05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

‘ ਗੈਂਗਸਟਰਾਂ ’ ਤੇ ਵਾਰ ’ ਦਾ 227 ਵਾਂ ਦਿਨ : ਪੰਜਾਬ ਪੁਲਿਸ ਵਲੋਂ 551 ਥਾਈਂ ਛਾਪੇਮਾਰੀ 225 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ) - ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 227ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.

ਅਜੀਤ ਡੈਸਕ 05-09-2026
ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ) - ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 227ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 227ਵੇਂ ਦਿਨ ਪੁਲਿਸ ਟੀਮਾਂ ਨੇ 225 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,864 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 252 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 552ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 235 ਗ੍ਰਾਮ ਹੈਰੋਇਨ, 470 ਗ੍ਰਾਮ ਅਫੀਮ, 5294 ਨਸ਼ੀਲੀਆਂ ਗੋਲੀਆਂ ਅਤੇ 2250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 552 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77124 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਕਿਸਾਨੀ ਮੋਰਚੇ ਦੇ ਚੌਥੇ ਦਿਨ ਮੀਂਹ ਦੇ ਬਾਵਜੂਦ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਰਹੇ ਕਿਸਾਨ ਬੈਸਟੈੱਕ ਸੁਕੇਅਰ ਮਾਲ ਤੋਂ... ਅਗਲੀ ਖ਼ਬਰ ਕੁਰਾਲੀ ਨੂੰ ਮਾਸਟਰ ਪਲਾਨ ਤਹਿਤ ਐਗਰੀਕਲਚਰ ਜ਼ੋਨ ’ ਚੋਂ ਕੱਢਣ ਦੀ ਮੰਗ ਨੂੰ ਲੈ ਕੇ ਕੌਂਸਲ ਟੀਮ ਵਲੋਂ ਪੁੱਡਾ ਦੇ ਅਧਿਕਾਰੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।