06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

51,979 ਨਾਗਰਿਕਾਂ ਵਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸੰਬੰਧਿਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ

ਚੰਡੀਗੜ੍ਹ; 5 ਸਤੰਬਰ (ਅਜੀਤ ਬਿਊਰੋ) - ਪੰਜਾਬ ਵਿਚ ਨਸ਼ਿਆਂ ਵਿਰੁੱਧ ਲੜਾਈ ਵਿਚ ਨਾਗਰਿਕਾਂ ਦੀ ਭਾਗੀਦਾਰੀ ਇਕ ਮਹੱਤਵਪੂਰਨ ਤਾਕਤ ਵਜੋਂ ਉੱਭਰ ਕੇ ਸਾਹਮਣੇ ਆਈ ਹੈ। ਨਾਗਰਿਕਾਂ ਤੋਂ ਮਿਲੀਆਂ 51,979 ਗੁਪਤ ਸੂਚਨਾਵਾਂ ਦੀ ਮਦਦ ਨਾਲ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ਾ-ਵਿਰੋਧੀ ਇਨਫੋਰਸਮੈਂਟ ਮੁਹਿੰਮ ਵਿੱਚ 25,339 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਅਜੀਤ ਡੈਸਕ 06-09-2026
ਚੰਡੀਗੜ੍ਹ; 5 ਸਤੰਬਰ (ਅਜੀਤ ਬਿਊਰੋ) - ਪੰਜਾਬ ਵਿਚ ਨਸ਼ਿਆਂ ਵਿਰੁੱਧ ਲੜਾਈ ਵਿਚ ਨਾਗਰਿਕਾਂ ਦੀ ਭਾਗੀਦਾਰੀ ਇਕ ਮਹੱਤਵਪੂਰਨ ਤਾਕਤ ਵਜੋਂ ਉੱਭਰ ਕੇ ਸਾਹਮਣੇ ਆਈ ਹੈ। ਨਾਗਰਿਕਾਂ ਤੋਂ ਮਿਲੀਆਂ 51,979 ਗੁਪਤ ਸੂਚਨਾਵਾਂ ਦੀ ਮਦਦ ਨਾਲ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ਾ-ਵਿਰੋਧੀ ਇਨਫੋਰਸਮੈਂਟ ਮੁਹਿੰਮ ਵਿੱਚ 25,339 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਇਹ ਅੰਕੜੇ 1 ਮਾਰਚ 2025, ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਤੋਂ 3 ਸਤੰਬਰ 2026 ਤੱਕ ਦੀ ਮਿਆਦ ਨਾਲ ਸਬੰਧਿਤ ਹਨ। ਇਹ ਤੱਥ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਹੈ ਕਿ ਪੰਜਾਬ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟਾਂਸਿਜ਼ (ਐੱਨ.ਡੀ.ਪੀ.ਐੱਸ) ਐਕਟ ਤਹਿਤ ਦਰਜ ਕੁੱਲ 59,293 ਐਫ.ਆਈ.