01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਆਰ. ਬੀ. ਯੂ. ਸਪੋਰਟਸ ਐਫ. ਸੀ. ਦੀ ਟੀਮ ਨੇ ਜਿੱਤਿਆ ਫੁੱਟਬਾਲ ਟੂਰਨਾਮੈਂਟ ਸੁਣਨ ਤੇ ਬੋਲਣ ’ਚ ਅਸਮਰੱਥ ਖਿਡਾਰੀਆਂ ਦੀ ਸ਼ਮੂਲੀਅਤ ਨੇ ਟੂਰਨਾਮੈਂਟ ਨੂੰ ਬਣਾਇਆ ਖਾਸ

ਐੱਸ. ਏ.

ਅਜੀਤ ਡੈਸਕ 01-09-2026
ਐੱਸ. ਏ. ਐੱਸ. ਨਗਰ, 31 ਅਗਸਤ (ਪ੍ਰੋ. ਅਵਤਾਰ ਸਿੰਘ)- ਰਿਆਤ-ਬਾਹਰਾ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਫਿਜ਼ੀਓਥੈਰੇਪੀ ਐਂਡ ਰੇਡੀਓਲੋਜੀ (ਯੂ. ਐਸ. ਪੀ. ਆਰ.) ਵਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਮੁੱਖ ਖੇਡ ਮੈਦਾਨ ‘ਚ ਫੁੱਟਬਾਲ ਕੱਪ ਕਰਵਾਇਆ ਗਿਆ। ਰਾਸ਼ਟਰੀ ਪੁਨਰਵਾਸ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਅਤੇ ਫੁੱਟਵਾਰਜ਼ ਅਕੈਡਮੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਟੂਰਨਾਮੈਂਟ ‘ਚ ਅੱਠ ਟੀਮਾਂ ਦੇ ਕਰੀਬ 70 ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਟੂਰਨਾਮੈਂਟ ਦੀ ਵਿਸ਼ੇਸ਼ਤਾ ਇਹ ਰਹੀ ਕਿ ਚਾਰ ਟੀਮਾਂ ‘ਚ ਰਾਸ਼ਟਰੀ ਪੁਨਰਵਾਸ ਸੰਸਥਾ ਅਤੇ ਫੁੱਟਵਾਰਜ਼ ਅਕੈਡਮੀ ਨਾਲ ਸੰਬੰਧਿਤ ਸੁਣਨ ਅਤੇ ਬੋਲਣ ‘ਚ ਅਸਮਰੱਥ ਖਿਡਾਰੀ ਵੀ ਸ਼ਾਮਿਲ ਸਨ। ਉਨ੍ਹਾਂ ਦੀ ਜੋਸ਼ੀਲੀ ਭਾਗੀਦਾਰੀ ਨੇ ਸਪੱਸ਼ਟ ਸੰਕੇਤ ਦਿੱਤਾ ਕਿ ਖੇਡ ਪ੍ਰਤਿਭਾ ਕਿਸੇ ਵੀ ਸਰੀਰਕ ਜਾਂ ਸੰਚਾਰਕ ਰੁਕਾਵਟ ਦੀ ਮੁਹਤਾਜ ਨਹੀਂ ਹੁੰਦੀ ਅਤੇ ਹਰ ਵਿਅਕਤੀ ਨੂੰ ਖੇਡਾਂ ‘ਚ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਅਤੇ ਪ੍ਰੋ. ਵਾਈਸ-ਚਾਂਸਲਰ ਪ੍ਰੋ. (ਡਾ.) ਸਤੀਸ਼ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਟੂਰਨਾਮੈਂਟ ਦੇ ਸੰਚਾਲਨ ਦੌਰਾਨ ਚੇਅਰਪਰਸਨ ਵਜੋਂ ਯੂ. ਐਸ. ਪੀ. ਆਰ. ਦੇ ਡੀਨ ਪ੍ਰੋ. (ਡਾ.) ਲਲਿਤ ਕੁਮਾਰ ਗੁਪਤਾ ਵਲੋਂ ਪ੍ਰਬੰਧਕਾਂ ਦਾ ਮਾਰਗਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰੋ. (ਡਾ.) ਸੰਜੇ ਕੁਮਾਰ ਅਤੇ ਪ੍ਰੋ. (ਡਾ.) ਸਤੀਸ਼ ਕੁਮਾਰ ਨੇ ਖਿਡਾਰੀਆਂ ਦੇ ਉਤਸ਼ਾਹ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਆਤਮ-ਵਿਸ਼ਵਾਸ, ਲੀਡਰਸ਼ਿਪ, ਦ੍ਰਿੜਤਾ, ਟੀਮ ਵਰਕ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਟੂਰਨਾਮੈਂਟ ਦੌਰਾਨ ਪੀ. ਜੀ. ਆਈ. ਐਮ. ਈ. ਆਰ. ਚੰਡੀਗੜ੍ਹ ਦੇ ਈ. ਐਨ. ਟੀ. ਵਿਭਾਗ ਦੇ ਐਸੋਸੀਏਟ ਪ੍ਰੋ. ਡਾ. ਧਰਮਵੀਰ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਖਿਡਾਰੀਆਂ ਦਾ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਰਿਆਤ-ਬਾਹਰਾ ਗਰੁੱਪ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਬਾਹਰਾ ਨੇ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਟਰਾਫ਼ੀਆਂ ਤੇ ਤਗ਼ਮਿਆਂ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਟੂਰਨਾਮੈਂਟ ‘ਚ ਭਾਗ ਲੈਣ ਵਾਲੇ ਸਮੁੱਚੇ ਖਿਡਾਰੀਆਂ ਨੂੰ ਜਿਥੇ ਸਰਟੀਫ਼ਿਕੇਟ ਤਕਸੀਮ ਕੀਤੇ ਗਏ। ਇਸ ਟੂਰਨਾਮੈਂਟ ਨੂੰ ਸਫ਼ਲ ਬਣਾਉਣ ‘ਚ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ. ਕਰਨਵੀਰ ਸਿੰਘ ਅਤੇ ਚੰਡੀਗੜ੍ਹ ਤੇ ਮੁਹਾਲੀ ਦੇ ਫੁੱਟਬਾਲ ਕਲੱਬਾਂ ਨਾਲ ਜੁੜੇ ਕੋਚ ਬਿੱਲੂ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ।
ਪਿਛਲੀ ਖ਼ਬਰ ਥਾਰ ਨਾਲ ਸਕਾਰਪੀਓ ’ਤੇ ਆਏ ਨੌਜਵਾਨ ਦੀ ਦਰੜ ਕੇ ਕੀਤੀ ਹੱਤਿਆ, ਭਰਾ ਜ਼ਖ਼ਮੀ ਅਗਲੀ ਖ਼ਬਰ ਪ੍ਰੋਗਰਾਮ ‘ਸੱਥ’ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਪਿੰਡ ਤੀੜਾ ਘਾੜ ਖੇਤਰ ਦੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।