31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਹਰ ਗਰਭਵਤੀ ਮਹਿਲਾ ਦੀ ‘ਸਮਰਿਧੀ’ ਪੋਰਟਲ ਰਾਹੀਂ ਹੋਵੇਗੀ ਡਿਜੀਟਲ ਨਿਗਰਾਨੀ-ਨਾਇਬ ਸਿੰਘ ਸੈਣੀ

ਚੰਡੀਗੜ੍ਹ, 30 ਅਗਸਤ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਮਾਂ ਅਤੇ ਨਵਜਾਤ ਮੌਤ ਦਰ ਨੂੰ ਘਟਾਉਣ ਅਤੇ ਗਰਭਵਤੀ ਮਹਿਲਾਵਾਂ ਨੂੰ ਸਮੇਂ ਸਿਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ‘ਸਮਰਿਧੀ’ (ਸੇਫ ਮਦਰਹੁਡ ਐਂਡ ਚਾਈਲਡ ਹੈਲਥ ਇਨੀਸ਼ੀਏਟਿਵ) ਪਹਿਲਕਦਮੀ ਨੂੰ ਲਾਗੂ ਕਰ ਰਹੀ ਹੈ। ਸਰਕਾਰ ਦਾ ਟੀਚਾ ਹੈ ਕਿ ਸੂਬੇ ਦੀ ਹਰ ਗਰਭਵਤੀ ਮਹਿਲਾ ਦਾ ਇਸ ਪੋਰਟਲ ‘ਤੇ ਰਜਿਸਟ੍ਰੇਸ਼ਨ ਹੋਵੇ ਅਤੇ ਗਰਭ ਅਵਸਥਾ ਤੋਂ ਲੈ ਕੇ ਜਣੇਪੇ ਅਤੇ ਜਣੇਪੇ ਤੋਂ ਬਾਅਦ ਤੱਕ ਉਸਦੀ ਸਿਹਤ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ।

ਅਜੀਤ ਡੈਸਕ 31-08-2026
ਚੰਡੀਗੜ੍ਹ, 30 ਅਗਸਤ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਮਾਂ ਅਤੇ ਨਵਜਾਤ ਮੌਤ ਦਰ ਨੂੰ ਘਟਾਉਣ ਅਤੇ ਗਰਭਵਤੀ ਮਹਿਲਾਵਾਂ ਨੂੰ ਸਮੇਂ ਸਿਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ‘ਸਮਰਿਧੀ’ (ਸੇਫ ਮਦਰਹੁਡ ਐਂਡ ਚਾਈਲਡ ਹੈਲਥ ਇਨੀਸ਼ੀਏਟਿਵ) ਪਹਿਲਕਦਮੀ ਨੂੰ ਲਾਗੂ ਕਰ ਰਹੀ ਹੈ। ਸਰਕਾਰ ਦਾ ਟੀਚਾ ਹੈ ਕਿ ਸੂਬੇ ਦੀ ਹਰ ਗਰਭਵਤੀ ਮਹਿਲਾ ਦਾ ਇਸ ਪੋਰਟਲ ‘ਤੇ ਰਜਿਸਟ੍ਰੇਸ਼ਨ ਹੋਵੇ ਅਤੇ ਗਰਭ ਅਵਸਥਾ ਤੋਂ ਲੈ ਕੇ ਜਣੇਪੇ ਅਤੇ ਜਣੇਪੇ ਤੋਂ ਬਾਅਦ ਤੱਕ ਉਸਦੀ ਸਿਹਤ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਆਧੁਨਿਕ ਤਕਨੀਕ ਦੀ ਮਦਦ ਨਾਲ ‘ਸਮਰਿਧੀ’ ਪੋਰਟਲ , ਰਾਜ ਪੱਧਰੀ ਕਮਾਂਡ ਸੈਂਟਰ ਅਤੇ 102 ਮਾਂ ਅਤੇ ਬਾਲ ਸਿਹਤ ਕਾਲ ਸੈਂਟਰ ਨੂੰ ਇੱਕਠੇ ਜੋੜਿਆ ਜਾਵੇਗਾ। ਇਸ ਨਾਲ ਗਰਭਵਤੀ ਮਹਿਲਾਵਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਜੋਖਮ ਵਾਲੀ ਗਰਭ ਅਵਸਥਾ ਦੀ ਸਮੇਂ ਸਿਰ ਪਛਾਣ ਕਰਨ ਅਤੇ ਲੋੜ ਪੈਣ ‘ਤੇ ਗਰਭਵਤੀ ਮਹਿਲਾਵਾਂ ਨੂੰ ਤੁਰੰਤ ਵੱਡੇ ਹਸਪਤਾਲ ਵਿੱਚ ਭੇਜਣ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਹਰ ਗਰਭਵਤੀ ਮਹਿਲਾ ਦਾ ਲਾਜ਼ਮੀ ਰਜਿਸਟ੍ਰੇਸ਼ਨ ਕਰਕੇ ਉਸਨੂੰ ਵਿਸ਼ੇਸ਼ ‘ਸਮਰਿਧੀ’ ਆਈ.ਡੀ. ਦਿੱਤੀ ਜਾਵੇਗੀ।
ਪਿਛਲੀ ਖ਼ਬਰ ਪੁਲਿਸ ਦੀ ਨਜ਼ਰ ਪੈਂਦਿਆਂ ਹੀ ਬਦਲਿਆ ਰਾਹ, ਤਲਾਸ਼ੀ ਨੇ ਖੋਲ੍ਹਿਆ ਚਾਕੂ ਦਾ ਰਾਜ਼ ਸੈਕਟਰ-44 ’ਚ ਕਮਾਨੀਦਾਰ ਚਾਕੂ ਸਮੇਤ 3... ਅਗਲੀ ਖ਼ਬਰ ਚੰਡੀਗੜ੍ਹ ਟਰੈਫਿਕ ਪੁਲਿਸ ਦੁਆਰਾ ਐਡਵਾਈਜ਼ਰੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।