03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੈਨਸ਼ਨਰਾਂ ਸਮੇਤ ਵੱਖ - ਵੱਖ ਜਥੇਬੰਦੀਆਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਦਾ ਫੂਕਿਆ ਪੁਤਲਾ

ਖਰੜ, 2 ਸਤੰਬਰ (ਜੰਡਪੁਰੀ)-ਪੈਨਸ਼ਨਰ ਐਸੋਸੀਏਸ਼ਨ ਸਮੇਤ ਹੋਰ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਮੁਲਜ਼ਮ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆਂ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਾਬੂ ਸਿੰਘ ਪਮੌਰ ਅਤੇ ਅਧਿਆਪਕ ਯੂਨੀਅਨ ਦੇ ਆਗੂ ਮਨਪ੍ਰੀਤ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦਾ ਬਦਨੀਤੀ ਜੱਗ ਜਾਹਿਰ ਹੋ ਚੁੱਕੀ ਹੈ।

ਅਜੀਤ ਡੈਸਕ 03-09-2026
ਖਰੜ, 2 ਸਤੰਬਰ (ਜੰਡਪੁਰੀ)-ਪੈਨਸ਼ਨਰ ਐਸੋਸੀਏਸ਼ਨ ਸਮੇਤ ਹੋਰ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਮੁਲਜ਼ਮ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆਂ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਾਬੂ ਸਿੰਘ ਪਮੌਰ ਅਤੇ ਅਧਿਆਪਕ ਯੂਨੀਅਨ ਦੇ ਆਗੂ ਮਨਪ੍ਰੀਤ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦਾ ਬਦਨੀਤੀ ਜੱਗ ਜਾਹਿਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਜਦੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮਾਂ ਨੂੰ ਡੀ. ਏ. ਦੀ ਕਿਸ਼ਤ ਦਾ ਬਕਾਇਆ ਦੇਣ ਸੰਬੰਧੀ ਹੁਕਮ ਜਾਰੀ ਕੀਤੇ ਗਏ ਸਨ ਤਾਂ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਚਲੀ ਗਈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਮੁਲਾਜ਼ਮਾਂ ਪ੍ਰਤੀ ਅੜੀਅਲ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਮੁਲਾਜ਼ਮਾਂ ਦੀਆਂ ਸਮੁੱਚੀਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਪ੍ਰਤੀ ਆਪਣਾ ਰਵੱਈਆ ਨਾ ਬਦਲਿਆ ਤਾਂ ਆਗਾਮੀ ਵਿਧਾਨ ਸਭਾ ਚੋਣਾਂ ‘ਚ ਮੁਲਜ਼ਮ ਆਮ ਆਦਮੀ ਪਾਰਟੀ ਦਾ ਸੂਬੇ ‘ਚੋਂ ਬਿਸਤਰਾ ਗੋਲ ਕਰ ਦੇਣਗੇ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਸ ਵੀ ਸਰਕਾਰ ਨੇ ਮੁਲਾਜ਼ਮਾਂ ਦੇ ਨਾਲ ਧੋਖਾ ਕੀਤਾ ਹੈ, ਉਸ ਦਾ ਸੂਬੇ ‘ਚੋਂ ਸਫ਼ਾਇਆ ਹੋਇਆ ਹੈ। ਇਸ ਮੌਕੇ ਮੰਗਤ ਖਾਂ ਪ੍ਰਧਾਨ ਖਰੜ, ਰਣਧੀਰ ਸਿੰਘ ਭਜੌਲੀ, ਪ੍ਰੀਤਮ ਸਿੰਘ ਸਾਬਕਾ ਰਜਿਸਟਰਾਰ, ਹਰਵਿੰਦਰ ਸਿੰਘ, ਸੰਤੋਖ ਸਿੰਘ ਬੈਨੀਪਾਲ, ਵਿਨੋਦ ਕੁਮਾਰ ਸ਼ਰਮਾ, ਗੁਰਨੇਕ ਸਿੰਘ ਪੰਜਾਬ ਰੋਡਵੇਜ਼, ਗੁਰਮੁੱਖ ਸਿੰਘ, ਜਸਵੰਤ ਸਿੰਘ ਕੈਸ਼ੀਅਰ, ਜਨਕ ਸਿੰਘ ਰਸਨਹੇੜੀ ਅਤੇ ਮਨਜੀਤ ਸਿੰਘ ਸਿਵਲ ਸਕੱਤਰੇਤ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਟਿਕਾਊ ਤੇ ਨਵਿਆਉਣਯੋਗ ਊਰਜਾ ਵਿਚ ਬੀ. ਐਸ. ਸੀ. (ਆਨਰਜ਼) ਲਈ ਅਰਜ਼ੀਆਂ ਦੀ ਕੀਤੀ ਮੰਗ ਅਗਲੀ ਖ਼ਬਰ ਦਹਾਕਿਆਂ ਬਾਅਦ ਵੀ ਤਹਿਸੀਲ ਸੜਕ ’ ਤੇ ਪਾਰਕਿੰਗ ਸਮੱਸਿਆ ਦਾ ਨਹੀਂ ਹੋਇਆ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।