ਸ਼ਹਿਰ ’ ਚ ਲੱਗੇ ਗੰਦਗੀ ਦੇ ਵੱਡੇ - ਵੱਡੇ ਢੇਰਾਂ ਤੋਂ ਲੋਕ ਪ੍ਰੇਸ਼ਾਨ - ਰਾਣਾ ਗਿੱਲ
ਖਰੜ, 17 ਸਤੰਬਰ (ਜੰਡਪੁਰੀ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਲੱਗੇ ਗੰਦਗੀ ਦੇ ਵੱਡੇ-ਵੱਡੇ ਢੇਰਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ ਨੇ ਕਿਹਾ ਕਿ ਪਿਛਲੇ ਦਿਨੀਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਸ਼ਹਿਰ ਵਾਸੀਆਂ ਨੂੰ ਗੰਦਗੀ ਦੇ ਢੇਰਾਂ ਤੋਂ ਕੁਝ ਰਾਹਤ ਮਿਲੀ ਸੀ, ਪਰ ਮੁੜ ਹੜਤਾਲ ਸ਼ੁਰੂ ਹੋਣ ਕਾਰਨ ਸ਼ਹਿਰ ਦੇ ਕਈ ਹਿੱਸਿਆਂ ‘ਚ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗੇ ਗਏ ਹਨ, ਜਿਨ੍ਹਾਂ ‘ਚੋਂ ਉੱਠਣ ਵਾਲੀ ਬਦਬੂ ਅਤੇ ਗੰਦਗੀ ਕਾਰਨ ਲੋਕਾਂ ਨੂੰ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਸਤਾਉਣ ਲੱਗ ਪਿਆ ਹੈ।
ਖਰੜ, 17 ਸਤੰਬਰ (ਜੰਡਪੁਰੀ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਲੱਗੇ ਗੰਦਗੀ ਦੇ ਵੱਡੇ-ਵੱਡੇ ਢੇਰਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ ਨੇ ਕਿਹਾ ਕਿ ਪਿਛਲੇ ਦਿਨੀਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਸ਼ਹਿਰ ਵਾਸੀਆਂ ਨੂੰ ਗੰਦਗੀ ਦੇ ਢੇਰਾਂ ਤੋਂ ਕੁਝ ਰਾਹਤ ਮਿਲੀ ਸੀ, ਪਰ ਮੁੜ ਹੜਤਾਲ ਸ਼ੁਰੂ ਹੋਣ ਕਾਰਨ ਸ਼ਹਿਰ ਦੇ ਕਈ ਹਿੱਸਿਆਂ ‘ਚ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗੇ ਗਏ ਹਨ, ਜਿਨ੍ਹਾਂ ‘ਚੋਂ ਉੱਠਣ ਵਾਲੀ ਬਦਬੂ ਅਤੇ ਗੰਦਗੀ ਕਾਰਨ ਲੋਕਾਂ ਨੂੰ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਸਤਾਉਣ ਲੱਗ ਪਿਆ ਹੈ। ਉਨ੍ਹਾਂ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ‘ਚ ਹਰ ਪਾਸੇ ਧਰਨੇ ਅਤੇ ਪ੍ਰਦਰਸ਼ਨ ਨਜ਼ਰ ਆ ਰਹੇ ਹਨ। ਵੱਖ-ਵੱਖ ਮੁਲਾਜ਼ਮ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉਤਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਇਹ ਦਾਅਵੇ ਕਰਦੀ ਸੀ ਕਿ ਉਸ ਦੇ ਰਾਜ ‘ਚ ਇਕ ਵੀ ਧਰਨਾ ਨਹੀਂ ਲੱਗੇਗਾ, ਅੱਜ ਉਸੇ ਪੰਜਾਬ ‘ਚ ਵੱਖ-ਵੱਖ ਵਰਗਾਂ ਦੇ ਧਰਨੇ ਲਗਾਤਾਰ ਜਾਰੀ ਹਨ। ਰਾਣਾ ਗਿੱਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫ਼ਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਤਾਂ ਜੋ ਹੜਤਾਲ ਖ਼ਤਮ ਹੋਵੇ ਅਤੇ ਸ਼ਹਿਰ ਵਾਸੀਆਂ ਨੂੰ ਗੰਦਗੀ ਦੇ ਵੱਡੇ-ਵੱਡੇ ਢੇਰਾਂ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸਫ਼ਾਈ ਸ਼ਹਿਰ ਵਾਸੀਆਂ ਦੀ ਮੁੱਢਲੀ ਲੋੜ ਹੈ ਅਤੇ ਇਸ ਸੰਬੰਧੀ ਸਰਕਾਰ ਨੂੰ ਤੁਰੰਤ ਪ੍ਰਭਾਵ ਨਾਲ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਮੰਡਲ ਪ੍ਰਧਾਨ ਰਾਕੇਸ਼ ਗੁਪਤਾ ਬੰਟੀ, ਮੰਡਲ ਪ੍ਰਧਾਨ ਕੁਸ਼ ਰਾਜਪੂਤ, ਨਰਿੰਦਰ ਰਾਣਾ ਤੇ ਭੁਪਿੰਦਰ ਸਿੰਘ ਕਾੜਾ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।