ਆਰਜ਼ ਵਿਚੋਂ 25000 ਤੋਂ ਵੱਧ ਗ੍ਰਿਫ਼ਤਾਰੀਆਂ ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਅੰਕੜਿਆਂ ਅਨੁਸਾਰ 2 ਕਿੱਲੋ ਤੋਂ ਵੱਧ ਹੈਰੋਇਨ ਸਮੇਤ 696 ‘ਵੱਡੀਆਂ ਮੱਛੀਆਂ’ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਇਹ ਕਾਰਵਾਈ ਸਿਰਫ਼ ਛੋਟੇ ਪੱਧਰ ਦੇ ਨਸ਼ਾ ਵੇਚਣ ਵਾਲਿਆਂ ਤੱਕ ਸੀਮਿਤ ਨਾ ਰਹਿ ਕੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਖ਼ਿਲਾਫ਼ ਵੀ ਕੀਤੀ ਜਾ ਰਹੀ ਹੈ। ਬਰਾਮਦਗੀ ਦੇ ਅੰਕੜੇ ਵੀ ਮੁਹਿੰਮ ਦੇ ਵਿਆਪਕ ਪੱਧਰ ਨੂੰ ਦਰਸਾਉਂਦੇ ਹਨ। ਇਨਫੋਰਸਮੈਂਟ ਏਜੰਸੀਆਂ ਨੇ 3757 ਕਿੱਲੋਗ੍ਰਾਮ ਹੈਰੋਇਨ, 964 ਕਿੱਲੋ ਅਫ਼ੀਮ, 45 ਟਨ ਚੂਰਾ ਪੋਸਤ, 1,288 ਕਿੱਲੋ ਗਾਂਜਾ ਅਤੇ 71 ਕਿੱਲੋ ਮੈਥਾਮਫੇਟਾਮਾਈਨ, ਜਿਸ ਨੂੰ ਆਮ ਤੌਰ ’ਤੇ ‘ਆਈਸ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ, ਐੱਨ.ਡੀ.ਪੀ.ਐੱਸ ਐਕਟ ਤਹਿਤ 62 ਲੱਖ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ। ਇਸ ਇਨਫੋਰਸਮੈਂਟ ਮੁਹਿੰਮ ਦੌਰਾਨ 22 ਕਰੋੜ ਰੁਪਏ ਦੀ ਡਰੱਗ ਮਨੀ ਜਾਂ ਉਹ ਰਕਮ ਵੀ ਜ਼ਬਤ ਕੀਤੀ ਗਈ ਹੈ, ਇਸ ਤੋਂ ਇਲਾਵਾ, ਨਸ਼ੀਲੇ ਪਦਾਰਥਾਂ ਦੀ ਵਪਾਰਕ ਮਾਤਰਾ ਨਾਲ ਸਬੰਧਿਤ 2,6 75 ਮਾਮਲੇ ਦਰਜ ਕੀਤੇ ਗਏ ਹਨ। ਅੰਕੜਿਆਂ ਅਨੁਸਾਰ, ਪੁਲਿਸ ਵੱਲੋਂ ਨਸ਼ਿਆਂ ਦੀ ਆਦਤ ਨਾਲ ਜੂਝ ਰਹੇ 42498 ਵਿਅਕਤੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ ਜਦਕਿ 1,55,970 ਹੋਰ ਲੋਕਾਂ ਨੂੰ ਪੁਲਿਸ ਵੱਲੋਂ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟਰੀਟਮੈਂਟ (ਓਓਏਟੀ) ਕਲੀਨਿਕਾਂ ਵਿੱਚ ਭੇਜਿਆ ਗਿਆ। ਇਸ ਤੋਂ ਇਲਾਵਾ, ਐੱਨ.ਡੀ.ਪੀ.ਐੱਸ ਐਕਟ ਦੀ ਧਾਰਾ 641 ਤਹਿਤ 11,239 ਵਿਅਕਤੀਆਂ ਨੂੰ ਇਮਿਊਨਿਟੀ ਪ੍ਰਦਾਨ ਕੀਤੀ ਗਈ ਹੈ। ਇਸ ਵਿਵਸਥਾ ਤਹਿਤ ਨਿਰਧਾਰਤ ਹਾਲਾਤਾਂ ਵਿੱਚ, ਉਨ੍ਹਾਂ ਨਸ਼ਾ ਪੀੜਤਾਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ, ਜੋ ਆਪਣੀ ਮਰਜ਼ੀ ਨਾਲ ਇਲਾਜ ਕਰਵਾਉਣਾ ਚਾਹੁੰਦੇ ਹਨ।
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਅਨਮੋਲਪ੍ਰੀਤ ਸਿੰਘ ਤੇ ਕਪਤਾਨ ਰਮਨਦੀਪ ਸਿੰਘ ਦੀ ਅਜੇਤੂ 154 ਦੌੜਾਂ ਦੀ ਸਾਂਝੇਦਾਰੀ ਸਦਕਾ ਮੁਹਾਲੀ ਕਿੰਗਜ਼ ਨੇ ਜਲੰਧਰ ਵਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।