03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪਿੰਡ ਪੱਧਰੀ ਜਾਗਰੂਕਤਾ ਅਭਿਆਨ ਚਲਾਇਆ

ਮਾਜਰੀ, 2 ਸਤੰਬਰ (ਕੁਲਵੰਤ ਸਿੰਘ ਧੀਮਾਨ)-ਆਗਾਮੀ ਝੋਨੇ ਦੇ ਸੀਜ਼ਨ ਅਤੇ ਧੁੰਦ ਦੇ ਦਿਨਾਂ ਨੂੰ ਧਿਆਨ ‘ਚ ਰੱਖਦਿਆਂ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਮੁਹਾਲੀ ਵਲੋਂ ਵਿਸ਼ੇਸ਼ ਪਿੰਡ ਪੱਧਰੀ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ.

ਪਿੰਡ ਕਾਦੀਮਾਜਰਾ ਵਿਖੇ ਲਗਾਏ ਗਏ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਣਕਾਰੀ ਦਿੰਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰ। ਤਸਵੀਰ : ਕੁਲਵੰਤ ਸਿੰਘ ਧੀਮਾਨ 03-09-2026
ਮਾਜਰੀ, 2 ਸਤੰਬਰ (ਕੁਲਵੰਤ ਸਿੰਘ ਧੀਮਾਨ)-ਆਗਾਮੀ ਝੋਨੇ ਦੇ ਸੀਜ਼ਨ ਅਤੇ ਧੁੰਦ ਦੇ ਦਿਨਾਂ ਨੂੰ ਧਿਆਨ ‘ਚ ਰੱਖਦਿਆਂ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਮੁਹਾਲੀ ਵਲੋਂ ਵਿਸ਼ੇਸ਼ ਪਿੰਡ ਪੱਧਰੀ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਪਿੰਡ ਸਿਆਲਬਾ, ਲਖਨੌਰ, ਬੜੌਦੀ, ਬਰੋਲੀ ਅਤੇ ਕਾਦੀਮਾਜਰਾ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ, ਜਿਨ੍ਹਾਂ ਦਾ ਮੁੱਖ ਮਨੋਰਥ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਤੋਂ ਜਾਣੂ ਕਰਵਾਉਣਾ ਅਤੇ ਖੇਤਾਂ ਦੇ ਅੰਦਰ ਹੀ ਇਸ ਦੀ ਵਰਤੋਂ ਕਰਨ ਦੇ ਨਵੀਨਤਮ ਤਰੀਕਿਆਂ ਬਾਰੇ ਸਿਖਲਾਈ ਦੇਣਾ ਸੀ। ਕੈਂਪਾਂ ਦੌਰਾਨ ਖੇਤੀ ਮਾਹਿਰਾਂ ਨੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਪਰਾਲੀ ਸੰਭਾਲਣ ਵਾਲੀ ਮਸ਼ੀਨਰੀ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ ਅਤੇ ਸਰਫੇਸ ਸੀਡਰ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਤੋਂ ਇਲਾਵਾ ਮਾਹਿਰਾਂ ਨੇ ਬਾਗ਼ਬਾਨੀ, ਪਸ਼ੂ-ਪਾਲਣ ਅਤੇ ਉਦਯੋਗਿਕ ਪੱਧਰ ‘ਤੇ ਪਰਾਲੀ ਦੀ ਵਰਤੋਂ ਦੀਆਂ ਵੱਖ-ਵੱਖ ਸੰਭਾਵਨਾਵਾਂ ‘ਤੇ ਚਾਨਣਾ ਪਾਇਆ। ਇਸ ਮੌਕੇ ਕਿਸਾਨਾਂ ਨੂੰ ਸਮਝਾਇਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਮਿੱਟੀ ‘ਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਇਸ ਤੋਂ ਇਲਾਵਾ ਜੈਵਿਕ ਮਾਦਾ ਮਜ਼ਬੂਤ ਹੁੰਦਾ ਹੈ ਅਤੇ ਅਗਲੀ ਫ਼ਸਲ ਦਾ ਝਾੜ ਵਧੀਆ ਨਿਕਲਦਾ ਹੈ। ਇਸੇ ਦੌਰਾਨ ਡਾ. ਬਲਬੀਰ ਸਿੰਘ ਖੱਦਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਨਾਲ ਹੀ ਧਰਤੀ ਲਈ ਲਾਹੇਵੰਦ ਮਿੱਤਰ ਕੀੜੇ ਸੜ ਕੇ ਸੁਆਹ ਹੋ ਜਾਂਦੇ ਹਨ। ਇਸ ਲਈ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਆਧੁਨਿਕ ਤਕਨਾਲੋਜੀ ਅਪਣਾ ਕੇ ਇਸ ਦੇ ਵਾਤਾਵਰਨ-ਪੱਖੀ ਪ੍ਰਬੰਧਨ ਨੂੰ ਯਕੀਨੀ ਬਣਾਉਣ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੇ ਸ਼ੰਕਿਆਂ ਅਤੇ ਸਮੱਸਿਆਵਾਂ ਦਾ ਮੌਕੇ ‘ਤੇ ਨਿਪਟਾਰਾ ਵੀ ਕੀਤਾ। ਇਨ੍ਹਾਂ ਕੈਂਪਾਂ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰ ਡਾ. ਹਰਮੀਤ ਕੌਰ, ਡਾ. ਮੁਨੀਸ਼ ਸ਼ਰਮਾ, ਡਾ. ਪਰੁਲ ਗੁਪਤਾ ਅਤੇ ਡਾ. ਕੋਮਲ ਸਮੇਤ ਵੱਖ-ਵੱਖ ਪਿੰਡਾਂ ਦੇ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਸਰਹਿੰਦ ਨਹਿਰ ’ ਚ ਪਏ ਪਾੜ ਦੀ ਉੱਚ ਪੱਧਰੀ ਪੜਤਾਲ ਲਈ ਕਮੇਟੀ ਗਠਿਤ ਕੀਤੀ ਅਗਲੀ ਖ਼ਬਰ ਰਿਟੇਲ ਐਂਡ ਹੋਲ - ਸੇਲ ਕਰਿਆਨਾ ਐਸੋਸੀਏਸ਼ਨ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੂੰ 13 ਸੂਤਰੀ ਸੁਝਾਅ ਸੰਬੰਧੀ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।