਦੇ ਇਸ ਗੋਰਖਧੰਦੇ ‘ਚ ਉਸ ਨਾਲ ਇਕ ਹੋਰ ਲੜਕਾ ਵੀ ਸ਼ਾਮਿਲ ਹੈ, ਜੋ ਕਿ ਨਾਬਾਲਗ ਹੈ। ਪੁਲਿਸ ਨੇ ਨਾਬਾਲਗ ਲੜਕੇ ਕੋਲੋਂ ਵੀ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਵਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਖਰੜ ਦੀ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਸੀਮੂਨ ਨੂੰ ਨਿਆਂਇਕ ਹਿਰਾਸਤ ‘ਚ ਅਤੇ ਨਾਬਾਲਗ ਲੜਕੇ ਨੂੰ ਬਾਲ ਸੁਧਾਰ ਘਰ ਭੇਜਣ ਦੇ ਹੁਕਮ ਸੁਣਾਏ ਗਏ।
ਪਿਛਲੀ ਖ਼ਬਰ ਕ੍ਰੈਡਿਟ ਕਾਰਡ ਬਣਾਉਣ ਤੇ ਨਿਵੇਸ਼ ’ਚ ਦੁੱਗਣਾ ਮੁਨਾਫ਼ਾ ਦੇਣ ਦੇ ਨਾਂਅ ’ਤੇ 8.76 ਲੱਖ ਰੁ. ਦੀ ਮਾਰੀ ਠੱਗੀ ਅਗਲੀ ਖ਼ਬਰ ਸਰਕਾਰੀ ਕਾਲਜ-42 ’ਚ ਮਹਾਨ ਹਾਕੀ ਖਿਡਾਰੀ ਸਵ. ਮੇਜਰ ਧਿਆਨ ਚੰਦ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।