17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੈਂਗਸਟਰਾਂ ’ ਤੇ ਵਾਰ ਦਾ 239 ਵਾਂ ਦਿਨ : ਪੰਜਾਬ ਪੁਲਿਸ ਵਲੋਂ 570 ਥਾਈਂ ਛਾਪੇਮਾਰੀ ; 303 ਕਾਬੂ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ) ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ।

ਅਜੀਤ ਡੈਸਕ 17-09-2026
ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ) ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 239ਵੇਂ ਦਿਨ, ਪੁਲਿਸ ਟੀਮਾਂ ਨੇ 3 ਹਥਿਆਰਾਂ ਸਮੇਤ 303 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 71,257 ਹੋ ਗਈਆਂ। ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 564ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 27.2 ਕਿਲੋ ਹੈਰੋਇਨ, 10 ਕਿਲੋ ਭੁੱਕੀ, 81 ਨਸ਼ੀਲੀਆਂ ਗੋਲੀਆਂ ਅਤੇ 8500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ਼ 564 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,922 ਹੋ ਗਈ ਹੈ।
ਪਿਛਲੀ ਖ਼ਬਰ ਗੀਗੇਮਾਜਰਾ ਸਕੂਲ ਵਿਖੇ ਟ੍ਰੈਫ਼ਿਕ ਨਿਯਮਾਂ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਡੇਰਾਬੱਸੀ ’ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।