11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੇਵਾ - ਮੁਕਤ ਪੁਲਿਸ ਅਧਿਕਾਰੀਆਂ ਵਲੋਂ ਐੱਸ . ਐੱਸ . ਪੀ . ਮੁਹਾਲੀ ਵਰੁਣ ਸ਼ਰਮਾ ਦਾ ਭਰਵਾਂ ਸਵਾਗਤ

ਐੱਸ. ਏ.

ਅਜੀਤ ਡੈਸਕ 11-09-2026
ਐੱਸ. ਏ. ਐੱਸ. ਨਗਰ, 10 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੇ ਇਕ ਵਫ਼ਦ ਵਲੋਂ ਨਵ-ਨਿਯੁਕਤ ਐੱਸ. ਐੱਸ. ਪੀ. ਮੁਹਾਲੀ ਵਰੁਣ ਸ਼ਰਮਾ ਨਾਲ ਮੁਲਾਕਾਤ ਕਰਦਿਆਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਵਫ਼ਦ ‘ਚ ਐਸੋਸੀਏਸ਼ਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੇ ਪ੍ਰਧਾਨ ਤੇ ਸੂਬਾਈ ਜਨਰਲ ਸਕੱਤਰ ਮਹਿੰਦਰ ਸਿੰਘ (ਸੇਵਾ-ਮੁਕਤ ਇੰਸਪੈਕਟਰ), ਸਤਿੰਦਰ ਕੁਮਾਰ (ਸੇਵਾ-ਮੁਕਤ ਡੀ. ਐੱਸ. ਪੀ.), ਜੀ. ਪੀ. ਸਿੰਘ (ਸੇਵਾ-ਮੁਕਤ ਡੀ. ਐੱਸ. ਪੀ.), ਮਨਮੋਹਨ ਸਿੰਘ ਕਾਹਲੋਂ, ਦਲਜੀਤ ਸਿੰਘ ਕੈਲੋਂ, ਹਰਭਿੰਦਰ ਕੁਮਾਰ, ਰਘੁਬੀਰ ਸਿੰਘ ਰੀਡਰ, ਪਰਮਜੀਤ ਸਿੰਘ ਮਲਕਪੁਰ, ਨਰਿੰਦਰ ਸਿੰਘ ਸਰਹੰਦੀ ਅਤੇ ਰਾਜ ਕੁਮਾਰ (ਸਾਰੇ ਸੇਵਾ-ਮੁਕਤ ਇੰਸਪੈਕਟਰ) ਸਮੇਤ ਕਈ ਹੋਰ ਸੇਵਾ-ਮੁਕਤ ਪੁਲਿਸ ਅਧਿਕਾਰੀ ਵੀ ਸ਼ਾਮਿਲ ਸਨ। ਇਸ ਮੌਕੇ ਵਫ਼ਦ ਦੇ ਮੈਂਬਰਾਂ ਨੇ ਨਵ-ਨਿਯੁਕਤ ਐੱਸ. ਐੱਸ. ਪੀ. ਵਰੁਣ ਸ਼ਰਮਾ ਨਾਲ ਜ਼ਿਲ੍ਹੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਅਤੇ ਸੇਵਾ-ਮੁਕਤ ਪੁਲਿਸ ਮੁਲਾਜ਼ਮਾਂ ਨੂੰ ਪੇਸ਼ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਇਸੇ ਦੌਰਾਨ ਐੱਸ. ਐੱਸ. ਪ.ੀ ਵਰੁਣ ਸ਼ਰਮਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੇਵਾ-ਮੁਕਤ ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਪਹਿਲ ਦੇ ਆਧਾਰ ‘ਤੇ ਕਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਮੁਲਾਜ਼ਮਾਂ ਨੇ ਆਪਣੀ ਸੇਵਾ ਦੌਰਾਨ ਵਿਭਾਗ ਅਤੇ ਸਮਾਜ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ, ਲਿਹਾਜ਼ਾ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਵਰੁਣ ਸ਼ਰਮਾ ਨੂੰ ਐੱਸ. ਐੱਸ. ਪੀ. ਮੁਹਾਲੀ ਵਜੋਂ ਅਹੁਦਾ ਸੰਭਾਲਣ ‘ਤੇ ਵਧਾਈ ਦਿੰਦਿਆਂ ਜ਼ਿਲ੍ਹੇ ‘ਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਪਿਛਲੀ ਖ਼ਬਰ ਬਾਬਾ ਸਾਹਿਬ ਡਾ . ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ - ਬਰਾੜ ਕਿਹਾ, ਇਹ ਸਿਰਫ਼ ਇਕ ਸ਼ਖ਼ਸੀਅਤ ਦਾ ਅਪਮਾਨ ਨ... ਅਗਲੀ ਖ਼ਬਰ ਮਾਡਲ ਟਾਊਨ ਦੇ ਵਸਨੀਕਾਂ ਵਲੋਂ ਬਿਲਡਰ ਖ਼ਿਲਾਫ਼ ਨਾਅਰੇਬਾਜ਼ੀ 7 ਸਾਲਾਂ ਬਾਅਦ ਵੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।