03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਮ ਆਦਮੀ ਪਾਰਟੀ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ਹਲਕਾ ਖਰੜ ਦਾ ਲਗਾਇਆ ਹਲਕਾ ਇੰਚਾਰਜ

ਚੰਡੀਗੜ੍ਹ, 2 ਸਤੰਬਰ (ਅਜਾਇਬ ਸਿੰਘ ਔਜਲਾ)‘ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ-2027 ਦੀਆਂ ਚੋਣਾਂ ਸਬੰਧੀ ਆਪਣੀਆਂ ਸਿਆਸੀਆਂ ਸਰਗਰਮੀਆਂ ਵਿਚ ਹੋਰ ਵੀ ਤੇਜ਼ੀ ਲਿਆਂਦੀ ਹੈ ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਖਰੜ ਹਲਕਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇਣ ਲਈ ਪਾਰਟੀ ਵਲੋਂ ਵਧਾਈ ਦਿੱਤੀ ਹੈ।

ਅਜੀਤ ਡੈਸਕ 03-09-2026
ਚੰਡੀਗੜ੍ਹ, 2 ਸਤੰਬਰ (ਅਜਾਇਬ ਸਿੰਘ ਔਜਲਾ)‘ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ-2027 ਦੀਆਂ ਚੋਣਾਂ ਸਬੰਧੀ ਆਪਣੀਆਂ ਸਿਆਸੀਆਂ ਸਰਗਰਮੀਆਂ ਵਿਚ ਹੋਰ ਵੀ ਤੇਜ਼ੀ ਲਿਆਂਦੀ ਹੈ ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਖਰੜ ਹਲਕਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇਣ ਲਈ ਪਾਰਟੀ ਵਲੋਂ ਵਧਾਈ ਦਿੱਤੀ ਹੈ। ਉਲੇਖਣੀ ਹੈ ਕਿ ਇਸ ਤੋਂ ਪਹਿਲਾਂ ਇਸ ਹਲਕੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਇਸ ਹਲਕੇ ਦੀ ਨੁਮਾਇੰਦਗੀ ਕਰਦੇ ਸਨ ਤੇ ਉਨ੍ਹਾਂ ਨੂੰ ਪੰਜਾਬ ਕੈਬਨਿਟ ਵਿਚ ਸ਼ਾਮਿਲ ਕੀਤਾ ਗਿਆ ਸੀ, ਪ੍ਰੰਤੂ ਬਾਅਦ ਵਿਚ ਉਨ੍ਹਾਂ ਨੂੰ ਇਸ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਰਮਿੰਦਰ ਸਿੰਘ ਗੋਲਡੀ ਵਲੋਂ ਹਲਕਾ ਖਰੜ ਵਿਚ ਆਪਣੀਆਂ ਗਤੀਵਿਧੀਆਂ ਨੂੰ ਤੇਜ਼ ਕੀਤਾ ਗਿਆ ਜਿਸ ਦੀ ਬਦੌਲਤ ਪਾਰਟੀ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਪਿਛਲੀ ਖ਼ਬਰ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਦੀ ਸਮੀਖਿਆ ਅਗਲੀ ਖ਼ਬਰ ਪਿੰਡ ਫ਼ਤਿਹਪੁਰ ਜੱਟਾਂ ’ ਚ ਪੰਚਾਇਤ ਵਿਭਾਗ ਵਲੋਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।