ਐੱਸ. ਏ. ਐੱਸ. ਨਗਰ, 18 ਸਤੰਬਰ (ਪ੍ਰੋ. ਅਵਤਾਰ ਸਿੰਘ)-ਮਾਡਲ ਕਰੀਅਰ ਸੈਂਟਰ ਮੁਹਾਲੀ ਵਲੋਂ 21 ਸਤੰਬਰ ਤੋਂ ਲੈ ਕੇ 25 ਸਤੰਬਰ ਤੱਕ ਅਲਟੀਮੇਟ ਜਿੰਮ ਸਲਿਊਸ਼ਨ ਕੁਰਾਲੀ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਡਲ ਕਰੀਅਰ ਸੈਂਟਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ‘ਚ ਹੈਲਪਰ, ਫਿਟਰ, ਵੈਲਡਰ ਅਤੇ ਹਾਊਸ ਕੀਪਿੰਗ ਬੁਆਏ ਆਦਿ ਅਸਾਮੀਆਂ ਲਈ 10ਵੀਂ, 12ਵੀਂ ਅਤੇ ਆਈ. ਟੀ. ਆਈ. ਪਾਸ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਉਮੀਦਵਾਰਾਂ ਦੀ ਤਨਖਾਹ ਕੰਪਨੀ ਦੇ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੁਹਾਲੀ ਹੋਵੇਗਾ। ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਮੌਕੇ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫ਼ਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ, ਰਿਜ਼ੀਊਮ ਸਮੇਤ ਅਲਟੀਮੇਟ ਜਿੰਮ ਸਲਿਊਸ਼ਨ ਪਲਾਟ ਨੰ. ਸੀ 74-75-76 ਫੋਕਲ ਪੁਆਇੰਟ ਚਨਾਲੋਂ ਉਦਯੋਗਿਕ ਖੇਤਰ ਕੁਰਾਲੀ (ਮੁਹਾਲੀ) ਵਿਖੇ ਸਮੇਂ ਸਿਰ ਪਹੁੰਚਣ ਨੂੰ ਯਕੀਨੀ ਬਣਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਪਲੇਸਮੈਂਟ ਕੈਂਪ ਲਈ ਕੋਈ ਟੀ. ਏ./ਡੀ. ਏ. ਨਹੀਂ ਦਿੱਤਾ ਜਾਵੇਗਾ।