05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮਨਜੀਤ ਸਿੰਘ ਮਹਿਤੋਂ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

ਕੁਰਾਲੀ, 4 ਸਤੰਬਰ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਦੇ ਚਲਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੇ 7 ਜ਼ਿਲ੍ਹਿਆਂ ਦੀ ਜਾਰੀ ਕੀਤੀ ਸੂਚੀ ‘ਚ ਸਥਾਨਕ ਸ਼ਹਿਰ ਦੇ ਸਰਗਰਮ ਆਗੂ ਮਨਜੀਤ ਸਿੰਘ ਮਹਿਤੋਂ ਨੂੰ ਵੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਬਦਲੇ ਮਨਜੀਤ ਸਿੰਘ ਮਹਿਤੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜਿਸ ਉਮੀਦ ਨਾਲ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਉਸ ‘ਤੇ ਖਰਾ ਉਤਰਨ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ।

ਅਜੀਤ ਡੈਸਕ 05-09-2026
ਕੁਰਾਲੀ, 4 ਸਤੰਬਰ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਦੇ ਚਲਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੇ 7 ਜ਼ਿਲ੍ਹਿਆਂ ਦੀ ਜਾਰੀ ਕੀਤੀ ਸੂਚੀ ‘ਚ ਸਥਾਨਕ ਸ਼ਹਿਰ ਦੇ ਸਰਗਰਮ ਆਗੂ ਮਨਜੀਤ ਸਿੰਘ ਮਹਿਤੋਂ ਨੂੰ ਵੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਬਦਲੇ ਮਨਜੀਤ ਸਿੰਘ ਮਹਿਤੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜਿਸ ਉਮੀਦ ਨਾਲ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਉਸ ‘ਤੇ ਖਰਾ ਉਤਰਨ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ। ਇਸੇ ਦੌਰਾਨ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਮਨਜੀਤ ਸਿੰਘ ਮਹਿਤੋਂ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਮਹਿਤੋਂ ਦੀ ਇਸ ਨਿਯੁਕਤੀ ਨਾਲ ਪਾਰਟੀ ਨੂੰ ਇਲਾਕੇ ‘ਚ ਬਲ ਮਿਲੇਗਾ। ਇਸੇ ਦੌਰਾਨ ਹੋਰਨਾਂ ਪਾਰਟੀ ਆਗੂਆਂ ਨੇ ਵੀ ਮਨਜੀਤ ਸਿੰਘ ਮਹਿਤੋਂ ਦੀ ਨਿਯੁਕਤੀ ‘ਤੇ ਖੁਸ਼ੀ ਦਾ ਇਜ਼ਾਹਾਰ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ઠ
ਪਿਛਲੀ ਖ਼ਬਰ ਗਵਾਹੀ ਦੇਣ ਤੋਂ ਟਾਲ਼ਾ ਵੱਟਿਆ , ਜ਼ਮਾਨਤ ਦਾ ਵਿਰੋਧ ਕਰਨ ਹਾਈਕੋਰਟ ਪੁੱਜ ਗਿਆ ਏ . ਐੱਸ . ਆਈ . ਅਗਲੀ ਖ਼ਬਰ ਨਗਰ ਕੌਂਸਲ ਵਲੋਂ ਵਾ . ਨੰ . 17 ਵਿਖੇ ਸੜਕ ਦੇ ਨਵੀਨੀ ਕਰਨ ਅਤੇ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।