04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਅੱਜ ਭਾਰਤ ਦੇ ਉਪ - ਰਾਸ਼ਟਰਪਤੀ ਪੰਜਾਬ ਯੂਨੀਵਰਸਿਟੀ ਦਾ ਕਰਨਗੇ ਦੌਰਾ ਅਪਗੇ੍ਰਡ ਕੀਤੀਆਂ ਗਈਆਂ ਉੱਨਤ ਯੰਤਰਾਂ ਦੀਆਂ ਸਹੂਲਤਾਂ ਦਾ ਕਰਨਗੇ ਉਦਘਾਟਨ

ਚੰਡੀਗੜ੍ਹ, 3 ਸਤੰਬਰ (ਮਾਰਕੰਡਾ)- ਭਾਰਤ ਦੇ ਉਪ-ਰਾਸ਼ਟਰਪਤੀ ਸੀ. ਪੀ.

ਅਜੀਤ ਡੈਸਕ 04-09-2026
ਚੰਡੀਗੜ੍ਹ, 3 ਸਤੰਬਰ (ਮਾਰਕੰਡਾ)- ਭਾਰਤ ਦੇ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਪੰਜਾਬ ਯੂਨੀਵਰਸਿਟੀ ਦਾ ਦੌਰਾ ਕਰਨਗੇ। ਇਸ ਤੋਂ ਇਲਾਵਾ ਉਪ-ਰਾਸ਼ਟਰਪਤੀ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿਖੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ਼ ਨੂੰ ਵੀ ਸੰਬੋਧਨ ਕਰਨਗੇ। ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਵਜੋਂ ਆਪਣੀ ਪਹਿਲੀ ਫੇਰੀ ਦੌਰਾਨ ਉਪ-ਰਾਸ਼ਟਰਪਤੀ ਸੈਫ/ਸੈੱਲ ਵਿਖੇ ਅਪਗੇ੍ਰਡ ਕੀਤੀਆਂ ਗਈਆਂ ਉੱਨਤ ਯੰਤਰਾਂ ਦੀਆਂ ਸਹੂਲਤਾਂ ਦਾ ਉਦਘਾਟਨ ਕਰਨਗੇ, ਜੋ ਜੀਵਨ ਵਿਗਿਆਨ, ਰਸਾਇਣ ਵਿਗਿਆਨ, ਭੌਤਿਕ ਵਿਗਿਆਨ, ਇੰਜੀਨੀਅਰਿੰਗ ਅਤੇ ਸਬੰਧਿਤ ਖੇਤਰਾਂ ਵਿਚ ਪੰਜਾਬ ਯੂਨੀਵਰਸਿਟੀ ਦੀਆਂ ਵਿਸ਼ਲੇਸ਼ਣਾਤਮਕ ਅਤੇ ਖੋਜ ਸਮਰੱਥਾਵਾਂ ਨੂੰ ਮਜ਼ਬੂਤ ਕਰਨਗੀਆਂ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਵੀ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦੀ ਉਮੀਦ ਹੈ।
ਪਿਛਲੀ ਖ਼ਬਰ ਪ੍ਰਭਨੂਰ ਸਿੰਘ ਪਿਤਾ : ਗੁਰਵਿੰਦਰ ਸਿੰਘ ਮਾਤਾ : ਨਵਪ੍ਰੀਤ ਕੌਰ ਵਾਸੀ : ਕੁਹਾੜਾ। ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ... ਅਗਲੀ ਖ਼ਬਰ ਨੌਜਵਾਨ ਪੁਰਾਤਨ ਖੇਡਾਂ ਤੇ ਪੰਜਾਬ ਦੇ ਅਮੀਰ ਵਿਰਸੇ ਨਾਲ ਜੁੜਨ : ਬੰਨੀ ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।