02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ਮਹਿਲਾ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਖਰੜ, 1 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਦੀ ਅਗਵਾਈ ਹੇਠ ਖਰੜ-ਚੰਡੀਗੜ੍ਹ ਹਾਈਵੇਅ ਪੈਂਦੇ ਝੂੰਗੀਆਂ ਟੀ-ਪੁਆਇੰਟ ‘ਤੇ ਉੱਤਰਾਖੰਡ ‘ਚ ਮਲਿਕਾਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਆਰ. ਐਸ.

ਅਜੀਤ ਡੈਸਕ 02-09-2026
ਖਰੜ, 1 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਦੀ ਅਗਵਾਈ ਹੇਠ ਖਰੜ-ਚੰਡੀਗੜ੍ਹ ਹਾਈਵੇਅ ਪੈਂਦੇ ਝੂੰਗੀਆਂ ਟੀ-ਪੁਆਇੰਟ ‘ਤੇ ਉੱਤਰਾਖੰਡ ‘ਚ ਮਲਿਕਾਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਆਰ. ਐਸ. ਐਸ. ਦੇ ਵਰਕਰਾਂ ਵਲੋਂ ਕੀਤੇ ਗਏ ਕਥਿਤ ‘ਸ਼ੁੱਧੀਕਰਨ’ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ. ਆਈ. ਆਰ. ਦੇ ਵਿਰੋਧ ‘ਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਖ਼ਿਲਾਫ਼ ਐਫ. ਆਈ. ਆਰ. ਦਰਜ ਕਰਨ ਦੇ ਵਿਰੋਧ ਵਿਚ ਮਹਿਲਾ ਕਾਂਗਰਸ ਵਲੋਂ ਆਪਣੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਸੇ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਮਨੂਸਮ੍ਰਿਤੀ ਦੇ ਪੰਨ੍ਹੇ ਸਾੜ ਕੇ ਰੋਸ ਜ਼ਾਹਿਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਲੋਕਤੰਤਰ ਦਾ ਅਪਮਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਵਿਧਾਨ, ਸਮਾਨਤਾ ਅਤੇ ਲੋਕਤੰਤਰ ਦੀ ਰੱਖਿਆ ਲਈ ਕਾਂਗਰਸ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਇਸ ਮੌਕੇ ਸੂਬਾ ਪ੍ਰਧਾਨ ਬਲਜੀਤ ਕੌਰ ਨੇ ਕਿਹਾ ਕਿ ਰਾਹੁਲ ਗਾਂਧੀ ਆਪਣੇ ਸਾਥੀ ਮਲਿਕਾਰਜੁਨ ਖੜਗੇ ਦੇ ਹੋਏ ਕਥਿਤ ਅਪਮਾਨ ਦੇ ਮਾਮਲੇ ‘ਚ ਇਨਸਾਫ਼ ਦੀ ਮੰਗ ਕਰ ਰਹੇ ਸਨ, ਉਲਟਾ ਉਨ੍ਹਾਂ ਖ਼ਿਲਾਫ਼ ਹੀ ਮਾਮਲਾ ਦਰਜ ਕਰ ਲਿਆ ਗਿਆ।
ਪਿਛਲੀ ਖ਼ਬਰ ਕੁਰਾਲੀ ਵਿਖੇ ਮਹਿਲਾ ਕਾਂਗਰਸ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਭਾਜਪਾ ਦਾ ਦਫ਼ਤਰ ਘੇਰਨ ਜਾਂਦੇ ਕਾਂਗਰਸੀ ਆਗੂ ਚੰਡੀਗੜ੍ਹ ਪੁਲਿਸ ਨੇ ਰੋਕੇ ਯੂਨੀਵਰਸਿਟੀ ਦੇ ਵਿਦਿਆਰਥੀ ਚੈਤੰਨਿਆ ਦੇ ਬੇਵਕਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।