14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਜਾਤ - ਵਰਗ ਦੇ ਭੇਦ ਤੋਂ ਉੱਪਰ ਉੱਠ ਕੇ ਏਕਤਾ ਦਾ ਸੰਦੇਸ਼ ਦੇਵੇਗਾ ਸਨਾਤਨ ਸਮਾਰੋਹ - ਅਸ਼ਵਨੀ ਸੇਖੜੀ

ਚੰਡੀਗੜ੍ਹ, 13 ਸਤੰਬਰ (ਸੰਦੀਪ ਕੁਮਾਰ ਮਾਹਨਾ)–“ਸਨਾਤਨ ਸਮਾਜ ਦੀ ਤਾਕਤ ਉਸ ਦੀ ਏਕਤਾ ’ਚ ਹੈ ਅਤੇ ਸਮਾਜ ਨੂੰ ਜਾਤ-ਵਰਗ ਦੇ ਵਿਤਕਰੇ ਤੋਂ ਉੱਪਰ ਉਠਾ ਕੇ ਇੱਕ ਮੰਚ ’ਤੇ ਲਿਆਉਣਾ ਸਮੇਂ ਦੀ ਲੋੜ ਹੈ।” ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਸ਼ਵ ਸਨਾਤਨ ਧਰਮ ਸਭਾ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਨੇ ਪੰਜਾਬ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ।

ਅਜੀਤ ਡੈਸਕ 14-09-2026
ਚੰਡੀਗੜ੍ਹ, 13 ਸਤੰਬਰ (ਸੰਦੀਪ ਕੁਮਾਰ ਮਾਹਨਾ)–“ਸਨਾਤਨ ਸਮਾਜ ਦੀ ਤਾਕਤ ਉਸ ਦੀ ਏਕਤਾ ’ਚ ਹੈ ਅਤੇ ਸਮਾਜ ਨੂੰ ਜਾਤ-ਵਰਗ ਦੇ ਵਿਤਕਰੇ ਤੋਂ ਉੱਪਰ ਉਠਾ ਕੇ ਇੱਕ ਮੰਚ ’ਤੇ ਲਿਆਉਣਾ ਸਮੇਂ ਦੀ ਲੋੜ ਹੈ।” ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਸ਼ਵ ਸਨਾਤਨ ਧਰਮ ਸਭਾ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਨੇ ਪੰਜਾਬ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸੇ ਸੰਦੇਸ਼ ਨੂੰ ਅੱਗੇ ਵਧਾਉਣ ਲਈ 16 ਸਤੰਬਰ ਨੂੰ ਚੰਡੀਗੜ੍ਹ ਵਿਖੇ ‘ਸਨਾਤਨ ਸਨਮਾਨ ਸਮਾਰੋਹ’ ਕਰਵਾਇਆ ਜਾ ਰਿਹਾ ਹੈ। ਇਹ ਸਮਾਰੋਹ ਚੰਡੀਗੜ੍ਹ ਦੇ ਸੈਕਟਰ 10 ਸਥਿਤ ਹੋਟਲ ਮਾਊਂਟ ਵਿਊ ਵਿਖੇ ਹੋਵੇਗਾ, ਜਿਸ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਸਮਾਜਿਕ, ਧਾਰਮਿਕ ਅਤੇ ਸੱਭਿਆਚਾਰਕ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਜਾਵੇਗਾ। ਸਮਾਰੋਹ ਦੀਆਂ ਤਿਆਰੀਆਂ ਅਤੇ ਪੰਜਾਬ ਵਿਚ ਸੰਸਥਾ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਅਸ਼ਵਨੀ ਸੇਖੜੀ ਦੀ ਪ੍ਰਧਾਨਗੀ ਹੇਠ ਪੰਜਾਬ ਕੋਰ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ’ਚ ਦੇਵੀ ਦਿਆਲ ਪਰਾਸ਼ਰ, ਮਹੇਸ਼ ਗੁਪਤਾ, ਰਾਜ ਗਰਗ ਲੰਬੜਦਾਰ, ਸ਼ਿਵ ਕੁਮਾਰ ਕਲਿਆਣ, ਭੁਪੇਸ਼ ਅਗਰਵਾਲ, ਗੁਲਸ਼ਨ ਮਹਾਜਨ, ਭਾਰਤ ਭੂਸ਼ਣ ਬਿੰਟਾ ਅਤੇ ਅੰਮ੍ਰਿਤਸਰ ਤੋਂ ਸੁਰਿੰਦਰ ਗੋਗਾ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ। ਮੀਟਿੰਗ ਦੌਰਾਨ ਪੰਜਾਬ ’ਚ ਸਨਾਤਨ ਸਮਾਜ ਦੀ ਏਕਤਾ, ਅਖੰਡਤਾ, ਆਪਸੀ ਸਦਭਾਵਨਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਭਾ ਵਲੋਂ ‘ਏਕਤਾ ਦਾ ਪ੍ਰਤੀਕ—ਸਾਰੇ ਇੱਕ ਸਮਾਨ’ ਦੇ ਸੰਦੇਸ਼ ਨੂੰ ਅੱਗੇ ਵਧਾਉਣ ਅਤੇ ਸਮਾਜ ਦੇ ਸਾਰੇ ਵਰਗਾਂ ਤੇ ਭਾਈਚਾਰਿਆਂ ਨੂੰ ਇੱਕ ਮੰਚ ’ਤੇ ਲਿਆਉਣ ਦਾ ਸੰਕਲਪ ਲਿਆ ਗਿਆ। ਸਮਾਰੋਹ ਵਿਚ ਵਿਸ਼ਵ ਸਨਾਤਨ ਧਰਮ ਸਭਾ ਦੇ ਸਰਪ੍ਰਸਤ ਅਤੇ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਮੈਥਿਲੀ ਸ਼੍ਰੀਨਿਵਾਸੁਲੂ ਸਮੇਤ ਸੰਸਥਾ ਦੇ ਸੀਨੀਅਰ ਅਹੁਦੇਦਾਰ ਵੀ ਹਾਜ਼ਰ ਰਹਿਣਗੇ। ਸਭਾ ਦੇ ਆਗੂਆਂ ਨੇ ਕਿਹਾ ਕਿ ਸਮਾਗਮ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਵਿਚ ਆਪਸੀ ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਯਤਨ ਕੀਤਾ ਜਾਵੇਗਾ। ਸੰਸਥਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸਨਾਤਨ ਪਰੰਪਰਾਵਾਂ ਅਤੇ ਸੱਭਿਆਚਾਰਕ ਵਿਰਾਸਤ ਨੂੰ ਨਵੀਂ ਪੀੜ੍ਹੀ ਨਾਲ ਜੋੜਨਾ ਵੀ ਸੰਸਥਾ ਦੀਆਂ ਪ੍ਰਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਨੌਜਵਾਨਾਂ ਨੂੰ ਆਪਣੀ ਸਭਿਅਤਾ, ਸੰਸਕ੍ਰਿਤੀ, ਸੰਸਕਾਰਾਂ ਅਤੇ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ’ਚ ਵੀ ਲਗਾਤਾਰ ਸਮਾਜਿਕ ਤੇ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ।
ਪਿਛਲੀ ਖ਼ਬਰ ਚੰਡੀਗੜ੍ਹ ’ ਚ ਪੰਜਾਬ ਕਲਾ ਭਵਨ ਵਿਖੇ ਮਲਵਈ ਗਾਉਣ ਪ੍ਰੰਪਰਾ ਬਾਰੇ ਡਾ . ਲਾਭ ਸਿੰਘ ਖੀਵਾ ਦੀ ਪੁਸਤਕ ਦਾ ਲੋਕ ਅਰਪਣ ਸਮਾਰੋ... ਅਗਲੀ ਖ਼ਬਰ ਅਸ਼ਵਨੀ ਗੁਪਤਾ ਮੈਮੋਰੀਅਲ ਟਰੱਸਟ ਦੀ ਸੇਵਾ ਤੇ ਜਨ - ਕਲਿਆਣ ਦੇ 20 ਸਾਲ ਪੂਰੇ ਹੋਣ ’ ਤੇ 20 ਸਤੰਬਰ ਨੂੰ ਸਮਾਗਮ ਪੰਜਾਬ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।